ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਪਟਿਆਲਾ 'ਚ ਪੁਲਿਸ ਮੁਕਾਬਲੇ ਦੌਰਾਨ ਗੈਂਗਸਟਰ ਬੱਬੂ ਦੀ ਲੱਤ 'ਚ ਲੱਗੀ ਗੋਲ਼ੀ, ਕੀਤਾ ਗ੍ਰਿਫ਼ਤਾਰ
June 30, 2025
Gangster-Babbu-Shot-In-Leg-Durin

Punjab Speaks Team / Panjab

ਪੁਲਿਸ ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੱਬੂ ਪੁੱਤਰ ਗੁਰਚਰਨ ਸਿੰਘ ਨਿਵਾਸੀ ਪਿੰਡ ਨਨਹੇੜਾ, ਥਾਣਾ ਘੱਗਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਕੋਲੋਂ 6 ਪਿਸਤੌਲ, 36 ਜ਼ਿੰਦਾ ਕਾਰਤੂਸ ਤੇ ਚੋਰੀ ਦਾ ਸਕੂਟਰ ਵੀ ਬਰਾਮਦ ਹੋਇਆ ਹੈ। ਐੱਸਐੱਸਪੀ ਵਰੁਣ ਸ਼ਰਮਾ ਸਰਹਿੰਦ ਰੋਡ 'ਤੇ ਘਟਨਾ ਸਥਾਨ 'ਤੇ ਪਹੁੰਚੇ ਅਤੇ ਮੀਡੀਆ ਨੂੰ ਪੁਲਿਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਉਸ ਵਿਰੁੱਧ ਹਥਿਆਰਾਂ ਦੀ ਵਰਤੋਂ ਕਰਕੇ ਡਕੈਤੀ ਅਤੇ ਚੋਰੀ ਦੀਆਂ 5 ਐਫਆਈਆਰ ਦਰਜ ਸਨ। ਹਾਲ ਹੀ ਦੇ ਸਮੇਂ ਦੌਰਾਨ, ਉਸਨੇ ਬੈਂਕ ਦੇ ਸੁਰੱਖਿਆ ਗਾਰਡ ਤੋਂ ਹਥਿਆਰ ਖੋਹ ਕੇ ਬੈਂਕ ਡਕੈਤੀ ਕੀਤੀ ਹੈ।

ਇੰਚਾਰਜ CIA ਸਟਾਫ ਪ੍ਰਦੀਪ ਬਾਜਵਾ ਨੂੰ ਸਰਹਿੰਦ ਰੋਡ ਪਟਿਆਲਾ 'ਤੇ ਬ ਗੁਪਤ ਸੂਚਨਾ ਮਿਲੀ ਸੀ ਜਦੋਂ ਉਕਤ ਦੋਸ਼ੀ ਆਪਣੇ ਅਮਰੀਕਾ ਅਧਾਰਤ ਹੈਂਡਲਰ ਕਰਨ ਯੂਐਸਏ ਤੋਂ ਪਾਰਸਲ ਦੇ ਰੂਪ ਵਿੱਚ .30 ਬੋਰ ਅਮਰੀਕੀ ਪਿਸਤੌਲ ਲੈਕੇ ਪਰਤ ਰਿਹਾ ਸੀ ਤਾ ਉਸ ਵਿਚਾਲੇ ਸਰਹਿੰਦ ਰੋਡ ‘ਤੇ ਇੱਕ ਜਗ੍ਹਾ ਪੁਲਿਸ ਨੇ ਬੁਲਾਇਆ । ਇਸ ਦੌਰਾਨ ਉਸ ਨੇ ਆਪਣੀ ਗ਼ੈਰ-ਕਾਨੂੰਨੀ ਪਿਸਤੌਲ ਨਾਲ ਪੁਲਿਸ ਪਾਰਟੀ 'ਤੇ 3 ਰਾਉਂਡ ਫਾਇਰ ਕੀਤੇ।

ਜਿਸ ਚ ਇਕ ਸੀਆਈਏ ਟੀਮ ਦੁਆਰਾ ਵਰਤੀ ਜਾ ਰਹੀ ਗੱਡੀ 'ਤੇ ਜਾ ਵੱਜੀ। ਲਾਈਵ ਮੁਕਾਬਲੇ ਦੌਰਾਨ ਪੁਲਿਸ ਪਾਰਟੀ ਨੇ ਜਵਾਬੀ ਕਾਰਵਾਈ ਦੌਰਾਨ ਬਹੁਤ ਸੰਜਮ ਦਿਖਾਉਂਦੇ ਹੋਏ ਕੁਝ ਗੋਲ਼ੀਆਂ ਚਲਾਈਆਂ ਅਤੇ ਇੱਕ ਗੋਲ਼ੀ ਉਸਦੀ ਲੱਤ ਵਿੱਚ ਲੱਗ ਗਈ। ਇਸ ਮੌਕੇ ਉਸ ਨੂੰ ਤੁਰੰਤ ਕਾਬੂ ਕਰ ਲਿਆ ਗਿਆ। ਐੱਸਐੱਸਪੀ ਨੇ ਕਿਹਾ ਕਿ ਉਸਨੂੰ ਡਾਕਟਰੀ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ।

Gangster Babbu Shot In Leg During Police Encounter In Patiala Arrested


Recommended News
Trending
Just Now