ਸੜਕ ਸੁਰੱਖਿਆ ‘ਤੇ ਕੜਾ ਪਹਿਰਾ: ਤਿੰਨ ਗੰਭੀਰ ਟਰੈਫਿਕ ਉਲੰਘਣਾਵਾਂ ਹੁਣ ਸਿੱਧੇ ਅਦਾਲਤੀ ਕਾਰਵਾਈ ਦੇ ਘੇਰੇ ਵਿੱਚ    ਸ਼ਾਰਟ ਸਰਕਿਟ ਨਾਲ ਮੱਚੀ ਤਬਾਹੀ: ਕੈਸ਼ਲ ਨਗਰ ਦੀ ਤਿੰਨ ਮੰਜ਼ਿਲਾ ਨਿਟਵੇਅਰ ਫੈਕਟਰੀ ਅੱਗ ਦੀ ਲਪੇਟ ਵਿੱਚ    ਤੰਗ ਗਲੀਆਂ ਵਿੱਚ ਉੱਚੀਆਂ ਇਮਾਰਤਾਂ ਦਾ ਵਧਦਾ ਜਾਲ: ਸੁਰੱਖਿਆ ਨਿਯਮਾਂ ਦੀ ਉਲੰਘਣਾ ‘ਤੇ ਗੰਭੀਰ ਸਵਾਲ    ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"   
Turkey ਦੇ ਹਾਈ ਸਕੂਲ ’ਚ ਫਾਇਰਿੰਗ, 16 ਵਿਅਕਤੀ ਹੋਏ ਜ਼ਖ਼ਮੀ
April 15, 2026
Shooting-At-High-School-In-Turke

Punjab Speaks Team / Punjab

15 ਅਪ੍ਰੈਲ 2026: ਤੁਰਕੀ ਦੇ ਸਾਨਲੀਉਰਫ਼ਾ ਸੂਬੇ ਦੇ ਹਾਈ ਸਕੂਲ ਵਿੱਚ ਅੱਜ ਇਕ ਸਾਬਕਾ ਵਿਦਿਆਰਥੀ ਨੇ ਗੋਲੀਬਾਰੀ ਕਰ ਕੇ ਕਰੀਬ 16 ਲੋਕਾਂ ਨੂੰ ਫੱਟੜ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰ ਨੇ ਬਾਅਦ ਵਿੱਚ ਖ਼ੁਦ ਨੂੰ ਗੋਲੀ ਮਾਰ ਕੇ ਜਾਨ ਦੇ ਦਿੱਤੀ। ਵੇਰਵਿਆਂ ਮੁਤਾਬਕ 18 ਸਾਲਾ ਹਮਲਾਵਰ ਕੋਲ ਸ਼ਾਟਗੰਨ ਸੀ ਤੇ ਉਸ ਨੇ ਸਿਵੇਰੇਕ ਸਥਿਤ ਵੋਕੇਸ਼ਨਲ ਹਾਈ ਸਕੂਲ ਵਿਚ ਅੰੰਨ੍ਹੇਵਾਹ ਫਾਇਰਿੰਗ ਕੀਤੀ। ਗੋਲੀਬਾਰੀ ਤੋਂ ਬਾਅਦ ਉਹ ਉਸੇ ਇਮਾਰਤ ਦੇ ਅੰਦਰ ਲੁਕ ਗਿਆ। ਹਮਲਾਵਰ ਨੇ ਬਾਅਦ ਵਿਚ ਉਸੇ ਬੰਦੂਕ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜਾਨ ਲੈ ਲਈ। ਅਧਿਕਾਰੀਆਂ ਨੇ ਦੱਸਿਆ ਕਿ ਹਮਲੇ ਵਿਚ 10 ਵਿਦਿਆਰਥੀ, ਚਾਰ ਅਧਿਆਪਕ, ਕੰਟੀਨ ਦਾ ਇਕ ਕਰਮਚਾਰੀ ਤੇ ਇਕ ਪੁਲੀਸ ਅਧਿਕਾਰੀ ਜ਼ਖਮੀ ਹੋ ਗਏ। ਇਸ ਹਮਲੇ ਦਾ ਮਕਸਦ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਇਸ ਤੋਂ ਪਹਿਲਾਂ ਮੀਡੀਆ ਵਿਚ ਆਈਆਂ ਖ਼ਬਰਾਂ ਅਨੁਸਾਰ, ਹਮਲਾਵਰ ਵੱਲੋਂ ਆਤਮ-ਸਮਰਪਣ ਤੋਂ ਇਨਕਾਰ ਕਰਨ ਤੋਂ ਬਾਅਦ ਪੁਲੀਸ ਦੀ ਵਿਸ਼ੇਸ਼ ਟੀਮ ਨੂੰ ਤਾਇਨਾਤ ਕੀਤਾ ਗਿਆ ਜਦਕਿ ਸਾਰੇ ਵਿਦਿਆਰਥੀਆਂ ਨੂੰ ਕੰਪਲੈਕਸ ਵਿਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਸਰਕਾਰ ਨੇ ਗੋਲੀਬਾਰੀ ਦੀ ਵਿਆਪਕ ਜਾਂਚ ਕਰਵਾਉਣ ਦਾ ਐਲਾਨ ਕੀਤਾ ਹੈ। ਘਟਨਾ ਦੀ ਵੀਡੀਓ ਵਿੱਚ ਦਰਜਨਾਂ ਵਿਦਿਆਰਥੀ ਸਕੂਲ ਵਿੱਚੋਂ ਨਿਕਲ ਕੇ ਗੇਟ ਵੱਲ ਅਤੇ ਸੜਕ ’ਤੇ ਦੌੜਦੇ ਨਜ਼ਰ ਆ ਰਹੇ ਹਨ।



Shooting At High School In Turkey 16 People Injured


Recommended News
Punjab Speaks ad image
Trending
Just Now