ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਹੱਤਿਆ ਦੀ ਕੋਸ਼ਿਸ਼ ਦਾ ਕੇਸ ਦਰਜ
June 12, 2024
FIR-Registered-Against-Former-ML

Punjab Speaks Bureau / Punjab

ਕਸਬਾ ਜ਼ੀਰਾ ਵਿਚ ਜ਼ਮੀਨ ਨੂੰ ਲੈ ਕੇ ਹੋਏ ਵਿਵਾਦ ਵਿਚ ਥਾਣਾ ਜ਼ੀਰਾ ਦੀ ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ। ਇਸ ਤੋਂ ਬਾਅਦ ਮੰਗਲਵਾਰ ਨੂੰ ਜ਼ੀਰਾ ਪੁੱਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਮਾਮਲੇ ਦੀ ਨਿਰਪੱਖ ਜਾਂਚ ਨਾ ਹੋਈ ਤਾਂ ਐੱਸਐੱਸਪੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।ਜ਼ੀਰਾ ਦੇ ਪਿੰਡ ਬੱਗੀ ਵਿਚ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਦੇ ਚਾਚਾ ਮਹਿੰਦਰਜੀਤ ਸਿੰਘ ਦਾ ਪਿੰਡ ਦੇ ਹੀ ਗੁਰਲਾਲ ਸਿੰਘ ਦੇ ਨਾਲ 10 ਏਕੜ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਵੀਰਵਾਰ ਨੂੰ ਦੋਵਾਂ ਧੜਿਆਂ ’ਚ ਝਗੜਾ ਹੋ ਗਿਆ ਸੀ ਤੇ ਲੱਤ ਵਿਚ ਗੋਲ਼ੀ ਲੱਗਣ ਨਾਲ ਗੁਰਲਾਲ ਸਿੰਘ ਜ਼ਖ਼ਮੀ ਹੋ ਗਿਆ।

ਇਸ ਤੋਂ ਬਾਅਦ ਉਸ ਨੂੰ ਲੁਧਿਆਣਾ ਦੇ ਡੀਐੱਮਸੀ ਰੈਫਰ ਕੀਤਾ ਗਿਆ। ਗੋਲ਼ੀ ਲੱਗਣ ਦੀ ਪੁਸ਼ਟੀ ਕਰਦੇ ਹੋਏ ਥਾਣਾ ਸਦਰ ਜ਼ੀਰਾ ਦੇ ਇੰਚਾਰਜ ਜਗਦੇਵ ਸਿੰਘ ਨੇ ਕਿਹਾ ਕਿ ਗੋਲ਼ੀ ਲੱਗੀ ਸੀ ਪਰ ਪੀੜਤ ਵੱਲੋਂ ਕੋਈ ਵੀ ਬਿਆਨ ਨਹੀਂ ਦਿੱਤਾ ਗਿਆ। ਪੀੜਤ ਜਦ ਬਿਆਨ ਦੇਵੇਗਾ ਤਾਂ ਉਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਉਥੇ, ਮੰਗਲਵਾਰ ਨੂੰ ਜ਼ੀਰਾ ਪੁੱਜੇ ਰਾਜਾ ਵੜਿੰਗ ਨੇ ਕਿਹਾ ਕਿ ਜ਼ੀਰਾ ਪੁਲਿਸ ਨੇ ਸਰਕਾਰ ਦੇ ਦਬਾਅ ਵਿਚ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ’ਤੇ ਹੱਤਿਆ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਹੈ ਜਦਕਿ ਝਗੜੇ ਦੌਰਾਨ ਸਾਬਕਾ ਵਿਧਾਇਕ ਜ਼ੀਰਾ ’ਚ ਮੌਜੂਦ ਹੀ ਨਹੀਂ ਸਨ। ਪੁਲਿਸ ਕੋਲ ਕੁਲਬੀਰ ਜ਼ੀਰਾ ਖ਼ਿਲਾਫ਼ ਕੋਈ ਵੀ ਸਬੂਤ ਨਹੀਂ ਹੈ। ਬਾਵਜੂਦ ਇਸ ਦੇ ਜ਼ੀਰਾ ਵਿਚ ਤਾਇਨਾਤ ਪੁਲਿਸ ਦੇ ਥਾਣਾ ਇੰਚਾਰਜ ਤੇ ਡੀਐੱਸਪੀ ਉਨ੍ਹਾਂ ਦੇ ਘਰ ਦੇ ਬਾਹਰ ਚੱਕਰ ਲਾ ਕੇ ਦਬਾਅ ਬਣਾ ਰਹੇ ਹਨ।

ਇਸ ਸਬੰਧ ਵਿਚ ਉਨ੍ਹਾਂ ਦੀ ਐੱਸਐੱਸਪੀ ਫ਼ਿਰੋਜ਼ਪੁਰ ਨਾਲ ਵੀ ਗੱਲ ਹੋਈ ਸੀ। ਉਨ੍ਹਾਂ ਨੇ ਕਿਹਾ ਕਿ ਜਾਂਚ ਕਰਾਵਾਂਗੇ। ਉਨ੍ਹਾਂ ਨੇ ਕਿਹਾ ਕਿ ਪੁਲਿਸ ਐੱਸਆਈਟੀ ਬਣਾ ਕੇ ਜਾਂਚ ਕਰੇ ਤੇ ਜੋ ਮੁਲਜ਼ਮ ਹੈ, ਉਸ ’ਤੇ ਜ਼ਰੂਰ ਕਾਰਵਾਈ ਕਰੇ। ਉਥੇ ਇਸ ਮਾਮਲੇ ਦੇ ਸਬੰਧ ਵਿਚ ਜਦ ਐੱਸਐੱਸਪੀ ਸੌਮਿਆ ਮਿਸ਼ਰਾ ਸਮੇਤ ਡੀਐੱਸਪੀ ਜ਼ੀਰਾ ਗੁਰਦੀਪ ਸਿੰਘ ਨੂੰ ਫੋਨ ਕੀਤਾ ਗਿਆ ਤਾਂ ਦੋਵਾਂ ਅਧਿਕਾਰੀਆਂ ਨੇ ਫੋਨ ਨਹੀਂ ਚੁੱਕਿਆ। ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਉਕਤ ਝਗੜੇ ਵਿਚ ਕਾਂਗਰਸੀ ਵਰਕਰਾਂ ਦੀ ਕਾਰ ਵੀ ਸਾੜ ਦਿੱਤੀ ਗਈ ਜਿਸ ਵਿਚ ਇਕ ਵਿਅਕਤੀ ਵੀ ਝੁਲਸ ਗਿਆ ਸੀ ਤੇ ਉਹ ਹਸਪਤਾਲ ਦਾਖ਼ਲ ਹੈ। ਇਸ ਦੇ ਬਾਵਜੂਦ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਨਾਲ ਲੱਗਦਾ ਹੈ ਕਿ ਪੁਲਿਸ ’ਤੇ ਸਰਕਾਰ ਦਾ ਦਬਾਅ ਹੈ। ਉਨ੍ਹਾਂ ਨੇ ਕਿਹਾ ਕਿ ਜੇ ਦੂਜੀ ਧਿਰ ’ਤੇ ਮਾਮਲਾ ਦਰਜ ਨਾ ਕੀਤਾ ਗਿਆ ਤੇ ਨਿਰਪੱਖ ਜਾਂਚ ਨਾ ਹੋਈ ਤਾਂ ਐੱਸਐੱਸਪੀ ਦਫ਼ਤਰ ਦੇ ਬਾਹਰ ਧਰਨਾ ਵੀ ਦਿੱਤਾ ਜਾਵੇਗਾ।

FIR Registered Against Former MLA Kulbir Singh Zira


Recommended News
Punjab Speaks ad image
Trending
Just Now