ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਲਾਡੋਵਾਲ ਟੋਲ ਪਲਾਜ਼ਾ ਪਿਛਲੇ 26 ਦਿਨਾਂ ਤੋਂ #Free; ਅੱਜ ਹਾਈਕੋਰਟ 'ਚ ਸੁਣਵਾਈ, ਕਿਸਾਨ ਰੱਖਣਗੇ ਆਪਣਾ ਪੱਖ
July 10, 2024
Ladhowal-Toll-Plaza

Punjab Speaks Team / Ludhiana

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਪਿਛਲੇ 26 ਦਿਨਾਂ ਤੋਂ ਕਿਸਾਨਾਂ ਵੱਲੋਂ ਬੰਦ ਕੀਤਾ ਹੋਇਆ ਹੈ। ਕਿਸਾਨਾਂ ਨੇ ਟੋਲ ਪਲਾਜ਼ਾ ਤੋਂ ਧਰਨਾ ਤਾਂ ਹਟਾ ਲਿਆ ਹੈ ਪਰ ਪੈਲੀ ਲਗਾ ਕੇ ਟੋਲ ਪਲਾਜ਼ਾ ਦੇ ਕੈਬਿਨਾਂ ਨੂੰ ਬੰਦ ਕਰ ਦਿੱਤਾ ਹੈ। ਕਿਸਾਨਾਂ ਨੇ ਟੋਲ ਪਲਾਜ਼ਾ 'ਤੇ ਆਪਣੇ ਝੰਡੇ ਲਹਿਰਾਏ ਹਨ। ਫਿਲਹਾਲ ਟੋਲ ਪਲਾਜ਼ਾ ਫਰੀ ਹੈ। NHAI ਨੇ ਇਸ ਮਾਮਲੇ 'ਚ ਹਾਈ ਕੋਰਟ 'ਚ ਕੇਸ ਦਾਇਰ ਕੀਤਾ ਹੈ। ਜਿਸ ਦੀ ਅੱਜ ਸੁਣਵਾਈ ਹੋਣੀ ਹੈ। ਦੂਜੇ ਪਾਸੇ ਕਿਸਾਨਾਂ ਨੇ ਅਗਲੀ ਰਣਨੀਤੀ ਉਲੀਕਣ ਲਈ ਸ਼ਾਮ 4 ਵਜੇ ਸਮੂਹ ਜਥੇਬੰਦੀਆਂ ਨਾਲ ਮੀਟਿੰਗ ਰੱਖੀ ਹੈ।

ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਨੇ ਦੱਸਿਆ ਕਿ ਲਾਡੋਵਾਲ ਟੋਲ ਪਲਾਜ਼ਾ ਨੂੰ ਬੰਦ ਕਰਨ ਦੇ ਮਾਮਲੇ 'ਤੇ ਅੱਜ ਹਾਈਕੋਰਟ 'ਚ ਸੁਣਵਾਈ ਹੈ। ਅੱਜ ਉਹ ਆਪਣੇ ਵਕੀਲ ਨੂੰ ਹਾਈ ਕੋਰਟ ਵਿੱਚ ਭੇਜਣਗੇ। ਕਿਸਾਨ ਅਦਾਲਤ ਵਿੱਚ ਟੋਲ ਪਲਾਜ਼ਾ ਬੰਦ ਕਰਨ ਦੇ ਕਾਰਨ ਵੀ ਪੇਸ਼ ਕਰਨਗੇ। ਦਿਲਬਾਗ ਸਿੰਘ ਨੇ ਕਿਹਾ ਕਿ ਟੋਲ ਪਲਾਜ਼ਿਆਂ ’ਤੇ ਲਗਾਤਾਰ ਵੱਧ ਰਹੀਆਂ ਕੀਮਤਾਂ ਤੋਂ ਲੋਕ ਪ੍ਰੇਸ਼ਾਨ ਹਨ।

ਲੋਕਾਂ ਨੂੰ ਸ਼ਰੇਆਮ ਲੁੱਟਿਆ ਜਾ ਰਿਹਾ ਹੈ। ਨੈਸ਼ਨਲ ਹਾਈਵੇਅ ਅਥਾਰਟੀ ਲਗਾਤਾਰ ਲਾਪਰਵਾਹੀ ਦਿਖਾ ਰਹੀ ਹੈ। ਲਾਡੋਵਾਲ ਟੋਲ ਪਲਾਜ਼ਾ ਅਧੀਨ ਪੈਂਦੇ ਇਲਾਕਿਆਂ ਦੀਆਂ ਲਾਈਟਾਂ ਵੀ ਪ੍ਰਾਈਵੇਟ ਕੰਪਨੀਆਂ ਨੇ ਆਪਣੇ ਕਬਜ਼ੇ ਵਿੱਚ ਲੈ ਲਈਆਂ ਹਨ। ਸੜਕਾਂ ਟੁੱਟੀਆਂ ਹੋਈਆਂ ਹਨ।

ਕਿਸਾਨਾਂ ਨੇ ਇਹ ਟੋਲ 16 ਜੂਨ ਤੋਂ ਬੰਦ ਕਰਵਾ ਦਿੱਤਾ ਹੈ। ਹੁਣ ਤੱਕ ਲੋਕਾਂ ਦਾ 26 ਕਰੋੜ ਰੁਪਏ ਦਾ ਟੈਕਸ ਬਚਿਆ ਹੈ। 10 ਲੱਖ ਤੋਂ ਵੱਧ ਡਰਾਈਵਰ ਟੈਕਸ ਅਦਾ ਕੀਤੇ ਬਿਨਾਂ ਇਸ ਟੋਲ ਤੋਂ ਲੰਘ ਚੁੱਕੇ ਹਨ। ਮੁਫ਼ਤ ਟੋਲ ਹੋਣ ਕਾਰਨ ਟੋਲ ਪਲਾਜ਼ਾ ’ਤੇ ਡਰਾਈਵਰ ਵੀ ਕਿਸਾਨਾਂ ਦਾ ਧੰਨਵਾਦ ਕਰਦੇ ਨਜ਼ਰ ਆ ਰਹੇ ਹਨ।

Ladhowal Toll Plaza


Recommended News
Punjab Speaks ad image
Trending
Just Now