Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਪੰਜਾਬ ਡੀਜੀਪੀ ਅਤੇ ਜਲੰਧਰ ਪੁਲਿਸ ਕਮਿਸ਼ਨਰ ਦੀ ਭੂਮਿਕਾ ’ਤੇ ਸਵਾਲ, ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਕਰੇਗੀ ਜਾਂਚ
February 5, 2026
Questions-On-The-Role-Of-Punjab-

Punjab Speaks Team / Panjab

ਨਵੀਂ ਦਿੱਲੀ, 05 ਫਰਵਰੀ 2026 :- ਦਿੱਲੀ ਦੇ ਕੈਬਨਿਟ ਮੰਤਰੀ ਕਪਿਲ ਮਿਸ਼ਰਾ ਖ਼ਿਲਾਫ਼ ਜਲੰਧਰ ਵਿਚ ਹੋਈ ਐੱਫਆਈਆਰ ਨੂੰ ਲੈ ਕੇ ਭੇਜੇ ਗਏ ਕਈ ਨੋਟਿਸਾਂ ਦਾ ਜਵਾਬ ਨਾ ਦੇਣ ’ਤੇ ਦਿੱਲੀ ਵਿਧਾਨ ਸਭਾ ਨੇ ਇਹ ਮਾਮਲਾ ਜਾਂਚ ਲਈ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਸੌਂਪ ਦਿੱਤਾ ਹੈ। ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਹੁਣ ਪੰਜਾਬ ਦੇ ਡੀਜੀਪੀ ਅਤੇ ਜਲੰਧਰ ਦੇ ਪੁਲਿਸ ਕਮਿਸ਼ਨਰ ਦੀ ਭੂਮਿਕਾ ਦੀ ਜਾਂਚ ਕਰੇਗੀ।

ਜਨਵਰੀ 2026 ਨੂੰ ਦਿੱਲੀ ਵਿਧਾਨ ਸਭਾ ਦੇ ’ਚ ਵਿਰੋਧੀ ਧਿਰ ਦੇ ਆਗੂ ਵੱਲੋਂ ਦਿੱਤੇ ਬਿਆਨਾਂ ਸਬੰਧੀ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨਾਲ ਜੁੜੇ ਮਾਮਲੇ ’ਤੇ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਇਹ ਨੋਟਿਸ ਲਿਆ ਹੈ। ਵਿਧਾਨ ਸਭਾ ਵੱਲੋਂ ਭੇਜੇ ਗਏ ਨੋਟਿਸਾਂ ’ਤੇ ਪੰਜਾਬ ਪੁਲਿਸ ਵੱਲੋਂ ਪੇਸ਼ ਪੱਤਰ ਅਤੇ ਦਿੱਲੀ ਕੈਬਨਿਟ ਮੰਤਰੀ ਮਿਸ਼ਰਾ ਤੋਂ ਪ੍ਰਾਪਤ ਸ਼ਿਕਾਇਤ ’ਤੇ ਵਿਚਾਰ ਕਰਨ ਤੋਂ ਬਾਅਦ ਸਪੀਕਰ ਨੇ ਇਹ ਸਿੱਟਾ ਕੱਢਿਆ ਕਿ ਪਹਿਲੀ ਨਜ਼ਰ ਵਿਚ ਸਦਨ ਦੇ ਵਿਸ਼ੇਸ਼ ਅਧਿਕਾਰ ਦੀ ਉਲੰਘਣ ਅਤੇ ਸਦਨ ਦੀ ਹੁਕਮ ਅਦੂਲੀ ਦਾ ਮਾਮਲਾ ਬਣਦਾ ਹੈ।

ਇਹ ਮਾਮਲਾ ਉਸ ਵੇਲੇ ਉੱਠਿਆ ਸੀ ਜਦੋਂ ਪੰਜਾਬ ਪੁਲਿਸ ਨੇ ਇਕਬਾਲ ਸਿੰਘ ਦੀ ਸ਼ਿਕਾਇਤ ’ਤੇ ਐੱਫਆਈਆਰ ਦਰਜ ਕੀਤੀ ਅਤੇ ਇਹ ਜਨਤਕ ਤੌਰ ’ਤੇ ਕਿਹਾ ਕਿ ਦਿੱਲੀ ਵਿਧਾਨ ਸਭਾ ਦੀ ਕਾਰਵਾਈ ਨਾਲ ਸਬੰਧਿਤ ਇਕ ਵੀਡੀਓ ਕਲਿੱਪ ਨੂੰ ਐਡਿਟ ਜਾਂ ਛੇੜਛਾੜ ਕਰ ਕੇ ਪੇਸ਼ ਕੀਤਾ ਗਿਆ ਹੈ। ਵਿਧਾਨ ਸਭਾ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕਿਉਂਕਿ ਇਹ ਵਿਸ਼ਾ ਸਿੱਧੇ ਤੌਰ ’ਤੇ ਸਦਨ ਦੀ ਕਾਰਵਾਈ ਨਾਲ ਸਬੰਧਿਤ ਹੈ, ਜੋ ਕਿ ਵਿਧਾਇਕ ਦੇ ਵਿਸ਼ੇਸ਼ ਅਧਿਕਾਰ ਖੇਤਰ ਵਿਚ ਆਉਂਦਾ ਹੈ, ਇਸ ਲਈ ਦਿੱਲੀ ਵਿਧਾਨ ਸਭਾ ਸਕੱਤਰੇਤ ਨੇ ਪੰਜਾਬ ਪੁਲਿਸ ਤੋਂ ਸਪੱਸ਼ਟੀਕਰਨ ਮੰਗਿਆ ਸੀ ਅਤੇ ਇਹ ਸੂਚਿਤ ਕੀਤਾ ਸੀ ਕਿ ਸਪੀਕਰ ਤੇ ਸਦਨ ਪਹਿਲਾਂ ਹੀ ਇਸ ਵਿਸ਼ੇ ’ਤੇ ਨੋਟਿਸ ਲੈ ਚੁੱਕੇ ਹਨ ਅਤੇ ਵਿਧਾਨ ਸਭਾ ਦੀ ਕਾਰਵਾਈ ਨਾਲ ਸਬੰਧਿਤ ਕਿਸੇ ਵੀ ਸ਼ਿਕਾਇਤ ਜਾਂ ਕਾਰਵਾਈ ਤੋਂ ਪਹਿਲਾਂ ਸਪੀਕਰ ਦੇ ਨੋਟਿਸ ਵਿਚ ਲਿਆਉਣਾ ਜ਼ਰੂਰੀ ਸੀ। ਹੁਣ ਤੱਕ ਪੰਜਾਬ ਪੁਲਿਸ ਨੇ ਕੋਈ ਸਹਿਯੋਗ ਨਹੀਂ ਕੀਤਾ ਹੈ।

Questions On The Role Of Punjab DGP And Jalandhar Police Commissioner Delhi Assembly s Privileges Committee Will Investigate


Recommended News
Punjab Speaks ad image
Trending
Just Now