ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਕਾਂਗਰਸ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ,
September 1, 2024
Election-Jammu-Kashmir

Punjab Speaks Team / Punjab

ਕਾਂਗਰਸ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਸੀਪੀਪੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਨਾਂ ਸ਼ਾਮਲ ਹਨ। ਜੰਮੂ-ਕਸ਼ਮੀਰ 'ਚ ਪਹਿਲੇ ਪੜਾਅ ਲਈ 18 ਸਤੰਬਰ ਨੂੰ ਵੋਟਿੰਗ ਹੋਵੇਗੀ।ਕਾਂਗਰਸ ਪਾਰਟੀ ਨੇ ਸ਼ਨੀਵਾਰ ਨੂੰ ਪਹਿਲੇ ਪੜਾਅ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਸੂਚੀ ਵਿੱਚ ਜੈਰਾਮ ਰਮੇਸ਼, ਅੰਬਿਕਾ ਸੋਨੀ, ਅਜੈ ਮਾਕਨ, ਸਲਮਾਨ ਖੁਰਸ਼ੀਦ ਅਤੇ ਕਨ੍ਹਈਆ ਕੁਮਾਰ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਪੰਜਾਬ ਦੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ, ਰਾਜਸਥਾਨ ਦੇ ਸਾਬਕਾ ਡਿਪਟੀ ਸੀਐਮ ਸਚਿਨ ਪਾਇਲਟ ਨੂੰ ਵੀ ਇਸ ਸੂਚੀ ਵਿੱਚ ਥਾਂ ਮਿਲੀ ਹੈ। ਤੁਹਾਨੂੰ ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੀ 90 ਮੈਂਬਰੀ ਵਿਧਾਨ ਸਭਾ ਲਈ ਤਿੰਨ ਪੜਾਵਾਂ ਵਿੱਚ ਚੋਣਾਂ ਹੋਣਗੀਆਂ। 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਤਿੰਨ ਪੜਾਵਾਂ ਵਿੱਚ ਵੋਟਾਂ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ। ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੇ ਨੈਸ਼ਨਲ ਕਾਨਫਰੰਸ ਨਾਲ ਗਠਜੋੜ ਕੀਤਾ ਹੈ।

Election Jammu Kashmir


Recommended News
Punjab Speaks ad image
Trending
Just Now