ਲੁਧਿਆਣਾ ਐਨਕਾਊਂਟਰ- ਐਨਕਾਊਂਟਰ ਦੌਰਾਨ ਮਾਰੇ ਗਏ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਲੁਧ " />

ਲੁਧਿਆਣਾ ਐਨਕਾਊਂਟਰ- ਐ ">
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸੂਬੇ ‘ਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਸਫ਼ਾਏ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੁਹਰਾਈ
November 30, 2023
Lok-Punjab-News-Views-and-Review

Punjab Speaks / Punjab

ਲੁਧਿਆਣਾ ਐਨਕਾਊਂਟਰ- ਐਨਕਾਊਂਟਰ ਦੌਰਾਨ ਮਾਰੇ ਗਏ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਫੈਕਟਰੀ ਮਾਲਕ ਤੋਂ ਖੋਹੀ ਗਈ ਕੀਆ ਸੈਲਟੋਸ ਕਾਰ ਵੀ ਕੀਤੀ ਬਰਾਮਦ- ਅਰਪਿਤ ਸ਼ੁਕਲਾ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਮਾਰੇ ਗਏ ਦੋਵੇਂ ਗੈਂਗਸਟਰਾਂ ਦਾ ਪੁਰਾਣਾ ਅਪਰਾਧਕ ਰਿਕਾਰਡ- ਸੀ.ਪੀ. ਲੁਧਿਆਣਾ

ਚੰਡੀਗੜ੍ਹ, 30 ਨਵੰਬਰ - ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਇੱਥੇ ਦੱਸਿਆ ਕਿ ਪਿਛਲੇ ਦਿਨੀਂ ਲੁਧਿਆਣਾ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ ਦੋਵੇਂ ਗੈਂਗਸਟਰਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਲਈ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਏਡੀਸੀਪੀ ਇਨਵੈਸਟੀਗੇਸ਼ਨ ਰੁਪਿੰਦਰ ਕੌਰ ਸਰਾਂ, ਏਡੀਸੀਪੀ-2 ਸੋਹੇਲ ਮੀਰ ਅਤੇ ਐਸਐਚਓ ਡੇਹਲੋਂ ਇਸ ਐਸ.ਆਈ.ਟੀ. ਦੇ ਮੈਂਬਰ ਹਨ। ਸਪੈਸ਼ਲ ਡੀਜੀਪੀ, ਜਿਨ੍ਹਾਂ ਨਾਲ ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਵੀ ਮੌਜੂਦ ਸਨ, ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਜਾਣਕਾਰੀ ਮੁਤਾਬਕ ਦੋਵੇਂ ਗੈਂਗਸਟਰਾਂ ਦੀ ਪਛਾਣ ਸੰਜੀਵ ਕੁਮਾਰ ਉਰਫ਼ ਸੰਜੂ ਬਾਹਮਣ (26) ਅਤੇ ਸ਼ੁਭਮ ਉਰਫ਼ ਗੋਪੀ (26) ਵਜੋਂ ਹੋਈ ਹੈ। ਇਹ ਦੋਵੇਂ ਗੈਂਗਸਟਰ ਲੁਧਿਆਣਾ ਦੇ ਇੱਕ ਸਨਅਤਕਾਰ -ਤੇ ਗੋਲੀਆਂ ਚਲਾਉਣ ਅਤੇ ਲੁੱਟ-ਖੋਹ ਦੇ ਮਾਮਲੇ ਵਿੱਚ ਲੋੜੀਂਦੇ ਸਨ, ਜਿਨ੍ਹਾਂ ਨੂੰ ਲੁਧਿਆਣਾ ਦੇ ਦੋਰਾਹਾ ਸਥਿਤ ਟਿੱਬਾ ਪੁਲ ਨੇੜੇ ਬੁੱਧਵਾਰ ਸ਼ਾਮ ਨੂੰ ਹੋਏ ਮੁਕਾਬਲੇ ਦੌਰਾਨ ਪੁਲਿਸ ਨੇ ਮਾਰ ਮੁਕਾਇਆ। ਇਨ੍ਹਾਂ ਗੈਂਗਸਟਰਾਂ ਦੇ ਪੰਜ ਸਾਥੀ 26 ਨਵੰਬਰ ਨੂੰ ਲੁਧਿਆਣਾ ਪੁਲਿਸ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਏ ਸਨ। ਮੁਕਾਬਲੇ ਦੌਰਾਨ ਹੋਈ ਦੋ-ਤਰਫ਼ਾ ਗੋਲੀਬਾਰੀ ਦੌਰਾਨ ਏ.ਐਸ.ਆਈ. ਸੁਖਦੀਪ ਸਿੰਘ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ ਸਨ। ਇਸ ਸਬੰਧੀ ਪੁਲਿਸ ਨੇ ਥਾਣਾ ਸਾਹਨੇਵਾਲ ਵਿਖੇ ਇੰਸਪੈਕਟਰ ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ -ਤੇ ਆਈਪੀਸੀ ਦੀ ਧਾਰਾ 307, 332, 353 ਅਤੇ 186 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 285 ਦਰਜ ਕੀਤੀ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਮਾਰੇ ਗਏ ਦੋਵੇਂ ਗੈਂਗਸਟਰ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ, ਜੋ ਪੰਜਾਬ ਪੁਲਿਸ ਨੂੰ ਅਸਲਾ ਐਕਟ, ਚੋਰੀ/ਡਕੈਤੀ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਕੋਲੋਂ ਲੁਧਿਆਣਾ ਪੁਲਿਸ ਨੇ ਕੀਆ ਸੈਲਟੋਸ ਕਾਰ ਵੀ ਬਰਾਮਦ ਕਰ ਲਈ ਹੈ, ਜੋ ਉਕਤ ਵਿਅਕਤੀਆਂ ਨੇ ਫੈਕਟਰੀ ਮਾਲਕ ਤੋਂ ਖੋਹੀ ਸੀ। ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ -ਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।  -

Lok Punjab News Views and Reviews


Recommended News
Punjab Speaks ad image
Trending
Just Now