ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਅਦਾਲਤੀ ਫੈਸਲੇ ਮਗਰੋਂ ਭਾਵੁਕ ਹੋਏ ਕੇਜਰੀਵਾਲ, ਕਿਹਾ– ‘ਪ੍ਰਮਾਤਮਾ ਸਾਡੇ ਨਾਲ ਹੈ’
February 27, 2026
Kejriwal-Gets-Emotional-After-Co

Punjab Speaks Team / Panjab

ਨਵੀਂ ਦਿੱਲੀ, 27 ਫਰਵਰੀ 2026 :- ਕੇਜਰੀਵਾਲ ਸਰਕਾਰ ਵੱਲੋਂ ਲਿਆਂਦੀ ਗਈ ਦਿੱਲੀ ਦੀ ਨਵੀਂ ਆਬਕਾਰੀ ਨੀਤੀ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀ.ਬੀ.ਆਈ. (CBI) ਵੱਲੋਂ ਦਾਇਰ ਕੀਤੇ ਗਏ ਕੇਸ ਵਿੱਚ ਅੱਜ ਜਾਂਚ ਏਜੰਸੀ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਇਸ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਡਿਪਟੀ ਸੀ.ਐਮ. ਮਨੀਸ਼ ਸਿਸੋਦੀਆ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ।

ਕੋਰਟ ਦੇ ਫੈਸਲੇ ਤੋਂ ਬਾਅਦ ਜਦੋਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਤਾਂ ਬੋਲਦੇ-ਬੋਲਦੇ ਸਾਬਕਾ ਮੁੱਖ ਮੰਤਰੀ ਕੇਜਰੀਵਾਲ ਰੋ ਪਏ। ਰੋਂਦੇ-ਰੋਂਦੇ ਉਨ੍ਹਾਂ ਕਿਹਾ, ‘ਕੇਜਰੀਵਾਲ ਭ੍ਰਿਸ਼ਟ ਨਹੀਂ ਹੈ..।’

ਕੀ ਬੋਲੇ ਕੇਜਰੀਵਾਲ

ਕੇਜਰੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, “ਪਿਛਲੇ ਕੁਝ ਸਾਲਾਂ ਤੋਂ ਭਾਜਪਾ ਜਿਸ ਤਰ੍ਹਾਂ ਸ਼ਰਾਬ ਘੁਟਾਲੇ ਬਾਰੇ ਕਹਿ ਰਹੀ ਸੀ ਅਤੇ ਸਾਡੇ ‘ਤੇ ਇਲਜ਼ਾਮ ਲਗਾ ਰਹੀ ਸੀ, ਅੱਜ ਅਦਾਲਤ ਨੇ ਸਾਰੇ ਇਲਜ਼ਾਮ ਖਾਰਜ ਕਰ ਦਿੱਤੇ ਹਨ ਅਤੇ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ।”

ਉਨ੍ਹਾਂ ਅੱਗੇ ਕਿਹਾ, “ਸਾਨੂੰ ਨਿਆਂਪਾਲਿਕਾ ‘ਤੇ ਭਰੋਸਾ ਹੈ… ਸੱਚ ਦੀ ਜਿੱਤ ਹੋਈ… ‘ਆਪ’ (AAP) ਨੂੰ ਖ਼ਤਮ ਕਰਨ ਲਈ ਸਾਰੇ ਵੱਡੇ ਆਗੂਆਂ ਨੂੰ ਜੇਲ੍ਹ ਵਿੱਚ ਸੁੱਟ ਦਿੱਤਾ ਗਿਆ ਸੀ… ਇਹ ਪੂਰਾ ਫਰਜ਼ੀ ਕੇਸ ਸੀ… ਕੇਜਰੀਵਾਲ ਭ੍ਰਿਸ਼ਟ ਨਹੀਂ ਹੈ।”

ਉਹ ਬੋਲੇ, “ਮੈਂ ਆਪਣੀ ਜ਼ਿੰਦਗੀ ਵਿੱਚ ਸਿਰਫ਼ ਇਮਾਨਦਾਰੀ ਕਮਾਈ ਹੈ। ਅਦਾਲਤ ਨੇ ਕਿਹਾ ਹੈ ਕਿ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ‘ਆਪ’ ਕੱਟੜ ਇਮਾਨਦਾਰ ਹਨ… ਚੰਗੇ ਕੰਮ ਕਰਕੇ ਸੱਤਾ ਵਿੱਚ ਆਓ, ਝੂਠੇ ਕੇਸ ਕਰਕੇ ਸਾਨੂੰ ਜੇਲ੍ਹ ਵਿੱਚ ਡੱਕਣਾ ਪ੍ਰਧਾਨ ਮੰਤਰੀ ਨੂੰ ਸ਼ੋਭਾ ਨਹੀਂ ਦਿੰਦਾ…।”

Kejriwal Gets Emotional After Court Verdict Says God Is With Us


Recommended News
Trending
Just Now