ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
The work of sterilization and anti-rabies vaccination of helpless dogs has been started by the municipal corporation-Aditya Upaal
September 25, 2023
Lok-Punjab-News-Views-and-Review

Punjab Speaks / Punjab

ਨਗਰ ਨਿਗਮ ਵੱਲੋਂ ਬੇਸਹਾਰਾ ਕੁੱਤਿਆ ਦੀ ਨਸਬੰਦੀ ਤੇ ਐਂਟੀਰੈਬੀਜ ਵੈਕਸੀਨੇਸ਼ਨ ਕਰਨ ਦਾ ਕੰਮ ਸ਼ੁਰੂ-ਅਦਿੱਤਿਆ ਉਪਲ

ਪਟਿਆਲਾ, 25 ਸਤੰਬਰ(ਪੰਕਜ ਨਰੂਲਾ)ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਅਦਿੱਤਿਆ ਉਪਲ ਨੇ ਦੱਸਿਆ ਹੈ ਕਿ ਨਿਗਮ ਵੱਲੋਂ ਮੁੜ ਤੋਂ ਬੇਸਹਾਰਾ ਕੁੱਤਿਆ ਦੀ ਨਸਬੰਦੀ ਅਤੇ ਐਂਟੀਰੈਬੀਜ ਵੈਕਸੀਨੇਸ਼ਨ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਕੀਤੇ ਗਏ ਟੈਂਡਰ ਦਾ ਸਮਾਂ 2 ਸਾਲ ਦਾ ਹੋਵੇਗਾ। ਇਸ ਵਿੱਚ ਰੋਜਾਨਾ ਲਗਭਗ 15 ਬੇਸਹਾਰਾ ਕੁੱਤਿਆ ਦੀ ਨਸਬੰਦੀ ਅਤੇ ਐਂਟੀਰੈਬੀਜ ਵੈਕਸੀਨੇਸ਼ਨ ਕੀਤੀ ਜਾਵੇਗੀ।
* ਨਗਰ ਨਿਗਮ ਦੀ ਟੀਮ ਬੇਸਹਾਰਾ ਕੁੱਤਿਆਂ ਨੂੰ ਨਸਬੰਦੀ ਤੇ ਐਟੀਰੈਬੀਜ ਵੈਕਸੀਨੇਸ਼ਨ ਲਈ ਲਿਜਾਂਦੀ ਹੋਈ। ਕਮਿਸ਼ਨਰ ਨੇ ਅੱਗੇ ਦੱਸਿਆ ਕਿ ਡੌਗ ਕੈਚਿੰਗ ਟੀਮ ਪਟਿਆਲਾ ਸ਼ਹਿਰ ਦੇ ਵੱਖ- ਵੱਖ ਇਲਾਕਿਆ ਵਿੱਚੋਂ ਬੇਸਹਾਰਾ ਕੁੱਤਿਆ ਨੂੰ ਫੜਕੇ ਏ.ਬੀ.ਸੀ ਸੈਂਟਰ ਵਿਖੇ ਰੱਖੇਗੀ, ਜਿੱਥੇ ਉਨ੍ਹਾਂ ਦੀ ਸਰਜਰੀ ਅਤੇ ਵੈਕਸੀਨੇਸ਼ਨ ਕੀਤੀ ਜਾਵੇਗੀ, ਉਪਰੰਤ ਉਨ੍ਹਾਂ ਦੀ ਪੋਸਟ ਕੇਅਰ ਕੀਤੀ ਜਾਵੇਗੀ।ਇਸ ਉਪਰੰਤ ਇਨ੍ਹਾਂ ਬੇਸਹਾਰਾ ਕੁੱਤਿਆ ਨੂੰ ਉਸੀ ਥਾਂ ਤੇ ਮੁੜ ਤੋਂ ਛੱਡਿਆ ਜਾਵੇਗਾ, ਜਿਸ ਥਾਂ ਤੋਂ ਇਨ੍ਹਾਂ ਨੂੰ ਫੜਿਆ ਗਿਆ ਸੀ।
ਇਸੇ ਦੌਰਾਨ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਨੇ ਦੱਸਿਆ ਕਿ ਇਸ ਟੈਂਡਰ ਵਿੱਚ ਸਰਜਰੀ ਅਤੇ ਵੈਕਸੀਨੇਸ਼ਨ ਤੋਂ ਇਲਾਵਾ ਡੌਂਗ਼ਜ਼ ਦਾ ਸਰਵੇ ਵੀ ਕਰਵਾਇਆ ਜਾਣਾ ਹੈ ਤਾਂ ਜੋ ਪਤਾ ਲੱਗ ਸਕੇ ਕਿ ਪਟਿਆਲਾ ਸ਼ਹਿਰ ਵਿੱਚ ਕੁੱਲ ਕਿੰਨੇ ਡੌਂਗਜ ਹਨ ਅਤੇ ਇਨ੍ਹਾਂ ਵਿੱਚੋਂ ਕਿੰਨਿਆ ਦੀ ਨਸਬੰਦੀ ਅਤੇ ਵੈਕਸੀਨੇਸ਼ਨ ਹੋ ਚੁੱਕੀ ਹੈ ਅਤੇ ਕਿੰਨੇ ਨਸਬੰਦੀ ਅਤੇ ਵੈਕਸੀਨੇਸ਼ਨ ਤੋਂ ਅਜੇ ਬਕਾਇਆ ਹਨ। ਉਨ੍ਹਾਂ ਦੱਸਿਆ ਕਿ ਨਿਗਮ ਸ਼ਹਿਰ ਵਾਸੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

Lok Punjab News Views and Reviews


Recommended News
Punjab Speaks ad image
Trending
Just Now