Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਦਿੱਲੀ ਹਾਈ ਕੋਰਟ ਦਾ ਅਹਿਮ ਫੈਸਲਾ: ਪਤਨੀ ਦੀ ਵੱਧ ਆਮਦਨ ਹੋਣ ਨਾਲ ਪਿਤਾ ਬੱਚਿਆਂ ਦੀ ਜ਼ਿੰਮੇਵਾਰੀ ਤੋਂ ਮੁਕਤ ਨਹੀਂ
December 30, 2025
Delhi-High-Court-s-Important-Dec

Punjab Speaks Team / Panjab

ਨਵੀਂ ਦਿੱਲੀ, 30 ਦਸੰਬਰ 2025 :- ਦਿੱਲੀ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਸਿਰਫ਼ ਇਸ ਆਧਾਰ ‘ਤੇ ਕਿ ਮਾਂ ਦੀ ਆਮਦਨ ਜ਼ਿਆਦਾ ਹੈ, ਪਿਤਾ ਆਪਣੇ ਨਾਬਾਲਗ ਬੱਚਿਆਂ ਦੇ ਭਰਨ-ਪੋਸ਼ਣ (Maintenance) ਦੀ ਜ਼ਿੰਮੇਵਾਰੀ ਤੋਂ ਪੱਲਾ ਨਹੀਂ ਝਾੜ ਸਕਦਾ। ਅਦਾਲਤ ਨੇ ਕਿਹਾ ਕਿ ਬੱਚਿਆਂ ਦਾ ਪਾਲਣ-ਪੋਸ਼ਣ ਕਰਨਾ ਦੋਵਾਂ ਮਾਪਿਆਂ ਦੀ ਕਾਨੂੰਨੀ, ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ ਹੈ ਅਤੇ ਕਿਸੇ ਇੱਕ ਦੀ ਵੱਧ ਆਮਦਨ ਦੂਜੇ ਦੀ ਜ਼ਿੰਮੇਵਾਰੀ ਖ਼ਤਮ ਨਹੀਂ ਕਰਦੀ।

ਦਲੀਲਾਂ ਦੇ ਸਹਾਰੇ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦਾ ਪਿਤਾ

ਜਸਟਿਸ ਸਵਰਨ ਕਾਂਤਾ ਸ਼ਰਮਾ ਦੇ ਬੈਂਚ ਨੇ ਕਿਹਾ ਕਿ ਜੇਕਰ ਮਾਂ ਦੀ ਆਮਦਨ ਜ਼ਿਆਦਾ ਹੈ ਅਤੇ ਬੱਚੇ ਉਸ ਦੀ ਕਸਟਡੀ ਵਿੱਚ ਹਨ, ਤਾਂ ਉਹ ਪਹਿਲਾਂ ਹੀ ਕਮਾਈ ਕਰਨ ਦੇ ਨਾਲ-ਨਾਲ ਬੱਚਿਆਂ ਦੀ ਦੇਖਭਾਲ ਦੀ ਦੋਹਰੀ ਜ਼ਿੰਮੇਵਾਰੀ ਨਿਭਾ ਰਹੀ ਹੈ। ਅਜਿਹੀ ਸਥਿਤੀ ਵਿੱਚ, ਪਿਤਾ ਆਪਣੀ ਆਮਦਨ ਛੁਪਾ ਕੇ ਜਾਂ ਤਕਨੀਕੀ ਦਲੀਲਾਂ ਦੇ ਕੇ ਆਪਣੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦਾ।

ਅਦਾਲਤ ਨੇ ਟਿੱਪਣੀ ਕੀਤੀ ਕਿ ਕਾਨੂੰਨ ਕਿਸੇ ਵੀ ਕੰਮਕਾਜੀ ਮਾਂ ਨੂੰ ਸਰੀਰਕ, ਆਰਥਿਕ ਅਤੇ ਮਾਨਸਿਕ ਤੌਰ ‘ਤੇ ਥਕਾ ਦੇਣ ਦੀ ਇਜਾਜ਼ਤ ਨਹੀਂ ਦਿੰਦਾ, ਜਦੋਂ ਕਿ ਪਿਤਾ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਹਟ ਜਾਵੇ।

ਕੀ ਸੀ ਪੂਰਾ ਮਾਮਲਾ?

ਇਹ ਫੈਸਲਾ ਇੱਕ ਵਿਅਕਤੀ ਵੱਲੋਂ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਆਇਆ ਹੈ। ਹੇਠਲੀ ਅਦਾਲਤ ਨੇ ਦਸੰਬਰ 2023 ਵਿੱਚ ਪਤੀ ਨੂੰ ਆਪਣੇ ਤਿੰਨ ਬੱਚਿਆਂ ਲਈ 30,000 ਰੁਪਏ ਮਹੀਨਾਵਾਰ ਅੰਤਰਿਮ ਭਰਨ-ਪੋਸ਼ਣ ਦੇਣ ਦਾ ਹੁਕਮ ਦਿੱਤਾ ਸੀ। ਪਤੀ ਨੇ ਹਾਈ ਕੋਰਟ ਵਿੱਚ ਦਾਅਵਾ ਕੀਤਾ ਕਿ ਉਸ ਦੀ ਮਹੀਨਾਵਾਰ ਆਮਦਨ ਸਿਰਫ਼ 9,000 ਰੁਪਏ ਹੈ, ਜਦੋਂ ਕਿ ਪਤਨੀ ਦੀ ਆਮਦਨ 34,500 ਰੁਪਏ ਹੈ, ਇਸ ਲਈ ਉਸ ‘ਤੇ ਸਾਰਾ ਬੋਝ ਪਾਉਣਾ ਗਲਤ ਹੈ।

ਅਦਾਲਤ ਦਾ ਫੈਸਲਾ

ਪਤਨੀ ਨੇ ਤਰਕ ਦਿੱਤਾ ਕਿ ਬੱਚਿਆਂ ਦੀ ਪੜ੍ਹਾਈ, ਇਲਾਜ ਅਤੇ ਰੋਜ਼ਾਨਾ ਦੇ ਖਰਚੇ ਪੂਰੀ ਤਰ੍ਹਾਂ ਉਸ ‘ਤੇ ਹਨ। ਅਦਾਲਤ ਨੇ ਪਤਨੀ ਦੇ ਪੱਖ ਨੂੰ ਸਹੀ ਮੰਨਦਿਆਂ ਕਿਹਾ ਕਿ ਪਿਤਾ ਨੂੰ ਆਪਣੇ ਬੱਚਿਆਂ ਪ੍ਰਤੀ ਕਰਤੱਵ ਦਾ ਅਹਿਸਾਸ ਕਰਵਾਉਣਾ ਪਤਨੀ ਦਾ ਅਧਿਕਾਰ ਹੈ।

Delhi High Court s Important Decision Wife s High Income Does Not Exempt Father From Responsibility For Children


Recommended News
Punjab Speaks ad image
Trending
Just Now