ਪੰਜਾਬ ਦੇ ਕੁਝ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ ! 3 ਦਿਨ ਤਕ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਅਲਰਟ
December 25, 2024
Punjab Speaks Team / Panjab
ਮੌਸਮ ਵਿਭਾਗ ਨੇ ਪੰਜਾਬ ਵਿਚ ਅਗਲੇ ਤਿੰਨ ਦਿਨ 27 ਦਸੰਬਰ ਤੱਕ ਸੀਤ ਲਹਿਰ ਚੱਲਣ ਅਤੇ ਸੰਘਣੀ ਧੁੰਦ ਪੈਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿਚ ਹਲਕੀ ਵਰਖਾ ਵੀ ਹੋ ਸਕਦੀ ਹੈ। ਇਸ ਨਾਲ ਠੰਢ ਵੀ ਵੱਧ ਸਕਦੀ ਹੈ। ਪਠਾਨਕੋਟ ਸਭ ਤੋਂ ਠੰਢਾ ਰਿਹਾ। ਇੱਥੇ ਦਾ ਘੱਟੋ-ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਗੁਰਦਾਸਪੁਰ ਦਾ ਘੱਟੋ-ਘੱਟ ਤਾਪਮਾਨ 6, ਪਟਿਆਲਾ ਦਾ 6.5, ਅੰਮ੍ਰਿਤਸਰ ਤੇ ਫ਼ਰੀਦਕੋਟ ਦਾ 7 ਅਤੇ ਲੁਧਿਆਣਾ ਦਾ 8.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
Chance Of Rain In Some Districts Of Punjab Dense Fog And Cold Wave Alert For 3 Days
Recommended News
Trending
Punjab Speaks/Punjab
Just Now