ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਸ੍ਰੀ ਦਰਬਾਰ ਸਾਹਿਬ 'ਚ ਯੋਗਾ ਕਰਨਾ ਪਿਆ ਮਹਿੰਗਾ, ਲੜਕੀ ਖਿਲਾਫ FIR ਦਰਜ
June 23, 2024
International-Yoga-Day-

Punjab Speaks Team / Amritsar

ਅੰਮ੍ਰਿਤਸਰ :,ਦੇਸ਼ ਭਰ 'ਚ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਸ ਦੌਰਾਨ ਲੋਕਾਂ ਨੇ ਯੋਗਾ ਕੀਤਾ ਅਤੇ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕੀਤਾ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਕ ਵੀਡੀਓ ਨੇ ਕਾਫੀ ਸੁਰਖੀਆਂ ਬਟੋਰੀਆਂ ਸਨ।

ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਹੀ ਸੀ, ਜਿਸ 'ਚ ਲੜਕੀ ਅਰਚਨਾ ਮਕਵਾਨਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 'ਚ ਯੋਗਾ ਕਰਦੀ ਨਜ਼ਰ ਆ ਰਹੀ ਸੀ। ਵੀਡੀਓ 'ਚ ਉਹ ਸ਼ਿਰਸ਼ਾਸਨ ਕਰਦੀ ਨਜ਼ਰ ਆ ਰਹੀ ਹੈ। ਲੜਕੀ ਦੀ ਇਸ ਹਰਕਤ ਤੇ ਕਾਫੀ ਹੰਗਾਮਾ ਖੜਾ ਹੋ ਗਿਆ ਹੈ। ਲੜਕੀ ਦੀ ਇਸ ਹਰਕਤ 'ਤੇ ਲੋਕਾਂ ਨੇ ਕਾਫੀ ਨਿੰਦਾ ਵੀ ਕੀਤੀ ਹੈ। ਓਥੇ ਹੀ ਇਸਤੇ ਕਾਰਵਾਈ ਕਰਦੇ ਹੋਏ, ਅਰਚਨਾ ਮਕਵਾਨਾ ਖਿਲਾਫ ਐਫ.ਆਈ.ਆਰ. ਦਰਜ ਕੀਤੀ ਹੈ। ਅੰਮ੍ਰਿਤਸਰ ਪੁਲਿਸ ਵੱਲੋਂ ਧਾਰਾ 295-ਏ ਤਹਿਤ ਕਾਰਵਾਈ ਕੀਤੀ ਗਈ ਹੈ।

ਇਸ ਗੱਲ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਡਿਊਟੀ 'ਤੇ ਤਾਇਨਾਤ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰਕੇ ਜਾਂਚ ਦੇ ਹੁਕਮ ਦਿੱਤੇ ਹਨ। ਅਰਚਨਾ ਮਕਵਾਨਾ ਖ਼ਿਲਾਫ਼ ਕਾਰਵਾਈ ਲਈ ਪੁਲੀਸ ਨੂੰ ਸ਼ਿਕਾਇਤ ਵੀ ਦਿੱਤੀ ਗਈ ਸੀ।

ਹਾਲਾਂਕਿ ਮਕਵਾਨਾ ਨੇ ਇਸ ਮਾਮਲੇ ਵਿਚ ਨਾਰਾਜ਼ਗੀ ਦਾ ਪਤਾ ਲੱਗਣ 'ਤੇ ਮੁਆਫੀ ਮੰਗ ਲਈ ਸੀ, ਪਰ ਹਰਿਮੰਦਰ ਸਾਹਿਬ ਦੇ ਮੈਨੇਜਰ ਦੀ ਸ਼ਿਕਾਇਤ ਮਿਲਣ 'ਤੇ ਪੁਲਸ ਨੇ ਕਾਰਵਾਈ ਕੀਤੀ।




International Yoga Day


Recommended News
Punjab Speaks ad image
Trending
Just Now