ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਦੇ ਨਾਲ ਲਾਇਨ ਵਿਚ ਲੱਗ ਕੇ ਮੰਗਵਾਲ (ਸੰਗਰੂਰ) ਵਿਖੇ ਪਾਈ ਵੋਟ
June 1, 2024
-

Punjab Speaks Bureau / Sangrur

ਸੰਗਰੂਰ/ਚੰਡੀਗੜ੍ਹ, 1 ਜੂਨ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਲਈ ਆਪਣੇ ਪਰਿਵਾਰ ਨਾਲ ਲਾਇਨ ਵਿਚ ਲੱਗ ਕੇ ਮੰਗਵਾਲ (ਸੰਗਰੂਰ) ਵਿਖੇ ਵੋਟ ਪਾਈ। ਉਨ੍ਹਾਂ ਕਿਹਾ ਕਿ ਇਹ ਚੋਣ ਪੰਜਾਬ ਅਤੇ ਦੇਸ਼ ਦੇ ਲੋਕਤੰਤਰ ਲਈ ਬਹੁਤ ਹੀ ਮਹੱਤਵਪੂਰਨ ਹੈ। ਪੰਜਾਬ ਦੇਸ਼ ਦੀ ਰਾਜਨੀਤੀ ਦਾ ਕੇਂਦਰ ਹੈ। ਇਸ ਵਾਰ ਵੀ ਕੇਂਦਰ ਸਰਕਾਰ ਵਿੱਚ ਪੰਜਾਬ ਦਾ ਵੱਡਾ ਯੋਗਦਾਨ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਲੋਕ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਆਉਂਦੇ ਹਨ, ਕਿਉਂਕਿ ਪੰਜਾਬ ਦੇ ਵੋਟਰ ਜਾਗਰੂਕ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਲੋਕ ਸਭਾ ਲਈ ਚੰਗੇ ਅਤੇ ਇਮਾਨਦਾਰ ਉਮੀਦਵਾਰਾਂ ਨੂੰ ਚੁਣਨਗੇ, ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦੇ ਨਾਲ ਉਨ੍ਹਾਂ ਨੂੰ ਹੱਲ ਕਰਨ ਦੇ ਸਮਰੱਥ ਹੋਣ। ਉਨ੍ਹਾਂ ਕਿਹਾ ਕਿ ਮੈਂ ਪਿਛਲੇ 25 ਦਿਨਾਂ ਵਿੱਚ 122 ਰੈਲੀਆਂ ਅਤੇ ਰੋਡ ਸ਼ੋਅ ਕੀਤੇ ਹਨ। ਮੈਂ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਹਰ ਪਾਸੇ ਲੋਕਾਂ ਤੋਂ ਹਾਂ-ਪੱਖੀ ਹੁੰਗਾਰਾ ਮਿਲਿਆ। ਚੋਣ ਪ੍ਰਚਾਰ ਦੌਰਾਨ ਮੈਂ ਆਪਣੇ ਦੋ ਸਾਲਾਂ ਦੇ ਕੰਮਾਂ ਦੇ ਆਧਾਰ 'ਤੇ ਲੋਕਾਂ ਤੋਂ ਵੋਟਾਂ ਮੰਗੀਆਂ, ਜਿਸ ਦੀ ਲੋਕਾਂ ਨੇ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਮੈਂ ਕਈ ਥਾਵਾਂ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਖ਼ਬਰਾਂ ਸੁਣੀਆਂ, ਪਰ ਮੈਂ ਆਪਣੀ ਚੋਣ ਪ੍ਰਚਾਰ ਦੌਰਾਨ ਕੋਈ ਵੀ ਅਜਿਹੀ ਗਤੀਵਿਧੀ ਜਾਂ ਭਾਸ਼ਣ ਨਹੀਂ ਦਿੱਤਾ ਜਿਸ ਨਾਲ ਚੋਣ ਜ਼ਾਬਤੇ ਦੀ ਉਲੰਘਣਾ ਹੁੰਦੀ ਹੋਵੇ। ਇਸ ਲਈ ਮੇਰੀ ਚੋਣ ਕਮਿਸ਼ਨ ਕੋਲ ਇੱਕ ਵੀ ਸ਼ਿਕਾਇਤ ਨਹੀਂ ਹੈ, ਕਿਉਂਕਿ ਮੈਂ ਚੋਣ ਨਿਯਮਾਂ ਦੀ ਪਾਲਣਾ ਕਰਦੇ ਹੋਏ ਪ੍ਰਚਾਰ ਕੀਤਾ ਸੀ। ਅਸੀਂ ਕਦੇ ਵੀ ਚੋਣ ਜ਼ਾਬਤੇ ਨੂੰ ਤੋੜਨ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸ ਚੋਣ ਵਿੱਚ ਔਰਤਾਂ ਦੀ ਭੂਮਿਕਾ ਬਹੁਤ ਅਹਿਮ ਹੋਵੇਗੀ, ਕਿਉਂਕਿ ਮਹਿੰਗਾਈ ਤੋਂ ਔਰਤਾਂ ਸਭ ਤੋਂ ਵੱਧ ਪ੍ਰਭਾਵਿਤ ਹਨ। ਇਸ ਤੋਂ ਇਲਾਵਾ ਕਈ ਅਹਿਮ ਮੁੱਦੇ ਹਨ, ਜੋ ਔਰਤਾਂ ਦੀ ਵੋਟ ਨੂੰ ਪ੍ਰਭਾਵਿਤ ਕਰਨਗੇ ਅਤੇ ਚੋਣ ਨਤੀਜਿਆਂ ਵਿੱਚ ਵੱਡੀ ਤਬਦੀਲੀ ਦਾ ਕਾਰਨ ਬਣਨਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਦੀਆਂ ਮਹਿਲਾ ਵੋਟਰ ਬਹੁਤ ਸੂਝਵਾਨ ਹਨ। ਉਹ ਇਮਾਨਦਾਰ ਅਤੇ ਕੰਮ ਕਰਨ ਵਾਲੀ ਸਰਕਾਰ ਚੁਣਨਗੇ। ਇਸ ਵਾਰ ਔਰਤਾਂ ਦਾ ਵੋਟ ਬਦਲਾਅ ਲਈ ਹੋਵੇਗਾ ਅਤੇ ਇਤਿਹਾਸ ਰਚੇਗਾ।


Recommended News
Punjab Speaks ad image
Trending
Just Now