June 4, 2024
Punjab Speaks Team / Ludhiana
ਲੁਧਿਆਣਾ: ਲੁਧਿਆਣਾ ਸੀਟ 'ਤੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਅਤੇ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਵਿਚਾਲੇ ਸਖ਼ਤ ਮੁਕਾਬਲਾ ਹੋਇਆ ਹੈ। ਪਰ ਇਸ ਮੁਕਾਬਲੇ ਦੀ ਜਿੱਤਣ ਕਾਂਗਰਸ ਦੇ ਹੱਕ 'ਚ ਪਈ ਹੈ। ਜੀ ਹਾਂ ਲੁਧਿਆਣਾ ਲੋਕਸਭਾ ਹਲਕੇ ਤੋਂ ਕਾਂਗਰਸੀ ਪ੍ਰਧਾਨ ਰਾਜਾ ਵੜਿੰਗ ਨੇ ਜਿੱਤ ਹਾਸਲ ਕੀਤੀ ਹੈ।ਰਾਜਾ ਵੜਿੰਗ ਆਪਣੀ ਪਤਨੀ ਅਮਿਤਾ ਕੌਰ ਵੜਿੰਗ ਨਾਲ ਗੁਰਦੁਆਰਾ ਸਾਹਮਣੇ ਨਤਮਸਤਕ ਹੋਏ।ਜਿੱਤ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਨੂੰ 13 ਤੋਂ ਸੱਤ ਸੀਟਾਂ 'ਤੇ ਸ਼ਾਨਦਾਰ ਜਿੱਤ ਦਿਵਾਉਣ ਲਈ ਪੰਜਾਬ ਦੀ ਜਨਤਾ ਦਾ ਧੰਨਵਾਦ ਕੀਤਾ ਹੈ।ਅੱਜ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਪ੍ਰਤੀਕ੍ਰਿਆ ਦਿੰਦਿਆਂ, ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਕਾਂਗਰਸ ਪਾਰਟੀ 'ਤੇ ਅਟੁੱਟ ਭਰੋਸਾ ਜਤਾਇਆ ਹੈ।ਉਨ੍ਹਾਂ ਨੇ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਇਸ ਸਮਰਥਨ ਨੂੰ ਸੇਵਾ ਅਤੇ ਸਦਭਾਵਨਾ ਦੇ ਨਾਲ ਸਵੀਕਾਰ ਕਰੇਗੀ।
Victory For Punjab Congress Raja Warring