ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਲੁਧਿਆਣਾ ਦੀ ਸੜਕ ਉਤੇ ਸ਼ਰੇਆਮ ਵਾ.ਰ.ਦਾ.ਤ ! ਸ਼ਿਵ ਸੈਨਾ ਆਗੂ, ਤ.ਲ.ਵਾ.ਰਾਂ ਨਾਲ ਵੱਡਿਆ
July 5, 2024
Shiv-Sena-Leader-Sandeep-

Punjab Speaks Team / Ludhiana

ਲੁਧਿਆਣਾ: ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 2 ਦੇ ਖੇਤਰ ਵਿਚ ਸ਼ਿਵ ਸੈਨਾ ਆਗੂ ਸੰਦੀਪ ਉਰਫ਼ ਗੋਰਾ ਥਾਪਰ 'ਤੇ ਕੁਝ ਅਣਪਛਾਤੇ ਨਿਹੰਗ ਸਿੰਘਾਂ ਦੇ ਬਾਣੇ 'ਚ ਵਿਅਕਤੀਆਂ ਨੇ ਭਰੇ ਬਾਜ਼ਾਰ ਸ਼ਰੇਆਮ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਨਿਹੰਗਾਂ ਦੇ ਬਾਣੇ ਵਿਚ ਤਿੰਨ ਲੋਕਾਂ ਨੇ ਐਕਟਿਵਾ 'ਤੇ ਜਾ ਰਹੇ ਸ਼ਿਵ ਸੈਨਾ ਆਗੂ ਸੰਦੀਪ ਉਰਫ਼ ਗੋਰਾ ਨੂੰ ਭਰੇ ਬਾਜ਼ਾਰ ਵਿਚ ਰੋਕਿਆ ਅਤੇ ਇਕ ਤੋਂ ਬਾਅਦ ਇਕ ਤਲਵਾਰ ਨਾਲ ਤਾਬੜ-ਤੋੜ ਵਾਰ ਕਰਨੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਖੂਨ ਨਾਲ ਲਥਪਥ ਸੰਦੀਪ ਉਰਫ ਗੋਰਾ ਜ਼ਮੀਨ 'ਤੇ ਡਿੱਗ ਗਿਆ ਅਤੇ ਇਸ ਦੇ ਬਾਵਜੂਦ ਇਕ ਨਿਹੰਗ ਉਸ 'ਤੇ ਤਲਵਾਰ ਨਾਲ ਤਾਬੜਤੋੜ ਵਾਰ ਕਰਦਾ ਰਿਹਾ। ਜਿਸ ਤੋਂ ਬਾਅਦ ਬੇਹੱਦ ਗੰਭੀਰ ਹਾਲਤ ਵਿਚ ਗੋਰਾ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਡੀ. ਐੱਮ. ਸੀ. ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਸ਼ਿਵ ਸੈਨਾ ਦੇ ਆਗੂਆਂ ਨੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਹੈ। ਇਥੇ ਹੈਰਾਨ ਕਰ ਵਾਲੀ ਗੱਲ ਇਹ ਹੈ ਕਿ ਜਿ ਸਮੇਂ ਸ਼ਿਵ ਸੈਨਾ ਆਗੂ 'ਤੇ ਹਮਲਾ ਹੋਇਆ, ਉਸ ਸਮੇਂ ਉਸ ਨਾਲ ਪੰਜਾਬ ਪੁਲਸ ਦਾ ਸੁਰੱਖਿਆ ਮੁਲਾਜ਼ਮ ਵੀ ਮੌਜੂਦ ਸੀ ਅਤੇ ਇਕ ਨਿਹੰਗ ਉਸ ਨੂੰ ਗੱਲਾਂ ਵਿਚ ਪਾ ਕੇ ਪਿੱਛੇ ਲੈ ਗਿਆ ਜਿਸ ਤੋਂ ਬਾਅਦ ਉਹ ਨਜ਼ਰ ਨਹੀਂ ਆਇਆ।

Shiv Sena Leader Sandeep


Recommended News
Punjab Speaks ad image
Trending
Just Now