July 16, 2026
Punjab Speaks Team / Punjab
ਫਾਜ਼ਿਲਕਾ, 16 ਜੁਲਾਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫਾਜ਼ਿਲਕਾ ਵੱਲੋਂ'ਮਿਸ਼ਨ ਆਤਮਨਿਰਭਰਤਾ ਇਨ ਪਲਸਿਜ਼' ਤਹਿਤ ਪਿੰਡ ਅਲੀਆਣਾ ਵਿਖੇ ਇੱਕ ਰੋਜ਼ਾ ਕਿਸਾਨ ਸਿਖ਼ਲਾਈ ਕੈਂਪ ਲਗਾਇਆ ਗਿਆ।ਇਸਕੈਂਪਵਿੱਚਮੁੱਖ ਖੇਤੀਬਾੜੀ ਅਫ਼ਸਰਫਾਜ਼ਿਲਕਾਡਾ. ਕੁਲਵੰਤ ਸਿੰਘ ਨੇ ਮੁੱਖ ਮਹਿਮਾਨਵਜੋਂ ਸ਼ਿਰਕਤ ਕੀਤੀ।ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਦਾਲਾਂ ਦੀ ਵਿਗਿਆਨਕ ਖੇਤੀ, ਉਤਪਾਦਕਤਾ ਵਿੱਚ ਵਾਧਾ ਅਤੇ ਟਿਕਾਊ ਖੇਤੀ ਪ੍ਰਬੰਧਨ ਬਾਰੇ ਜਾਗਰੂਕ ਕਰਨਾ ਸੀ।
ਕੈਂਪ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਨੇ ਮੂੰਗੀ ਸਮੇਤ ਹੋਰ ਦਾਲਾਂ ਦੀ ਕਾਸ਼ਤ ਦੇ ਮਹੱਤਵ ਬਾਰੇ ਚਰਚਾ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਦਾਲਾਂ ਦੀ ਖੇਤੀ ਅਪਣਾਉਣੀ ਚਾਹੀਦੀ ਹੈ। ਇਸ ਨਾਲ ਜ਼ਮੀਨ ਦੀ ਸਿਹਤ ਸੁਧਰੇਗੀ, ਪਾਣੀ ਦੀ ਬੱਚਤ ਹੋਵੇਗੀ ਅਤੇਫ਼ਸਲੀ ਵਿਭਿੰਨਤਾ ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਭਾਰਤ ਨੂੰ ਦਾਲਾਂ ਦੇ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਅਤੇ ਵਿਦੇਸ਼ੀ ਆਯਾਤ ਘਟਾਉਣ ਲਈ ਇਸ ਦਿਸ਼ਾ ਵੱਲ ਕਦਮ ਵਧਾਉਣ ਦੀ ਲੋੜ'ਤੇ ਜ਼ੋਰ ਦਿੱਤਾ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਪਰਮਿੰਦਰ ਧੰਜੂ ਨੇ ਆਏ ਹੋਏ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਨਾਲ ਨਿਰੰਤਰ ਰਾਬਤਾ ਬਣਾਉਣ ਅਤੇ ਵਿਭਾਗ ਦੀਆਂ ਭਲਾਈ ਸਕੀਮਾਂ ਤੇ ਆਧੁਨਿਕ ਤਕਨੀਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ, ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।
ਇਸ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਸ੍ਰੀ ਲਵਪ੍ਰੀਤ ਸਿੰਘ ਨੇ ਦਾਲਾਂ ਦੀ ਖੇਤੀ ਤੋਂ ਇਲਾਵਾ ਝੋਨੇ ਅਤੇ ਬਾਸਮਤੀ ਦੀ ਵਿਗਿਆਨਕ ਕਾਸ਼ਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਦੀ ਵਰਤੋਂ ਤੋਂ ਬਚਣ ਅਤੇ ਮਿੱਟੀ ਦੀ ਜਾਂਚ ਰਿਪੋਰਟ ਦੇ ਆਧਾਰ'ਤੇ ਹੀ ਖਾਦਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਦੇ ਡਾ. ਅਰਵਿੰਦ ਆਹਲਾਵਤ ਨੇ ਕੇ.ਵੀ.ਕੇ. ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਸਿਖ਼ਲਾਈ ਪ੍ਰੋਗਰਾਮਾਂ ਬਾਰੇ ਦੱਸਿਆ। ਡਾ. ਪ੍ਰਕਾਸ਼ ਨੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਹਰੀ ਖਾਦ ਜਿਵੇਂ ਜੰਤਰ, ਮੂੰਗੀ ਆਦਿ ਦੀ ਕਾਸ਼ਤ ਅਤੇ ਉਨ੍ਹਾਂ ਨੂੰ ਖੇਤ ਵਿੱਚ ਹੀ ਵਾਹੁਣ ਦੀ ਮਹੱਤਤਾ'ਤੇ ਜ਼ੋਰ ਦਿੱਤਾ।
ਇਸ ਕੈਂਪ ਵਿੱਚ ਪਿੰਡ ਅਲੀਆਣਾ ਦੇ ਅਗਾਂਹਵਧੂ ਕਿਸਾਨ ਸ੍ਰੀ ਕਰਨੈਲ ਸਿੰਘ, ਪਿੰਡ ਅਲੀਆਣਾ ਦੇ ਸਰਪੰਚ, ਪਿੰਡ ਚਿਰਾਗ ਢਾਣੀ ਦੇ ਸਰਪੰਚ ਸਮੇਤ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ। ਕੈਂਪ ਵਿੱਚ ਹਾਜ਼ਰ ਕਿਸਾਨਾਂ ਨੇ ਖੇਤੀ ਮਾਹਿਰਾਂ ਨਾਲ ਸਿੱਧੀ ਗੱਲਬਾਤ ਕਰਕੇ ਆਪਣੀਆਂ ਖੇਤੀਬਾੜੀ ਸਮੱਸਿਆਵਾਂ ਸਾਂਝੀਆਂ ਕੀਤੀਆਂ ਅਤੇ ਮਾਹਿਰਾਂ ਵੱਲੋਂ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਤਸੱਲੀਬਖਸ਼ ਜਵਾਬ ਦਿੱਤੇ ਗਏ।
ਕੈਂਪ ਦੇ ਅਖੀਰ ਵਿੱਚ ਮੁੱਖ ਖ਼ੇਤੀਬਾੜੀ ਅਫ਼ਸਰ, ਡਾ. ਕੁਲਵੰਤ ਸਿੰਘ ਵੱਲੋਂ ਕਿਸਾਨਾਂ ਨੂੰ ਮੂੰਗੀ ਦੀਆਂ ਮਿੰਨੀ ਕਿੱਟਾਂ ਵੀ ਵੰਡੀਆਂ ਗਈਆਂ।
One day Farmers Training Camp At Village Aliana Under The Mission Self Reliance In Pulses