ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਚੰਡੀਗੜ੍ਹ ਦੇ Elante ਮਾਲ 'ਚ Toy Train ਬੇਕਾਬੂ ਹੋ ਕੇ ਪਲਟੀ; ਸਿਰ ਫ਼ਰਸ਼ ਨਾਲ ਟਕਰਾਉਣ ਕਾਰਨ ਬੱਚੇ ਦੀ ਮੌਤ
June 24, 2024
Toy-Train

Arjun Chhabra / Chandigarh

ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਆ ਇਲਾਕੇ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਐਲਾਂਟੇ ਮਾਲ ’ਚ ਟੁਆਏ ਟਰੇਨ ਪਲਟ ਗਈ ਤੇ ਟਰੇਨ ਦੇ ਪਿਛਲੇ ਡੱਬੇ ’ਚ ਬੈਠਾ 11 ਸਾਲ ਦਾ ਬੱਚਾ ਡਿੱਗ ਗਿਆ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਬੱਚੇ ਨੂੰ ਜੀ.ਐੱਮ.ਸੀ.ਐੱਚ.-32 ’ਚ ਦਾਖਲ ਕਰਵਾਇਆ, ਜਿੱਥੇ ਸਵੇਰੇ ਚਾਰ ਵਜੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਨਵਾਂਸ਼ਹਿਰ ਦੇ ਰਹਿਣ ਵਾਲੇ 11 ਸਾਲਾ ਸ਼ਾਹਬਾਜ਼ ਵਜੋਂ ਹੋਈ ਹੈ। ਪੁਲਿਸ ਨੇ ਟੁਆਏ ਟਰੇਨ ਨੂੰ ਜ਼ਬਤ ਕਰ ਲਿਆ ਹੈ।

ਜਾਣਕਾਰੀ ਮੁਤਾਬਕ ਨਵਾਂਸ਼ਹਿਰ ਦਾ ਰਹਿਣ ਵਾਲਾ ਜਤਿੰਦਰ ਪਾਲ ਸਿੰਘ ਸ਼ਨੀਵਾਰ ਨੂੰ ਆਪਣੇ ਦੋ ਬੱਚਿਆਂ, ਪਤਨੀ ਅਤੇ ਚਚੇਰੇ ਭਰਾ ਨਵਦੀਪ ਦੇ ਪਰਿਵਾਰ ਨਾਲ ਚੰਡੀਗੜ੍ਹ ਘੁੰਮਣ ਆਇਆ ਹੋਇਆ ਸੀ। ਸ਼ਨੀਵਾਰ ਰਾਤ ਕਰੀਬ 8 ਵਜੇ ਦੋਵੇਂ ਪਰਿਵਾਰਕ ਮੈਂਬਰ ਸੈਰ ਕਰਨ ਅਤੇ ਖਰੀਦਦਾਰੀ ਕਰਨ ਲਈ ਏਲਾਂਟੇ ਮਾਲ ਪਹੁੰਚੇ। ਮਾਲ ਦੇ ਅੰਦਰ ਗਰਾਊਂਡ ਫਲੋਰ ’ਤੇ ਟੁਆਏ ਟਰੇਨ ਨੂੰ ਦੇਖ ਕੇ 11 ਸਾਲਾ ਸ਼ਾਹਬਾਜ਼ ਅਤੇ ਨਵਦੀਪ ਦੇ ਬੇਟੇ ਨੇ ਉਸ ’ਚ ਝੂਲਾ ਲੈਣ ਲਈ ਕਿਹਾ। ਜਤਿੰਦਰ ਅਤੇ ਨਵਦੀਪ ਦੋਵੇਂ ਬੱਚਿਆਂ ਨੂੰ ਟੁਆਏ ਟਰੇਨ ਵਿਚ ਝੂਲੇ ਦੇਣ ਲਈ ਰਾਜ਼ੀ ਹੋ ਗਏ। ਜਤਿੰਦਰ ਪਾਲ ਨੇ ਦੋਵਾਂ ਬੱਚਿਆਂ ਦੀ ਸਵਾਰੀ ਲਈ 400 ਰੁਪਏ ਦਿੱਤੇ ਪਰ ਚਾਲਕ ਨੇ ਪਰਚੀ ਨਹੀਂ ਦਿੱਤੀ। ਸ਼ਾਹਬਾਜ਼ ਅਤੇ ਦੂਜਾ ਬੱਚਾ ਟੁਆਏ ਟਰੇਨ ਦੇ ਆਖਰੀ ਡੱਬੇ ਵਿਚ ਬੈਠੇ। ਆਪਰੇਟਰ ਸੌਰਵ ਟੁਆਏ ਟਰੇਨ ’ਚ ਬੈਠੇ ਬੱਚਿਆਂ ਨੂੰ ਝੂਲੇ ਦੇਣ ਲਈ ਟਰੇਨ ਦੀ ਗਰਾਊਂਡ ਫਲੋਰ ’ਤੇ ਚੱਕਰ ਲਗਾਉਣੇ ਸ਼ੁਰੂ ਕਰ ਦਿੱਤੇ।

ਇਸ ਦੌਰਾਨ ਅਚਾਨਕ ਟੁਆਏ ਟਰੇਨ ਦਾ ਸੰਤੁਲਨ ਵਿਗੜ ਗਿਆ ਤਾਂ ਪਿਛਲਾ ਡੱਬਾ ਪਲਟ ਗਿਆ। ਬੱਚੇ ਦਾ ਸਿਰ ਡਿੱਬੇ ਦੀ ਖਿੜਕੀ ਤੋਂ ਬਾਹਰ ਆ ਕੇ ਫਰਸ਼ ਨਾਲ ਜ਼ੋਰ ਨਾਲ ਟਕਰਾ ਗਿਆ। ਸਿਰ ’ਤੇ ਸੱਟ ਲੱਗਣ ਕਾਰਨ ਖੂਨ ਵਗਣਾ ਸ਼ੁਰੂ ਹੋ ਗਿਆ, ਜਦਕਿ ਨਵਦੀਪ ਦਾ ਬੱਚਾ ਵਾਲ-ਵਾਲ ਬਚ ਗਿਆ। ਇੰਡਸਟਰੀਅਲ ਏਰੀਆ ਥਾਣਾ ਪੁਲਸ ਨੇ ਟੁਆਏ ਟਰੇਨ ਦੇ ਡਰਾਈਵਰ ਸੌਰਵ ਅਤੇ ਕੰਪਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Toy Train


Recommended News
Punjab Speaks ad image
Trending
Just Now