ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਪੰਜਾਬ ਦੇ 15 ਜ਼ਿਲ੍ਹਿਆਂ 'ਚ ਹੀਟ ਵੇਵ ਦਾ ਆਰੇਂਜ ਅਲਰਟ, ਗਰਮੀ ਤੋਂ ਕੋਈ ਰਾਹਤ ਨਹੀਂ, ਤਾਪਮਾਨ 'ਚ ਗਿਰਾਵਟ
May 24, 2024
Weather-Report-

ਪੰਜਾਬ ਦੇ 15 ਜ਼ਿਲ੍ਹਿਆਂ 'ਚ ਹੀਟ ਵੇਵ ਦਾ ਆਰੇਂਜ ਅਲਰਟ, ਗਰਮੀ ਤੋਂ ਕੋਈ ਰਾਹਤ ਨਹੀਂ, ਤਾਪਮਾਨ 'ਚ ਗਿਰਾਵਟ

Punjab Speaks Team / Chandigarh

ਚੰਡੀਗੜ੍ਹ: ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਪੰਜਾਬ ਵਿੱਚ ਤਾਪਮਾਨ ਵਿੱਚ ਔਸਤਨ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਵੀਰਵਾਰ ਨੂੰ ਬਠਿੰਡਾ ਇੱਕ ਵਾਰ ਫਿਰ ਸਭ ਤੋਂ ਗਰਮ ਰਿਹਾ ਪਰ ਉੱਥੇ ਵੀ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ 'ਚ ਹੀਟ ਵੇਵ ਨੂੰ ਲੈ ਕੇ ਰੈੱਡ ਦੀ ਬਜਾਏ ਆਰੇਂਜ ਅਲਰਟ ਜਾਰੀ ਕੀਤਾ ਹੈ।ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 15 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਜਲੰਧਰ, ਕਪੂਰਥਲਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 45 ਡਿਗਰੀ ਦੇ ਆਸ-ਪਾਸ ਜਾਂ ਹੇਠਾਂ ਰਹਿਣ ਦੀ ਸੰਭਾਵਨਾ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਪਟਿਆਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦਰਅਸਲ, ਪਿਛਲੇ ਦਿਨੀਂ ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਸੀ। ਇਸ ਵੈਸਟਰਨ ਡਿਸਟਰਬੈਂਸ ਕਾਰਨ ਮੀਂਹ ਤਾਂ ਨਹੀਂ ਪਿਆ ਪਰ ਤਾਪਮਾਨ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਅੱਜ ਸ਼ੁੱਕਰਵਾਰ ਨੂੰ ਵੀ ਪੰਜਾਬ ਦਾ ਤਾਪਮਾਨ 45 ਡਿਗਰੀ ਜਾਂ ਥੋੜ੍ਹਾ ਘੱਟ ਰਹਿਣ ਦਾ ਅਨੁਮਾਨ ਹੈ।

Weather Report


Recommended News
Punjab Speaks ad image
Trending
Just Now