Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਟਰੰਪ ਨੇ ਹੁਣ ਵਿਦੇਸ਼ ’ਚ ਬਣੀਆਂ ਫਿਲਮਾਂ ’ਤੇ ਲਗਾਇਆ ਟੈਰਿਫ, ਕਿਹਾ-ਹਾਲੀਵੁੱਡ ਨੂੰ ਬਚਾਉਣ ਲਈ ਚੁੱਕਿਆ ਕਦਮ, ਇਨ੍ਹਾਂ ਫਿਲਮਾਂ 'ਤੇ 100% ਟੈਰਿਫ ਦਾ ਐਲਾਨ
May 6, 2025
Trump-Has-Now-Imposed-Tariffs-On

Punjab Speaks Team / America

ਚੀਨ ਸਮੇਤ ਦੁਨੀਆ ਦੇ ਕਈ ਦੇਸ਼ਾਂ ’ਤੇ ਟੈਰਿਫ ਲਗਾਉਣ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹੁਣ ਹਾਲੀਵੁੱਡ ਨੂੰ ਬਚਾਉਣ ਲਈ ਵਿਦੇਸ਼ਾਂ ਵਿਚ ਬਣੀਆਂ ਫਿਲਮਾਂ 'ਤੇ ਟੈਰਿਫ ਲਗਾ ਦਿੱਤਾ ਹੈ। ਉਨ੍ਹਾਂ ਨੇ ਐਤਵਾਰ ਨੂੰ ਅਮਰੀਕਾ ਤੋਂ ਬਾਹਰ ਬਣੀਆਂ ਫਿਲਮਾਂ ’ਤੇ 100 ਫ਼ੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤੀ ਅਤੇ ਕਿਹਾ ਕਿ ਦੂਜੇ ਦੇਸ਼ਾਂ ਵੱਲੋਂ ਫਿਲਮ ਨਿਰਮਾਤਾਵਾਂ ਨੂੰ ਉਤਸ਼ਾਹਿਤ ਕਰਨ ਨਾਲ ਅਮਰੀਕੀ ਫਿਲਮ ਉਦਯੋਗ ਤੇਜ਼ੀ ਨਾਲ ਖ਼ਤਮ ਹੋ ਰਿਹਾ ਹੈ। ਟਰੰਪ ਨੇ ਇੰਟਰਨੈੱਟ ਮੀਡੀਆ ਪਲੇਟਫਾਰਮ ਟਰੁੱਥ ਸੋਸ਼ਲ ’ਤੇ ਇਕ ਪੋਸਟ ’ਚ ਕਿਹਾ, ‘ਅਮਰੀਕਾ ’ਚ ਫਿਲਮ ਉਦਯੋਗ ਬਹੁਤ ਤੇਜ਼ੀ ਨਾਲ ਖ਼ਤਮ ਹੋ ਰਿਹਾ ਹੈ। ਦੂਜੇ ਦੇਸ਼ ਫਿਲਮ ਨਿਰਮਾਤਾਵਾਂ ਅਤੇ ਸਟੂਡੀਓਜ਼ ਨੂੰ ਅਮਰੀਕਾ ਤੋਂ ਦੂਰ ਕਰਨ ਲਈ ਹਰ ਤਰ੍ਹਾਂ ਨਾਲ ਉਤਸ਼ਾਹਿਤ ਕਰ ਰਹੇ ਹਨ।’

ਉਨ੍ਹਾਂ ਕਿਹਾ, ‘ਇਹ ਦੂਜੇ ਦੇਸ਼ਾਂ ਵੱਲੋਂ ਕੀਤੀ ਜਾ ਰਹੀ ਇਕ ਸਾਂਝੀ ਕੋਸ਼ਿਸ਼ ਹੈ, ਇਸ ਲਈ ਇਹ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਹੈ।’ ਟਰੰਪ ਨੇ ਦੱਸਿਆ ਕਿ ਉਨ੍ਹਾਂ ਨੇ ਵਪਾਰ ਵਿਭਾਗ ਸਮੇਤ ਸਬੰਧਤ ਅਮਰੀਕੀ ਏਜੰਸੀਆਂ ਨੂੰ ਵਿਦੇਸ਼ਾਂ ਵਿਚ ਬਣੀਆਂ ਸਾਰੀਆਂ ਫਿਲਮਾਂ ’ਤੇ 100 ਫ਼ੀਸਦੀ ਟੈਰਿਫ ਲਗਾਉਣ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕਰਨ ਲਈ ਅਧਿਕਾਰਤ ਕੀਤਾ ਹੈ। ਉਨ੍ਹਾਂ ਕਿਹਾ, ‘ਅਸੀਂ ਫਿਰ ਤੋਂ ‘ਮੇਡ ਇਨ ਅਮੇਰਿਕਾ’ ਫਿਲਮਾਂ ਚਾਹੁੰਦੇ ਹਾਂ।' ਟਰੰਪ ਦੇ ਇਸ ਐਲਾਨ ਤੋਂ ਬਾਅਦ ਵਾਲਟ ਡਿਜ਼ਨੀ, ਵਾਰਨਰ ਬ੍ਰਦਰਜ਼ ਡਿਸਕਵਰੀ ਅਤੇ ਪੈਰਾਮਾਊਂਟ ਗਲੋਬਲ ਸਮੇਤ ਕਈ ਵੱਡੀਆਂ ਮੀਡੀਆ ਕੰਪਨੀਆਂ ਦੇ ਸ਼ੇਅਰਾਂ ’ਚ ਗਿਰਾਵਟ ਦਰਜ ਕੀਤੀ ਗਈ।

Trump Has Now Imposed Tariffs On Films Made Abroad Said Steps Taken To Save Hollywood 100 Tariff Announced On These Films


Recommended News
Punjab Speaks ad image
Trending
Just Now