ਸੜਕ ਸੁਰੱਖਿਆ ‘ਤੇ ਕੜਾ ਪਹਿਰਾ: ਤਿੰਨ ਗੰਭੀਰ ਟਰੈਫਿਕ ਉਲੰਘਣਾਵਾਂ ਹੁਣ ਸਿੱਧੇ ਅਦਾਲਤੀ ਕਾਰਵਾਈ ਦੇ ਘੇਰੇ ਵਿੱਚ    ਸ਼ਾਰਟ ਸਰਕਿਟ ਨਾਲ ਮੱਚੀ ਤਬਾਹੀ: ਕੈਸ਼ਲ ਨਗਰ ਦੀ ਤਿੰਨ ਮੰਜ਼ਿਲਾ ਨਿਟਵੇਅਰ ਫੈਕਟਰੀ ਅੱਗ ਦੀ ਲਪੇਟ ਵਿੱਚ    ਤੰਗ ਗਲੀਆਂ ਵਿੱਚ ਉੱਚੀਆਂ ਇਮਾਰਤਾਂ ਦਾ ਵਧਦਾ ਜਾਲ: ਸੁਰੱਖਿਆ ਨਿਯਮਾਂ ਦੀ ਉਲੰਘਣਾ ‘ਤੇ ਗੰਭੀਰ ਸਵਾਲ    ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"   
ਰਾਸ਼ਟਰਪਤੀ ਮਿਲਣ ਤੋਂ ਬਾਅਦ ਰਾਘਵ ਚੱਢਾ ਦਾ ਤਿੱਖਾ ਬਿਆਨ, BJP ‘ਤੇ ਨਿਸ਼ਾਨਾ
May 5, 2026
Raghav-Chadha-s-Sharp-Statement-

Punjab Speaks Team / Punjab

ਨਵੀਂ ਦਿੱਲੀ 05 ਮਈ 2026:ਰਾਘਵ ਚੱਢਾ ਨੇ ਅੱਜ ਦੇਸ਼ ਦੇ ਰਾਸ਼ਟਰਪਤੀ ਨਾਲ ਇੱਕ ਅਹਿਮ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਚੱਢਾ ਨੇ ਆਪਣੀ ਹੀ ਪਾਰਟੀ ਅਤੇ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਪਾਰਟੀ ਹੁਣ ਉਨ੍ਹਾਂ ਦੇ ਖਿਲਾਫ ਰਾਜਨੀਤੀ ਖੇਡ ਰਹੀ ਹੈ ਅਤੇ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਸਾਡੇ ਘਰਾਂ ਦੇ ਬਾਹਰ ਲਿਖਿਆ ਜਾ ਰਿਹਾ ਹੈ ‘ਗੱਦਾਰ

ਰਾਘਵ ਚੱਢਾ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਉਨ੍ਹਾਂ ਦੇ ਅਤੇ ਹੋਰ ਬਾਗੀ ਮੈਂਬਰਾਂ ਦੇ ਘਰਾਂ ਦੇ ਬਾਹਰ ‘ਗੱਦਾਰ’ ਲਿਖ ਕੇ ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਨਾ ਸਿਰਫ਼ ਉਨ੍ਹਾਂ ਨੂੰ, ਬਲਕਿ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਲਗਾਤਾਰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ, ਜੋ ਕਿ ਕਿਸੇ ਵੀ ਲੋਕਤੰਤਰ ਲਈ ਸ਼ਰਮਨਾਕ ਹੈ।

ਬਾਗੀ ਹੁੰਦੇ ਹੀ ਅਸੀਂ ਗਲਤ ਹੋ ਗਏ

ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਸਵਾਲ ਉਠਾਉਂਦਿਆਂ ਚੱਢਾ ਨੇ ਕਿਹਾ, “ਜਦੋਂ ਤੱਕ ਅਸੀਂ ਸਰਕਾਰ ਦੇ ਨਾਲ ਸੀ, ਉਦੋਂ ਤੱਕ ਅਸੀਂ ਸਾਰੇ ਬਹੁਤ ਚੰਗੇ ਸੀ। ਪਰ ਜਿਵੇਂ ਹੀ ਅਸੀਂ ਸਹੀ ਮੁੱਦਿਆਂ ‘ਤੇ ਆਵਾਜ਼ ਉਠਾਈ ਅਤੇ ਬਾਗੀ ਸੁਰ ਅਪਣਾਏ, ਉਦੋਂ ਤੋਂ ਹੀ ਸਾਨੂੰ ਗਲਤ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।” ਉਨ੍ਹਾਂ ਅੱਗੇ ਖਦਸ਼ਾ ਪ੍ਰਗਟਾਇਆ ਕਿ ਸਰਕਾਰ ਅਤੇ ਪਾਰਟੀ ਦਾ ਅਗਲਾ ਨਿਸ਼ਾਨਾ ਹੁਣ ਉਹ ਖੁਦ ਹਨ ਅਤੇ ਉਨ੍ਹਾਂ ਵਿਰੁੱਧ ਕੋਈ ਵੱਡੀ ਕਾਰਵਾਈ ਕੀਤੀ ਜਾ ਸਕਦੀ ਹੈ।

ਉਨ੍ਹਾਂ ਨੇ ਗੱਲਬਾਤ ਕਰਦਿਆ ਂ ਆਖਿਆ ਕਿ ਸਰਕਾਰ ਸਰਕਾਰੀ ਮਸ਼ੀਨਰੀ ਦਾ ਗਲਤ ਇਸਤੇਮਾਲ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ ਧਮਕਾਉਂਦੀ ਹੈ ਜੇ ਗੱਲ ਨਾ ਮੰਨੀ ਗਈ ਤਾਂ ਟਰਾਂਸਫਰ ਕਰ ਦਿੱਤੀਆਂ ਜਾਣਗੀਆਂ ਨਾਲ ਹੀ ਰਾਘਵ ਨੇ ਕਿਹਾ ਕਿ ਡਰਨ ਦੀ ਲੋੜ ਨਹੀਂ ਡਟ ਕੇ ਹਾਲਾਤਾਂ ਦਾ ਸਾਹਮਣਾ ਕਰੋ।

ਰਾਸ਼ਟਰਪਤੀ ਨਾਲ ਮੁਲਾਕਾਤ ‘ਤੇ ਰਾਜਾ ਵੜਿੰਗ ਦਾ ਵੱਡਾ ਬਿਆਨ: “ਭਰਮ ਫੈਲਾਉਣ ਦੀ ਕੋਸ਼ਿਸ਼, ਕੋਈ ਵਿਧਾਇਕ ਸੰਪਰਕ ਵਿੱਚ ਨਹੀਂ”

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਸ਼ਟਰਪਤੀ ਨਾਲ ਹੋਈ ਹਾਲੀਆ ਮੁਲਾਕਾਤ ਨੂੰ ਲੈ ਕੇ ਚੱਲ ਰਹੀਆਂ ਸਿਆਸੀ ਚਰਚਾਵਾਂ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੜਿੰਗ ਨੇ ਕਿਹਾ ਕਿ ਅਜਿਹੀਆਂ ਮੁਲਾਕਾਤਾਂ ਰਾਹੀਂ ਰਾਜਨੀਤਿਕ ਸੰਦੇਸ਼ ਦੇਣ ਦੀ ਕੋਸ਼ਿਸ਼ ਕਰਨਾ ਮਹਿਜ਼ ਇੱਕ ਭਰਮ ਹੈ। ਉਨ੍ਹਾਂ ਸਾਫ਼ ਕੀਤਾ ਕਿ ਕਾਂਗਰਸ ਦਾ ਕੋਈ ਵੀ ਵਿਧਾਇਕ ਕਿਸੇ ਦੇ ਸੰਪਰਕ ਵਿੱਚ ਨਹੀਂ ਹੈ ਅਤੇ ਕਥਿਤ ਰਿਕਾਰਡਿੰਗਾਂ ਦੇ ਆਧਾਰ ‘ਤੇ ਫੈਲਾਏ ਜਾ ਰਹੇ ਦਾਵਿਆਂ ਵਿੱਚ ਕੋਈ ਸੱਚਾਈ ਨਹੀਂ ਹੈ।

ਵੜਿੰਗ ਨੇ ਕਿਹਾ ਕਿ ਰਾਸ਼ਟਰਪਤੀ ਦਾ ਅਹੁਦਾ ਇੱਕ ਸਰਵਉੱਚ ਸੰਵਿਧਾਨਕ ਪਦ ਹੈ ਅਤੇ ਲੋਕਤੰਤਰ ਵਿੱਚ ਇਨ੍ਹਾਂ ਸੰਸਥਾਵਾਂ ਦੀ ਗਰਿਮਾ ਬਣਾਈ ਰੱਖਣਾ ਸਾਰੀਆਂ ਪਾਰਟੀਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮੁਲਾਕਾਤ ਨੂੰ ਸਿਆਸੀ ਸਮਰਥਨ ਵਜੋਂ ਪੇਸ਼ ਕਰਨਾ ਗ਼ਲਤ ਹੈ ਅਤੇ ਇਹ ਸਿਹਤਮੰਦ ਸਿਆਸੀ ਪਰੰਪਰਾਵਾਂ ਦੇ ਖ਼ਿਲਾਫ਼ ਹੈ।

ਰਾਜ ਸਭਾ ਨਾਮਜ਼ਦਗੀ ਦੇ ਮੁੱਦੇ ‘ਤੇ ਬੋਲਦਿਆਂ ਵੜਿੰਗ ਨੇ ਕਿਹਾ ਕਿ ਪੰਜਾਬ ਦੀ ਨੁਮਾਇੰਦਗੀ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਾਲੇ ਸਥਾਨਕ ਚਿਹਰਿਆਂ ਨੂੰ ਪਹਿਲ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਪਾਰਟੀ ਲਈ ਮਿਹਨਤ ਕਰਨ ਵਾਲੇ ਵਰਕਰਾਂ ਦੀ ਅਣਦੇਖੀ ਕਰਨਾ ਗ਼ਲਤ ਸੰਦੇਸ਼ ਦਿੰਦਾ ਹੈ। ਵੜਿੰਗ ਅਨੁਸਾਰ, ਰਾਜਨੀਤੀ ਵਿੱਚ ਪੇਸ਼ੇਵਰ ਪਿਛੋਕੜ ਹੋਣਾ ਮਾੜੀ ਗੱਲ ਨਹੀਂ ਹੈ, ਪਰ ਲੋਕਾਂ ਦੀ ਨੁਮਾਇੰਦਗੀ ਉਸ ਵਿਅਕਤੀ ਨੂੰ ਕਰਨੀ ਚਾਹੀਦੀ ਹੈ ਜਿਸਦਾ ਸੂਬੇ ਦੇ ਮੁੱਦਿਆਂ ਨਾਲ ਸਿੱਧਾ ਜੁੜਾਵ ਹੋਵੇ।

ਰਾਸ਼ਟਰਪਤੀ ਨਾਲ ਹੋਈ ਇਸ ਮੁਲਾਕਾਤ ਨੂੰ ਪੰਜਾਬ ਅਤੇ ਦਿੱਲੀ ਦੀ ਸਿਆਸਤ ਵਿੱਚ ਇੱਕ ਵੱਡੇ ਧਮਾਕੇ ਵਜੋਂ ਦੇਖਿਆ ਜਾ ਰਿਹਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਆਮ ਆਦਮੀ ਪਾਰਟੀ ਰਾਘਵ ਚੱਢਾ ਦੇ ਇਨ੍ਹਾਂ ਤਿੱਖੇ ਹਮਲਿਆਂ ਦਾ ਕੀ ਜਵਾਬ ਦਿੰਦੀ ਹੈ।

Raghav Chadha s Sharp Statement After Meeting The President Targeting BJP


Recommended News
Punjab Speaks ad image
Trending
Just Now