July 8, 2026
Public Times Bureau / Panjab
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜੂਨ ਮਹੀਨੇ ਦੌਰਾਨ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਬਿਊਰੋ ਨੇ ਵੱਖ-ਵੱਖ 6 ਟਰੈਪ ਮਾਮਲਿਆਂ ਵਿੱਚ ਰਿਸ਼ਵਤ ਲੈਂਦੇ ਹੋਏ 5 ਸਰਕਾਰੀ ਅਧਿਕਾਰੀਆਂ ਸਮੇਤ ਇੱਕ ਨਿੱਜੀ ਵਿਅਕਤੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਸਰਕਾਰੀ ਵਿਭਾਗਾਂ ਅਤੇ ਹੋਰ ਖੇਤਰਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜੂਨ ਮਹੀਨੇ ਵਿੱਚ ਰਿਸ਼ਵਤਖੋਰੀ ਨਾਲ ਜੁੜੇ ਮਾਮਲਿਆਂ ਵਿੱਚ ਸਖ਼ਤ ਕਦਮ ਚੁੱਕੇ ਗਏ ਹਨ।
ਬੁਲਾਰੇ ਅਨੁਸਾਰ ਵਿਜੀਲੈਂਸ ਬਿਊਰੋ ਵੱਲੋਂ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 15 ਮਾਮਲਿਆਂ ਨਾਲ ਸਬੰਧਤ ਚਲਾਨ ਵੀ ਪੇਸ਼ ਕੀਤੇ ਗਏ ਹਨ। ਇਸ ਤੋਂ ਇਲਾਵਾ 15 ਮੁਲਜ਼ਮਾਂ ਖ਼ਿਲਾਫ਼ 9 ਨਵੇਂ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 13 ਸਰਕਾਰੀ ਕਰਮਚਾਰੀ ਸ਼ਾਮਲ ਹਨ। ਵਿਜੀਲੈਂਸ ਬਿਊਰੋ ਨੇ ਇਹ ਵੀ ਦੱਸਿਆ ਕਿ ਜੂਨ ਮਹੀਨੇ ਦੌਰਾਨ ਇੱਕ ਅਦਾਲਤ ਵੱਲੋਂ ਰਿਸ਼ਵਤਖੋਰੀ ਨਾਲ ਜੁੜੇ ਇੱਕ ਮਾਮਲੇ ਵਿੱਚ ਫੈਸਲਾ ਸੁਣਾਇਆ ਗਿਆ ਹੈ। ਇਹ ਮਾਮਲਾ ਵਿਜੀਲੈਂਸ ਬਿਊਰੋ ਵੱਲੋਂ ਦਰਜ ਕਰਵਾਇਆ ਗਿਆ ਸੀ ਅਤੇ ਅਦਾਲਤੀ ਕਾਰਵਾਈ ਦੌਰਾਨ ਇਸ ਦੀ ਪੈਰਵੀ ਕੀਤੀ ਗਈ।
Vigilance Crackdown On Corruption Intensifies 6 People Nabbed While Accepting Bribes In June