ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸ਼ਾਮ 4 ਹੋਣਗੇ LIVE, ਕਰ ਸਕਦੇ ਨੇ ਇਹ ਐਲਾਨ
May 13, 2020
Lok-Punjab-News-Views-and-Review

Punjab Speaks / Punjab

ਨਵੀਂ ਦਿੱਲੀ — ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸ਼ਾਮ 4 ਵਜੇ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣਗੇ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦੇਸ਼ ਦੇ ਨਾਮ ਆਪਣੇ ਸੰਦੇਸ਼ ਵਿਚ ਅਰਥਵਿਵਸਥਾ ਦੀ ਗ੍ਰੋਥ ਲਈ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ 20 ਲੱਖ ਕਰੋੜ ਰੁਪਏ ਦਾ ਇਹ ਪੈਕੇਜ ਐਮ.ਐਸ.ਐਮ.ਈ., ਮਜ਼ਦੂਰ, ਕਿਸਾਨ ਅਤੇ ਇਮਾਨਦਾਰੀ ਨਾਲ ਟੈਕਸ ਭਰਨ ਵਾਲਿਆਂ ਲਈ ਹੈ। ਇਹ ਉਦਯੋਗ ਜਗਤ ਲਈ ਵੀ ਖਾਸ ਹੋਵੇਗਾ। ਇਹ ਪੈਕੇਜ ਦੇਸ਼ ਦੀ ਜੀ.ਡੀ.ਪੀ. ਦਾ 10 ਫੀਸਦੀ ਹੈ। ਕਿਸ ਸੈਕਟਰ ਨੂੰ ਕਿੰਨੀ ਰਾਹਤ ਮਿਲੇਗੀ, ਵਿੱਤ ਮੰਤਰੀ ਅੱਜ ਸ਼ਾਮ ਇਸ ਬਾਰੇ ਜਾਣਕਾਰੀ ਦੇਣਗੇ।

ਸਾਰਿਆਂ ਲਈ ਹੋਵੇਗਾ ਖਾਸ

ਮੌਜੂਦਾ ਹਾਲਾਤ ਵਿਚ ਦੇਸ਼ ਦੀ ਆਰਥਿਕ ਵਿਕਾਸ ਦਰ ਆਪਣੇ ਬਹੁਤ ਹੀ ਬੁਰੇ ਦੌਰ ਵਿਚੋਂ ਲੰਘ ਰਹੀ ਹੈ। ਇਸ ਦੇ ਇਸ ਵਾਰ ਇਕ ਫੀਸਦੀ ਰਹਿਣ ਜਾਂ ਫਿਰ ਇਸ ਤੋਂ ਵੀ ਹੇਠਾਂ ਰਹਿਣ ਦੇ ਅੰਦਾਜ਼ੇ ਲਗਾਏ ਜਾ ਰਹੇ ਹਨ। ਦੇਸ਼ -ਚ ਲੰਮੇ ਸਮੇਂ ਤੋਂ ਲਾਗੂ ਲਾਕਡਾਉਨ ਕਾਰਨ ਨਿਰਮਾਣ ਪ੍ਰਭਾਵਿਤ ਹੋਇਆ ਹੈ ਅਤੇ 12 ਕਰੋੜ ਤੋਂ ਜ਼ਿਆਦਾ ਲੋਕਾਂ ਦੀ ਨੌਕਰੀ ਜਾਣ ਦਾ ਖਤਰਾ ਬਣਿਆ ਹੋਇਆ ਹੈ। ਸਰਕਾਰ ਇਸ ਰਾਹਤ ਪੈਕੇਜ ਦੀ ਸਹਾਇਤਾ ਨਾਲ ਅਰਥਵਿਵਸਥਾ ਨੂੰ ਰਫਤਾਰ ਦੇਣ ਅਤੇ ਮੰਗ ਵਧਾਉਣ -ਤੇ ਜ਼ੋਰ ਦੇ ਸਕਦੀ ਹੈ। ਆਰਥਿਕ ਪੈਕੇਜ ਵਿਚ ਸਰਕਾਰ ਦੇ ਹੁਣੇ ਦੇ ਫੈਸਲੇ, ਰਿਜ਼ਰਵ ਬੈਂਕ ਵਲੋਂ ਕੀਤੇ ਗਏ ਐਲਾਨ ਨੂੰ ਮਿਲਾ ਕੇ ਇਹ ਪੈਕੇਜ 20 ਲੱਖ ਕਰੋੜ ਰੁਪਏ ਦਾ ਹੋਵੇਗਾ ਜਿਹੜਾ ਕਿ ਦੇਸ਼ ਦੇ ਕੁੱਲ ਘਰੇਲੂ ਉਤਪਾਦ ਦਾ 10 ਫੀਸਦੀ ਹੈ। ਸੀਤਾਰਮਨ ਜਲਦੀ ਹੀ ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣਗੇ।

ਵੱਖ-ਵੱਖ ਦੇਸ਼ਾਂ ਵਿਚ ਵੀ ਦਿੱਤੇ ਜਾ ਰਹੇ ਹਨ ਕੋਰੋਨਾ ਰਾਹਤ ਪੈਕੇਜ

ਜਾਪਾਨ ਅਤੇ ਅਮਰੀਕਾ ਤੋਂ ਬਾਅਦ ਸਵੀਡਨ ਨੇ ਆਪਣੀ ਜੀ.ਡੀ.ਪੀ. ਦਾ 12 ਫੀਸਦੀ, ਜਰਮਨੀ ਨੇ 10.7 ਫੀਸਦੀ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਭਾਰਤ ਦਾ ਕੋਰੋਨਾ ਰਾਹਤ ਪੈਕੇਜ ਇਸਦੀ ਜੀ.ਡੀ.ਪੀ. ਦਾ 10 ਫੀਸਦੀ ਹੈ।

Lok Punjab News Views and Reviews


Recommended News
Trending
Just Now