Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਅਮਨ ਅਰੋੜਾ ਦੀ ਅਫ਼ਸਰਾਂ ਨੂੰ ਦਿੱਤੀ ਚਿਤਾਵਨੀ, ਤਨਖਾਹ ਤੋਂ ਪੈਨਸ਼ਨ ’ਤੇ ਲਿਆਉਣ ’ਚ ਨਹੀਂ ਲੱਗਣਾ ਸਮਾਂ
February 25, 2025
Aman-Arora-S-Warning-To-The-Offi

Punjab Speaks Team / Panjab

ਪੰਜਾਬ ਵਿਧਾਨ ਸਭਾ ਦੇ ਦੋ ਦਿਨਾਂ ਇਜਲਾਸ ਦੇ ਪਹਿਲੇ ਦਿਨ ਹੁਕਮਰਾਨ ਧਿਰ ਦੇ ਕਈ ਵਿਧਾਇਕ ਸਰਕਾਰ ’ਤੇ ਭਾਰੀ ਪੈ ਗਏ। ਹਾਲਾਂਕਿ ਵਿਰੋਧੀ ਧਿਰ ਨੇ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ’ਤੇ ਘੇਰਨ ਦਾ ਯਤਨ ਕੀਤਾ ਪਰ ਕਈ ਮਾਮਲਿਆਂ ਵਿਚ ਆਪ ਦੇ ਵਿਧਾਇਕਾਂ ਨੇ ਸਰਕਾਰ ਨੂੰ ਘੇਰ ਲਿਆ। ਸਦਨ ਦੇ ਮੁਖੀ ਮੁੱਖ ਮੰਤਰੀ ਭਗਵੰਤ ਮਾਨ ਸੌਮਵਾਰ ਨੂੰ ਸਦਨ ਦੀ ਕਾਰਵਾਈ ਦੌਰਾਨ ਗੈਰਹਾਜ਼ਰ ਰਹੇ।

ਦੱਸਿਆ ਜਾਂਦਾ ਹੈ ਕਿ ਮੁੱਖ ਮੰਤਰੀ ਦੀ ਅੱਖ ਵਿਚ ਲਾਲੀ (ਬਲੱਡ) ਆ ਗਈ ਹੈ। ਸਿਹਤ ਖਰਾਬ ਹੋਣ ਕਰਕੇ ਮੁੱਖ ਮੰਤਰੀ ਸਦਨ ਵਿਚ ਨਹੀਂ ਆਏ ਜਿਸ ਕਰਕੇ ਉਹਨਾਂ ਦੀ ਗੈਰਹਾਜ਼ਰੀ ਵਿਚ ਕੈਬਨਿਟ ਮੰਤਰੀ ਤੇ ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸਦਨ ਵਿਚ ਮੋਰਚਾ ਸੰਭਾਲੀ ਰੱਖਿਆ।

ਆਪ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋ ਵਲੋਂ ਪੁੱਛੇ ਗਏ ਸਵਾਲ ਦੇ ਮਾਮਲੇ ਵਿਚ ਅਮਨ ਅਰੋੜਾ ਨੇ ਸੂਬੇ ਦੀ ਅਫਸਰਸਾਹੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਿਹੜੇ ਸਰਕਾਰੀ ਸੀਟਾਂ ’ਤੇ ਬੈਠਕੇ ਲੋਕਾਂ ਨੂੰ ਗੁੰਮਰਾਹ ਕਰਦੇ ਹਨ, ਉਹ ਮਾੜੀਆਂ ਆਦਤਾਂ ਛੱਡ ਦੇਣ ਨਹੀਂ ਤਾਂ ਤਨਖਾਹ ਤੋਂ ਪੈਨਸ਼ਨ ’ਤੇ ਲਿਆਉਣ ਨੰ ਬਹੁਤਾ ਸਮਾਂ ਨਹੀਂ ਲੱਗਣਾ। ਇੱਥੇ ਦੱਸਿਆ ਜਾਂਦਾ ਹੈ ਕਿ ਵਿਧਾਇਕ ਗੁਰਦਿੱਤ ਸਿੰਘ ਸੇਖੋ ਨੇ ਪ੍ਰਸ਼ਨਕਾਲ ਦੌਰਾਨ 80 ਹਜ਼ਾਰ ਤੋਂ ਘੱਟ ਆਮਦਨ ਵਾਲੇ ਵਿਅਕਤੀਆਂ ਦਾ ਇਨਕਮ ਟੈਕਸ ਸਰਟੀਫਿਕੇਟ ਬਣਾਉਣ ਦਾ ਮੁੱਦਾ ਚੁੱਕਿਆ ਸੀ।

ਇਸਦੇ ਜਵਾਬ ਵਿਚ ਅਮਨ ਅਰੋੜਾ ਨੇ ਕਿਹਾ ਕਿ 80 ਹਜ਼ਾਰ ਦੀ ਕੋਈ ਸ਼ਰਤ ਨਹੀਂ ਹੈ। ਘੱਟ ਆਮਦਨ , ਇਥੋ ਤੱਕ ਕਿ ਸਿਫ਼ਰ ਆਮਦਨ ਦਾ ਵੀ ਸਰਟੀਫਿਕੇਟ ਬਣਦਾ ਹੈ। ਅਰੋੜਾ ਨੇ ਕਿਹਾ ਕਿ ਹੋ ਸਕਦਾ ਹੈ ਕਿ ਤਹਿਸੀਲਦਾਰ ਨੇ ਅਸਲ ਆਮਦਨ ਚੈੱਕ ਕਰਨ ਜਾਂ ਫਿਰ ਗ਼ਲਤ ਸਰਟੀਫਿਕੇਟ ਬਣਾਉਣ ਦੇ ਡਰ ਕਾਰਨ ਸੁਵਿਧਾ ਕੇਂਦਰ ਦੇ ਸਟਾਫ਼ ਨੂੰ ਅਰਜ਼ੀ ਨਾ ਲੈਣ ਦੀ ਗੱਲ ਕਹੀ ਹੋਵੇ।

Aman Arora S Warning To The Officers It Will Not Take Time To Bring From Salary To Pension


Recommended News
Punjab Speaks ad image
Trending
Just Now