ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਗਲਾਡਾ ਵੱਲੋਂ ਅੱਜ ਪਿੰਡ ਜਗੀਰਪੁਰ ਅਤੇ ਮੇਹਰਬਾਨ 'ਚ 6 ਨਾਜਾਇਜ਼ ਕਲੋਨੀਆਂ 'ਤੇ ਕਾਰਵਾਈ
July 24, 2024
Glada-Demolishes-Six-Unauthorize

Punjab Speaks Team / Ludhiana

ਲੁਧਿਆਣਾ, 23 ਜੁਲਾਈ (000) - ਗਲਾਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਰਿਸ਼ੀ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ 'ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।


ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਭੋਲੇ-ਭਾਲੇ ਵਸਨੀਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਵੀ ਚਲਾਈ ਗਈ ਹੈ, ਜਿਨ੍ਹਾਂ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ।


ਵਧੀਕ ਮੁੱਖ ਪ੍ਰਸ਼ਾਸਕ, ਗਲਾਡਾ-ਕਮ-ਸਮਰੱਥ ਅਥਾਰਟੀ ਓਜਸਵੀ ਅਲੰਕਾਰ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ ਖਿਲਾਫ ਕਾਰਵਾਈ ਲਈ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਡਿਊਟੀ ਮੈਜਿਸਟਰੇਟ ਅਮਨ ਸਿੰਘ, ਨਾਇਬ ਤਹਿਸੀਲਦਾਰ ਲੁਧਿਆਣਾ (ਪੱਛਮੀ), ਪੁਲਿਸ ਫੋਰਸ, ਗਲਾਡਾ ਦੀ ਇਨਫੋਰਸਮੈਂਟ ਟੀਮ ਜਿਸ ਵਿੱਚ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ), ਸਬ ਡਿਵੀਜ਼ਨਲ ਇੰਜਨੀਅਰ (ਰੈਗੂਲੇਟਰੀ), ਅਸਿਸਟੈਂਟ ਟਾਊਨ ਪਲਾਨਰ (ਰੈਗੂਲੇਟਰੀ) ਅਤੇ ਸਬ-ਡਵੀਜਨਲ ਇੰਜਨੀਅਰ, ਗਲਾਡਾ, ਜੂਨੀਅਰ ਇੰਜੀਨੀਅਰ, (ਰੈਗੂਲੇਟਰੀ), ਸ਼ਾਮਲ ਸਨ, ਨੇ ਅੱਜ ਪਿੰਡ ਜਗੀਰਪੁਰ, ਮੇਹਰਬਾਨ ਲੁਧਿਆਣਾ ਵਿਖੇ ਸੜਕਾਂ, ਚਾਰਦੀਵਾਰੀ, ਰਸਤਿਆਂ, ਸੀਵਰੇਜ ਦੇ ਮੈਨਹੋਲਾਂ ਅਤੇ ਗੈਰ-ਕਾਨੂੰਨੀ ਉਸਾਰੀਆਂ 'ਤੇ ਕਾਰਵਾਈ ਕੀਤੀ।


ਇਹ ਅਣਅਧਿਕਾਰਤ ਕਲੋਨੀਆਂ ਪਿੰਡ ਜਗੀਰਪੁਰ, ਮੇਹਰਬਾਨ ਜ਼ਿਲ੍ਹਾ ਲੁਧਿਆਣਾ ਵਿੱਚ ਸਥਿਤ ਸਨ। ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਜਿੱਥੇ ਪਹਿਲਾਂ ਵੀ ਰੈਗੂਲੇਟਰੀ ਕਾਰਵਾਈ ਕੀਤੀ ਗਈ ਸੀ, ਉੱਥੇ ਹੀ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਨੂੰ ਹੋਰ ਵਧਣ ਤੋਂ ਰੋਕਣ ਲਈ ਅੱਜ ਦੀ ਕਾਰਵਾਈ ਕੀਤੀ ਗਈ। ਜਦੋਂ ਡਿਵੈਲਪਰਾਂ ਨੂੰ ਨੋਟਿਸ ਦੇਣ ਦੇ ਬਾਵਜੂਦ ਗੈਰ-ਕਾਨੂੰਨੀ ਉਸਾਰੀ ਦਾ ਕੰਮ ਬੰਦ ਨਹੀਂ ਹੋਇਆ ਤਾਂ ਵਿਸ਼ੇਸ਼ ਟੀਮ ਨੇ ਢਹਿ-ਢੇਰੀ ਮੁਹਿੰਮ ਚਲਾਈ। ਸ਼ੁਰੂਆਤੀ ਪੜਾਅ 'ਤੇ ਗੈਰ-ਕਾਨੂੰਨੀ ਕਲੋਨੀਆਂ ਦੀ ਰੋਕਥਾਮ ਲਈ ਗਲਾਡਾ ਆਗਾਮੀ ਹਫ਼ਤਿਆਂ ਵਿੱਚ ਅਜਿਹੀਆਂ ਅਣਅਧਿਕਾਰਤ ਇਮਾਰਤਾਂ ਨੂੰ ਢਾਹੁਣ ਜਾਂ ਸੀਲ ਕਰਨ ਲਈ ਅਜਿਹੀਆਂ ਹੋਰ ਮੁਹਿੰਮਾਂ ਦੀ ਯੋਜਨਾ ਬਣਾ ਰਿਹਾ ਹੈ।


ਮੁੱਖ ਪ੍ਰਸ਼ਾਸਕ ਗਲਾਡਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਅਣ-ਅਧਿਕਾਰਤ ਜਾਇਦਾਦ/ਪਲਾਟ/ਇਮਾਰਤਾਂ ਨੂੰ ਨਾ ਖਰੀਦਣ ਕਿਉਂਕਿ ਗਲਾਡਾ ਕੋਈ ਵੀ ਸਹੂਲਤ ਜਿਵੇਂ ਕਿ ਵਾਟਰ ਸਪਲਾਈ, ਸੀਵਰੇਜ, ਬਿਜਲੀ ਕੁਨੈਕਸ਼ਨ, ਸਟਰੀਟ ਲਾਈਟਾਂ ਆਦਿ ਪ੍ਰਦਾਨ ਨਹੀਂ ਕਰੇਗਾ।


ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਨੇ ਦੱਸਿਆ ਕਿ ਗਲਾਡਾ ਵੱਲੋਂ ਗੈਰ-ਕਾਨੂੰਨੀ ਕਲੋਨੀਆਂ 'ਤੇ ਕਾਰਵਾਈ ਦੀ ਮੁਹਿੰਮ ਚਲਾਉਣ ਦੇ ਨਾਲ-ਨਾਲ ਅਣ-ਅਧਿਕਾਰਤ ਕਲੋਨੀਆਂ ਦੇ ਡਿਵੈਲਪਰਾਂ ਵਿਰੁੱਧ ਐਫ.ਆਈ.ਆਰ., ਅਣ-ਅਧਿਕਾਰਤ ਕਲੋਨੀਆਂ ਵਿੱਚ ਪਲਾਟਾਂ ਦੀ ਰਜਿਸਟਰੀ ਨਾ ਕਰਵਾਉਣ ਲਈ ਸਬੰਧਤ ਤਹਿਸੀਲਦਾਰਾਂ, ਬਿਜਲੀ ਦੇ ਕੁਨੈਕਸ਼ਨ ਨਾ ਦੇਣ ਲਈ ਪੀ.ਐਸ.ਪੀ.ਸੀ.ਐਲ. ਨੂੰ ਵੀ ਸਿਫ਼ਾਰਸ਼ ਕੀਤੀ ਗਈ ਸੀ।

Glada Demolishes Six Unauthorized Colonies


Recommended News
Punjab Speaks ad image
Trending
Just Now