ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਜੰਮੂ ‘ਚ ਫਾਰੂਕ ਅਬਦੁੱਲਾ ‘ਤੇ ਹਮਲੇ ਦੀ ਕੋਸ਼ਿਸ਼, ਵਿਆਹ ਸਮਾਗਮ ਦੌਰਾਨ ਫਾਇਰਿੰਗ ਨਾਲ ਮਚੀ ਹੜਕੰਪ
March 12, 2026
Attempted-Attack-On-Farooq-Abdul

Punjab Speaks Team / Panjab

ਜੰਮੂ, 12 ਮਾਰਚ 2026 :- ਜੰਮੂ ਦੇ ਗ੍ਰੇਟਰ ਕੈਲਾਸ਼ ਇਲਾਕੇ ਵਿਚ ਬੁੱਧਵਾਰ ਰਾਤ ਇਕ ਵਿਆਹ ਸਮਾਗਮ ਦੌਰਾਨ ਗੋਲ਼ੀ ਚੱਲਣ ਕਾਰਨ ਸਾਬਕਾ ਮੁੱਖ ਮੰਤਰੀ ਤੇ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਵਾਲ-ਵਾਲ ਬਚ ਗਏ। ਉਨ੍ਹਾਂ ਦੇ ਨਾਲ ਮੌਜੂਦ ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੂੰ ਛੱਰੇ ਲੱਗਣ ਕਾਰਨ ਮਾਮੂਲੀ ਸੱਟਾਂ ਲੱਗੀਆਂ ਹਨ। ਅਚਾਨਕ ਪਿੱਛਿਓਂ ਆ ਕੇ ਅਬਦੁੱਲਾ ਵੱਲ ਗੋਲ਼ੀ ਚਲਾਉਣ ਵਾਲੇ ਮੁਲਜ਼ਮ ਕਮਲ ਸਿੰਘ ਜਮਵਾਲ ਨੂੰ ਸੁਰੱਖਿਆ ਮੁਲਾਜ਼ਮਾਂ ਨੇ ਮੌਕੇ ’ਤੇ ਹੀ ਕਾਬੂ ਕਰ ਲਿਆ। ਉਪ ਮੁੱਖ ਮੰਤਰੀ ਚੌਧਰੀ ਬਾਅਦ ਵਿਚ ਮੀਡੀਆ ਸਾਹਮਣੇ ਆਏ ਤੇ ਦੱਸਿਆ ਕਿ ਸਾਰੇ ਸੁਰੱਖਿਅਤ ਹਨ।

ਫਾਰੂਕ ਅਬਦੁੱਲਾ ਤੇ ਸੁਰਿੰਦਰ ਚੌਧਰੀ ਨੈਸ਼ਨਲ ਕਾਨਫਰੰਸ ਦੇ ਹੋਰ ਆਗੂਆਂ ਨਾਲ ਗਾਂਧੀਨਗਰ ਵਿਚ ਗ੍ਰੇਟਰ ਕੈਲਾਸ਼ ਸਥਿਤ ਰਾਇਲ ਪਾਰਕ ਵਿਚ ਇਕ ਸੀਨੀਅਰ ਵਕੀਲ ਦੀ ਧੀ ਦੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਪੁੱਜੇ ਸਨ। ਇਸ ਦੌਰਾਨ ਇਕ ਵਿਅਕਤੀ ਨੇ ਅਚਾਨਕ ਲਾਇਸੈਂਸ ਪ੍ਰਾਪਤ ਹਥਿਆਰ ਨਾਲ ਗੋਲ਼ੀ ਚਲਾ ਦਿੱਤੀ। ਗੋਲ਼ੀ ਚੱਲਣ ਨਾਲ ਉੱਥੇ ਤਰਥੱਲੀ ਮਚ ਗਈ। ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਨੂੰ ਹਥਿਆਰ ਤੋਂ ਨਿਕਲੇ ਛੱਰੇ ਲੱਗਣ ਕਾਰਨ ਮਾਮੂਲੀ ਸੱਟਾਂ ਲੱਗੀਆਂ।

ਮੌਕੇ ’ਤੇ ਮੌਜੂਦ ਡਾਕਟਰਾਂ ਤੇ ਸੁਰੱਖਿਆ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਤੁਰੰਤ ਮੁੱਢਲਾ ਇਲਾਜ ਮੁਹੱਈਆ ਕਰਵਾਇਆ। ਅਧਿਕਾਰੀਆਂ ਮੁਤਾਬਕ ਉਨ੍ਹਾਂ ਦੀ ਸੱਟ ਗੰਭੀਰ ਨਹੀਂ ਹੈ ਅਤੇ ਉਹ ਸੁਰੱਖਿਅਤ ਹਨ। ਗੋਲ਼ੀ ਦੀ ਆਵਾਜ਼ ਸੁਣਦੇ ਹੀ ਮੌਕੇ ’ਤੇ ਤਾਇਨਾਤ ਪੁਲਿਸ ਤੇ ਸੁਰੱਖਿਆ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਹਮਲਾਵਰ ਨੂੰ ਕਾਬੂ ਕਰ ਲਿਆ।

ਮੁਲਜ਼ਮ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ ਹਥਿਆਰ ਵੀ ਬਰਾਮਦ ਕਰ ਲਿਆ ਗਿਆ। ਸਮਾਗਮ ਵਿਚ ਸ਼ਾਮਲ ਲੋਕਾਂ ਨੇ ਦੱਸਿਆ ਕਿ ਨੈਸ਼ਨਲ ਕਾਨਫਰੰਸ ਦੇ ਕੁਝ ਵਰਕਰਾਂ ਨੇ ਗੋਲ਼ੀ ਚਲਾਉਣ ਵਾਲੇ ਦੀ ਕੁੱਟਮਾਰ ਕਰ ਦਿੱਤੀ। ਪੁਲਿਸ ਮੁਤਾਬਕ ਹਮਲਾਵਰ ਤੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਸ ਨੇ ਗੋਲ਼ੀ ਕਿਉਂ ਚਲਾਈ। ਘਟਨਾ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਮੌਕੇ ’ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜਾਂਚ ਦੇ ਆਦੇਸ਼ ਦਿੱਤੇ।

Attempted Attack On Farooq Abdullah In Jammu Firing During Wedding Ceremony Creates Chaos


Recommended News
Trending
Just Now