ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਹੁਣ ਫ਼ਿਲਮਾਂ ਅਤੇ ਟੀਵੀ ਸੀਰੀਅਲ 'ਚ ਨਹੀਂ ਦਿਖਾਇਆ ਜਾਵੇਗਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ - ਸ਼੍ਰੋਮਣੀ ਕਮੇਟੀ
July 11, 2024
Now-Sikh-Wedding-Scenes-Will-Not

Punjab Speaks Team / Punjab

ਸ਼੍ਰੋਮਣੀ ਕਮੇਟੀ ਵਲੋਂ ਸਾਰੇ ਫ਼ਿਲਮਾਂ ਅਤੇ ਟੀਵੀ ਸੀਰੀਅਲ ਵਾਲਿਆਂ ਨੂੰ ਸਖ਼ਤ ਆਦੇਸ਼ ਦਿਤੇ ਹਨ ਕਿ ,ਸ਼ੂਟਿੰਗ ਲਈ ਨਹੀਂ ਬਣਾਏ ਜਾਣਗੇ

ਗੁਰਦੁਆਰਾ ਸਾਹਿਬ ਦੇ ਨਕਲੀ ਸੈੱਟ । ਅਤੇ ਨਾ ਹੀ ਕੋਈ ਫਿਲਮ ਚ 'ਆਨੰਦ ਕਾਰਜ 'ਤੇ ਗੁਰੂ ਸਾਹਿਬ ਦੇ ਜਾਅਲੀ ਦ੍ਰਿਸ਼ ਦੇ ਸ਼ੂਟ ਨਹੀਂ ਕੀਤੇ ਜਾਣਗੇ.ਨਾਲ ਹੀ ਇਹ ਵੀ ਕਹਿ ਗਿਆ ਕਿ ਕੋਈ ਵੀ ਸੀਰੀਅਲ ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਨਹੀਂ ਦਿਖਾਇਆ ਜਾਏ ਗਿਆ

ਮੁਹਾਲੀ ਵਿਖੇ ਪੰਜਾਬੀ ਟੀਵੀ ਸੀਰੀਅਲ ‘ਉਡਾਰੀਆਂ’ ਦੀ ਸ਼ੂਟਿੰਗ ਗੁਰਦੁਆਰਾ ਸਾਹਿਬਾਨ ਦਾ ਸੈੱਟ ਤਿਆਰ ਕਰਕੇ ਸ੍ਰੀ ਆਨੰਦ ਕਾਰਜ ਦੇ ਦ੍ਰਿਸ਼ ਨੂੰ ਫਿਲਮਾਏ ਜਾਣ ਤੋਂ ਨਾਰਾਜ਼ ਜਥੇਦਾਰ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਤੋਂ ਇਸ ਘਟਨਾ ਦੀ ਸਮੁੱਚੀ ਰਿਪੋਰਟ ਵੀ ਤਲਬ ਕੀਤੀ ਹੈ। ਜ਼ਿਕਰਯੋਗ ਹੈ ਕਿ ਜਿਵੇਂ ਹੀ ਨਿਹੰਗਾਂ ਨੂੰ 8 ਜੁਲਾਈ ਨੂੰ ਮੁਹਾਲੀ 'ਚ ਸ਼ੂਟਿੰਗ ਹੋਣ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਸ਼ੂਟਿੰਗ ਬੰਦ ਕਰਵਾ ਦਿੱਤੀ। ਨਿਹੰਗਾਂ ਦੇ ਹੰਗਾਮੇ ਤੋਂ ਬਾਅਦ ਪੁਲਿਸ ਨੇ ਆ ਕੇ ਮਾਮਲਾ ਸ਼ਾਂਤ ਕਰਵਾਇਆ ਅਤੇ ਸ਼ੂਟਿੰਗ ਬੰਦ ਕਰਵਾਈ। ਜਥੇਦਾਰ ਨੇ ਕਿਹਾ ਕਿ ਸਿੱਖ ਸੰਪਰਦਾ ਵੱਲੋਂ ਪਹਿਲਾਂ ਵੀ ਅਜਿਹੇ ਫਰਜ਼ੀ ਵਿਆਹਾਂ ’ਤੇ ਪਾਬੰਦੀ ਲਗਾਈ ਹੋਈ ਹੈ ਪਰ ਹੁਣ ਇਸ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਜਥੇਦਾਰ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਫਰਜ਼ੀ ਵਿਆਹ ਅਤੇ ਆਨੰਦ ਕਾਰਜ ਦੀ ਸ਼ੂਟਿੰਗ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Now Sikh Wedding Scenes Will Not Be Seen In Movies And Serials Said Jathedar Of Akal Takht Sahib


Recommended News
Punjab Speaks ad image
Trending
Just Now