June 6, 2024
Punjab Speaks Team / Chandigarh
ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਸ: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਸਾਬਕਾ ਵਿਧਾਇਕ ਸ: ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ਵਿੱਚ ਬਰਖ਼ਾਸਤ ਕਰ ਦਿੱਤਾ ਹੈ।
ਬਾਘਾ ਪੁਰਾਣਾ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸ: ਬਰਾੜ ਵਿਰੁੱਧ ਇਹ ਕਾਰਵਾਈ ਪਾਰਟੀ ਵਿਰੋਧੀ ਸਰਗਰਮੀਆਂ ਅਤੇ ਪਾਰਟੀ ਅਨੁਸ਼ਾਸ਼ਨ ਦੀ ਉਲੰਘਣਾ ਦੇ ਦੋਸ਼ ਹੇਠ ਕੀਤੀ ਗਈ ਹੈ
ਜ਼ਿਕਰਯੋਗ ਹੈ ਕਿ ਸ: ਦਰਸ਼ਨ ਸਿੰਘ ਬਰਾੜ ਦੇ ਬੇਟੇ ਸ: ਕਮਲਜੀਤ ਸਿੰਘ ਬਰਾੜ ਲੁਧਿਆਣਾ ਤੋਂ ਅਜ਼ਾਦ ਉਮੀਦਵਾਰ ਵਜੋਂ ਕਾਂਗਰਸ ਪ੍ਰਧਾਨ ਅਤੇ ਪਾਰਟੀ ਉਮੀਦਵਾਰ ਰਾਜਾ ਵੜਿੰਗ ਦੇ ਖ਼ਿਲਾਫ਼ ਚੋਣ ਲੜੇ ਸਨ ਅਤੇ ਉਨ੍ਹਾਂ ਨੇ ਸ: ਵੜਿੰਗ ਅਤੇ ਸ: ਰਵਨੀਤ ਸਿੰਘ ਬਿੱਟੂ ਵਿਚਾਲੇ ਹੋਏ ਗਹਿਗੱਚ ਮੁਕਾਬਲੇ ਵਿੱਚ 42,000 ਵੋਟਾਂ ਵੀ ਹਾਸਲ ਕੀਤੀਆਂ ਸਨ।
ਕਮਲਜੀਤ ਸਿੰਘ ਬਰਾੜ ਨੂੰ ਪਹਿਲਾਂ ਹੀ ਪਾਰਟੀ ਵਿੱਚੋਂ ਕੱਢਿਆ ਜਾ ਚੁੱਕਾ ਹੈ ਅਤੇ ਹੁਣ ਸ: ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ਵਿੱਚੋਂ ਕੱਢ ਕੇ ਰਾਜਾ ਵੜਿੰਗ ਨੇ ਪਾਰਟੀ ਅਨੁਸ਼ਾਸ਼ਨ ਦੇ ਸੰਬੰਧ ਵਿੱਚ ਇੱਕ ਸਖ਼ਤ ਸੰਦੇਸ਼ ਦੇ ਦਿੱਤਾ ਹੈ।
Punjab Congress Committee