ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
H-1B ਵੀਜ਼ਾ ਲਈ ਦੋ ਲੱਖ ਬਿਨੈਕਾਰਾਂ ਨੇ ਦਿੱਤੇ ਇਕ ਲੱਖ ਡਾਲਰ, 2026 ਲਈ ਡੀਐੱਚਐੱਸ ਨੂੰ ਮਿਲੀਆਂ ਲਗਪਗ 2.86 ਲੱਖ ਅਰਜ਼ੀਆਂ
June 4, 2026
Two-Lakh-Applicants-For-H-1B-Vis

Punjab Speaks Team / Punjab

ਵਾਸ਼ਿੰਗਟਨ 04 ਜੂਨ 2026 :ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਨਵੇਂ ਐੱਚ-1ਬੀ ਵੀਜ਼ਾ ਲਈ ਫੀਸ ਵਧਾ ਕੇ ਇਕ ਲੱਖ ਡਾਲਰ ਕੀਤੇ ਜਾਣ ਦੇ ਬਾਵਜੂਦ ਇਸ ਦੀ ਮੰਗ ’ਚ ਕੋਈ ਕਮੀ ਨਹੀਂ ਦਿਖਾਈ ਦੇ ਰਹੀ ਹੈ। ਇਸ ਦਾ ਅੰਦਾਜ਼ਾ ਇਸੇ ਤੋਂ ਲਾਇਆ ਜਾ ਸਕਦਾ ਹੈ ਕਿ ਵਿੱਤੀ ਸਾਲ 2026 ’ਚ ਅਮਰੀਕਾ ’ਚ ਕੰਮ ਕਰਨ ਲਈ ਇਸ ਵੀਜ਼ਾ ਲਈ ਅਰਜ਼ੀ ਦੇਣ ਵਾਲੇ ਦੋ ਲੱਖ ਤੋਂ ਵੱਧ ਲੋਕਾਂ ਨੇ ਇਕ ਲੱਖ ਡਾਲਰ (ਲਗਪਗ 95 ਲੱਖ ਰੁਪਏ) ਦੀ ਅਦਾਇਗੀ ਕੀਤੀ ਹੈ। ਜ਼ਿਕਰਯੋਗ ਹੈ ਕਿ ਟਰੰਪ ਨੇ ਐੱਚ-1ਬੀ ਪ੍ਰੋਗਰਾਮ ਦੀ ਦੁਰਵਰਤੋਂ ਨੂੰ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਦੱਸਦੇ ਹੋਏ ਪਿਛਲੇ ਸਤੰਬਰ ’ਚ ਫੀਸ ਵਧਾਉਣ ਸਬੰਧੀ ਇਕ ਕਾਰਜਕਾਰੀ ਹੁਕਮ ’ਤੇ ਹਸਤਾਖਰ ਕੀਤੇ ਸਨ।

ਅਮਰੀਕੀ ਗ੍ਰਿਹ ਸੁਰੱਖਿਆ ਵਿਭਾਗ (ਡੀਐੱਚਐੱਸ) ਦੇ ਮੰਤਰੀ ਮਾਰਕਵਾਅਨੇ ਮੁਲਿਨ ਨੇ ਮੰਗਲਵਾਰ ਨੂੰ ਸੰਸਦ ਦੇ ਉੱਪਰਲੇ ਸਦਨ ਸੈਨੇਟ ਐਪਰੋਪ੍ਰੀਏਸ਼ਨ ਸਬ-ਕਮੇਟੀ ਨੂੰ ਦੱਸਿਆ ਕਿ ਵਿੱਤੀ ਸਾਲ 2026 ’ਚ ਡੀਐੱਚਐੱਸ ਨੂੰ ਐੱਚ-1ਬੀ ਵੀਜ਼ਾ ਲਈ ਲਗਪਗ 2.86 ਲੱਖ ਅਰਜ਼ੀਆਂ ਹਾਸਲ ਹੋਈਆਂ। ਇਨ੍ਹਾਂ ’ਚੋਂ ਦੋ ਲੱਖ ਤੋਂ ਵੱਧ ਬਿਨੈਕਾਰਾਂ ਨੇ ਇਕ ਲੱਖ ਡਾਲਰ ਦੀ ਫੀਸ ਦੀ ਅਦਾਇਗੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਕ ਲੱਖ ਡਾਲਰ ਦੀ ਅਦਾਇਗੀ ਕਰਨ ਵਾਲੇ ਬਿਨੈਕਾਰਾਂ ਦੇ ਕਾਗ਼ਜ਼ਾਤ ਦਾ ਲਗਪਗ 15 ਦਿਨਾਂ ’ਚ ਨਿਪਟਾਰਾ ਹੋ ਜਾਂਦਾ ਹੈ, ਜਦਕਿ ਆਮ ਬਿਨੈਕਾਰਾਂ ਦਾ ਨਿਪਟਾਰਾ ਕਰਨ ’ਚ ਲਗਪਗ ਸਾਢੇ ਸੱਤ ਮਹੀਨੇ ਲੱਗਦੇ ਹਨ। ਮੁਲਿਨ ਨੇ ਇਹ ਜਵਾਬ ਅਮਰੀਕੀ ਸੈਨੇਟਰ ਸੁਸੈਨ ਕਾਲਿੰਸ ਦੇ ਉਸ ਸਵਾਲ ’ਤੇ ਦਿੱਤਾ, ਜਿਸ ’ਚ ਦੇਸ਼ ਦੇ ਗ੍ਰਾਮੀਣ ਹਿੱਸਿਆਂ ’ਚ ਡਾਕਟਰਾਂ ਦੀ ਕਮੀ ਦੇ ਬਾਰੇ ਪੁੱਛਿਆ ਗਿਆ। ਉਨ੍ਹਾਂ ਨੇ ਪੁੱਛਿਆ ਕਿ ਕੀ ਮੈਡੀਕਲ ਪੇਸ਼ੇਵਰਾਂ ਨੂੰ ਇਸ ਫੀਸ ਤੋਂ ਛੋਟ ਦੇਣ ’ਤੇ ਵਿਚਾਰ ਕੀਤਾ ਜਾਵੇਗਾ। ਇਸ ’ਤੇ ਮੁਲਿਨ ਨੇ ਭਰੋਸਾ ਦਿੱਤਾ ਕਿ ਉਹ ਇਸ ਸਬੰਧ ’ਚ ਸੰਭਾਵਿਤ ਹੱਲ ਦੀ ਭਾਲ ਕਰਨਗੇ। ਕੁਝ ਹੋਰ ਸੈਨੇਟਰਾਂ ਨੇ ਵੀ ਦੇਸ਼ ’ਚ ਡਾਕਟਰਾਂ ਦੀ ਕਮੀ ਦਾ ਮੁੱਦਾ ਚੁੱਕਿਆ। ਜਦਕਿ ਅਲਾਸਕਾ ਤੋਂ ਰਿਪਬਲਿਕਨ ਸੈਨੇਟਰ ਲੀਸਾ ਮੁਰਕੋਵਸਕੀ ਨੇ ਆਪਣੇ ਸੂਬੇ ਦੇ ਗ੍ਰਾਮੀਣ ਖੇਤਰਾਂ ਦੇ ਸਕੂਲਾਂ ’ਚ ਅਧਿਆਪਕਾਂ ਦੀ ਕਮੀ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਗ੍ਰਾਮੀਣ ਖੇਤਰਾਂ ਨੂੰ ਵੀ ਉਸੇ ਤਰ੍ਹਾਂ ਦੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਤਰ੍ਹਾਂ ਹਸਪਤਾਲਾਂ ਨੂੰ ਵਿਦੇਸ਼ੀ ਡਾਕਟਰਾਂ ਦੀ ਭਰਤੀ ਦੀਆਂ ਕੋਸ਼ਿਸ਼ਾਂ ’ਚ ਕਰਨਾ ਪੈ ਰਿਹਾ ਹੈ।

ਵੀਜ਼ਾ ’ਚ ਦੇਰੀ ਨਾਲ ਦੋ ਹਜ਼ਾਰ ਵਿਦੇਸ਼ੀ ਵਿਦਿਆਰਥੀ ਮੁਸ਼ਕਲ ’ਚ

ਆਈਏਐੱਨਐੱਸ ਮੁਤਾਬਕ, ਅਮਰੀਕੀ ਗ੍ਰਿਹ ਸੁਰੱਖਿਆ ਵਿਭਾਗ ਵੱਲੋਂ ਇਕ ਸਿੱਖਿਆ ਪ੍ਰੋਗਰਾਮ ਦੇ ਤਹਿਤ ਵੀਜ਼ਾ ਅਰਜ਼ੀਆਂ ਨੂੰ ਮਨਜ਼ੂਰੀ ਦੇਣ ’ਚ ਹੋ ਰਹੀ ਦੇਰੀ ਦੇ ਕਾਰਨ ਨਿਊ ਹੈਂਪਸ਼ਾਇਰ ਯੂਨੀਵਰਿਸਟੀ ਨੂੰ ਆਪਣੇ ਦੋ ਹਜ਼ਾਰ ਵਿਦੇਸ਼ੀ ਵਿਦਿਆਰਥੀਆਂ ਨੂੰ ਗੁਆਉਣਾ ਪੈ ਸਕਦਾ ਹੈ। ਇਹ ਮਾਮਲਾ ਸਬ ਕਮੇਟੀ ਦੀ ਸੁਣਵਾਈ ਦੌਰਾਨ ਚੁੱਕਿਆ ਗਿਆ।

ਕੀ ਹੈ ਐੱਚ-1ਬੀ ਵੀਜ਼ਾ

ਇਹ ਇਕ ਗ਼ੈਰ-ਪਰਵਾਸੀ ਵੀਜ਼ਾ ਹੈ। ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾਵਾਂ ਰਾਹੀਂ ਗ੍ਰਿਹ ਸੁਰੱਖਿਆ ਵਿਭਾਗ ਦੇ ਕੋਲ ਕਾਨੂੰਨੀ ਰੂਪ ਨਾਲ ਸਾਲਾਨਾ 65 ਹਜ਼ਾਰ ਐੱਚ-1ਬੀ ਵੀਜ਼ੇ ਜਾਰੀ ਕਰਨ ਦਾ ਹੱਕ ਹੈ। ਜਦਕਿ ਉੱਚ ਡਿਗਰੀ ਵਾਲੇ ਬਿਨੈਕਾਰਾਂ ਨੂੰ ਵਾਧੂ 20 ਹਜ਼ਾਰ ਵੀਜ਼ੇ ਪ੍ਰਦਾਨ ਕੀਤੇ ਜਾਂਦੇ ਹਨ। ਅਮਰੀਕੀ ਤਕਨੀਕੀ ਕੰਪਨੀਆਂ ਭਾਰਤ ਤੇ ਚੀਨ ਵਰਗੇ ਦੇਸ਼ਾਂ ਤੋਂ ਕਾਮਿਆਂ ਨੂੰ ਨਿਯੁਕਤ ਕਰਨ ਲਈ ਐੱਚ-1 ਬੀ ’ਤੇ ਨਿਰਭਰ ਕਰਦੀਆਂ ਹਨ।

Two Lakh Applicants For H 1B Visa Paid One Lakh Dollars DHS Received About 2 86 Lakh Applications For 2026


Recommended News
Trending
Just Now