ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਵੱਡੀ ਖਬਰ ! ED ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫਤਾਰ
August 1, 2024
ED-Arrest-Former-Congress-Minist

Punjab Speaks Team / Punjab

ਜਲੰਧਰ: ਪੰਜਾਬ ਦੇ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਨੇ ਜਲੰਧਰ ਦਫ਼ਤਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਭਾਰਤ ਭੂਸ਼ਣ ਆਸ਼ੂ ਵੀਰਵਾਰ ਸਵੇਰੇ ਈਡੀ ਦਫ਼ਤਰ ਪਹੁੰਚੇ। ਜਿੱਥੇ ਸ਼ਾਮ ਤੱਕ ਲਗਾਤਾਰ ਪੁੱਛਗਿੱਛ ਜਾਰੀ ਸੀ। ਈਡੀ ਦੇ ਸੂਤਰਾਂ ਮੁਤਾਬਕ ਪੁੱਛਗਿੱਛ ਤੋਂ ਬਾਅਦ ਈਡੀ ਨੇ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ 'ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ 'ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਹਨ। ਇਸ ਦੌਰਾਨ ਕਰੀਬ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ।

ED Arrest Former Congress Minister Bharat Bhushan Ashu In Food And Civil Supplies Transport Tender Scam


Recommended News
Punjab Speaks ad image
Trending
Just Now