ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਇੰਡੋਨੇਸ਼ੀਆ ‘ਚ ਦਰਦਨਾਕ ਹਾਦਸਾ: ਬੱਸ ਤੇ ਤੇਲ ਟੈਂਕਰ ਦੀ ਟੱਕਰ ਤੋਂ ਬਾਅਦ ਲੱਗੀ ਭਿਆਨਕ ਅੱਗ, 16 ਲੋਕ ਜਿਊਂਦੇ ਸੜੇ
May 7, 2026
Tragic-Accident-In-Indonesia-Mas

Punjab Speaks Team / Punjab

ਜਕਾਰਤਾ 07 ਮਈ 2026:ਇੰਡੋਨੇਸ਼ੀਆ ਦੇ ਸੁਮਾਤਰਾ ਟਾਪੂ ’ਤੇ ਬੁੱਧਵਾਰ ਨੂੰ ਇਕ ਯਾਤਰੀ ਬੱਸ ਤੇ ਈਂਧਣ ਨਾਲ ਭਰੇ ਟੈਂਕਰ ਦੀ ਆਹਮੋ-ਸਾਹਣਮੇ ਟੱਕਰ ਹੋ ਗਈ। ਇਸ ਭਿਆਨਕ ਟੱਕਰ ਵਿਚ ਘੱਟੋ-ਘੱਟ 16 ਜਣਿਆਂ ਦੀ ਮੌਤ ਹੋ ਗਈ। ਜ਼ਿਆਦਾਤਰ ਲੋਕ ਜਿਊਂਦੇ ਸੜ ਕੇ ਮਾਰੇ ਗਏ ਹਨ।

ਅਧਿਕਾਰੀਆਂ ਮੁਤਾਬਕ ਬੱਸ ਵਿਚ ਕਰੀਬ 20 ਜਣੇ ਸਵਾਰ ਸਨ। ਮੁੱਢਲੀ ਜਾਂਚ ਮੁਤਾਬਕ ਟੱਕਰ ਤੋਂ ਠੀਕ ਪਹਿਲਾਂ ਬੱਸ ਵਿੱਚੋਂ ਚਿੰਗਾਰੀਂ ਨਿਕਲ ਰਹੀਆਂ ਸਨ, ਜਿਸ ਨਾਲ ਚਲਕ ਨੇ ਵਾਹਨ ਨੂੰ ਮੋੜ ਦਿੱਤਾ ਪਰ ਸਾਹਮਣੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੇ ਤੇਲ ਟੈਂਕਰ ਨਾਲ ਸਿੱਧੀ ਟੱਕਰ ਹੋ ਗਈ।

ਇਹ ਟੱਕਰ ਏਨੀ ਭਿਆਨਕ ਸੀ ਕਿ ਦੋਵਾਂ ਵਾਹਨਾਂ ਨੂੰ ਤੁਰੰਤ ਅੱਗ ਲੱਗ ਗਈ ਤੇ ਕੁਝ ਹੀ ਪਲਾਂ ਵਿਚ ਵਾਹਨ ਅੱਗ ਦੇ ਗੋਲੇ ਵਿਚ ਬਦਲ ਗਏ। ਕਈ ਯਾਤਰੂ ਅੰਦਰ ਹੀ ਫਸ ਗਏ ਸਨ ਤੇ ਬਾਹਰ ਕੱਢਣ ਦਾ ਮੌਕਾ ਵੀ ਨਹੀਂ ਮਿਲਿਆ। ਰਾਹਤ ਤੇ ਬਚਾਅ ਦਲ ਨੂੰ ਵੀ ਕਈ ਲਾਸ਼ਾਂ ਕੱਢਣ ਵੇਲੇ ਮਸ਼ੱਕਤ ਕਰਨੀ ਪਈ। ਇਸ ਹਾਦਸੇ ਵਿਚ ਚਾਰ ਜਣੇ ਫੱਟੜ ਹੋਏ ਹਨ, ਜਿਨ੍ਹਾਂ ਵਿੱਚੋਂ ਤਿੰਨ ਦੀ ਹਾਲਤ ਗੰਭੀਰ ਹੈ।

Tragic Accident In Indonesia Massive Fire Breaks Out After Bus And Oil Tanker Collide 16 People Burnt Alive


Recommended News
Trending
Just Now