ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਮੁੱਖ ਮੰਤਰੀ ਵੱਲੋਂ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ, ਕਿਸਾਨਾਂ ਨੂੰ ਖੇਤਾਂ 'ਚ ਘੱਟੋ-ਘੱਟ ਚਾਰ ਬੂਟੇ ਲਾਉਣ ਦੀ ਕੀਤੀ ਅਪੀਲ
August 6, 2024
Cm-Bhagwant-Mann

Punjab Speaks Team / Punjab

ਹੁਸ਼ਿਆਰਪੁਰ, 6 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੱਤਾ ਤਾਂ ਕਿ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਦੇ ਨਾਲ-ਨਾਲ ਸੂਬੇ ਵਿੱਚ ਹਰਿਆਵਲ ਹੇਠ ਰਕਬਾ ਵਧਾਇਆ ਜਾ ਸਕੇ

ਅੱਜ ਇੱਥੇ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿਲੱਖਣ ਉਪਰਾਲੇ ਦਾ ਉਦੇਸ਼ ਸੂਬਾ ਭਰ ਵਿੱਚ ਹਰਿਆਲੀ ਨੂੰ ਹੋਰ ਵਧਾਉਣਾ ਹੈ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ ਦਾ, ਪਾਣੀ ਨੂੰ ਪਿਤਾ ਦਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਮਿਆਂ ਦੌਰਾਨ ਕੋਈ ਉਦਯੋਗਿਕ ਯੂਨਿਟ ਵੀ ਨਹੀਂ ਹੁੰਦਾ ਸੀ ਜਦੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਸਨ ਪਰ ਇਹ ਸਾਡੇ ਮਹਾਨ ਗੁਰੂ ਸਾਹਿਬਾਨ ਦੀ ਦੂਰਅੰਦੇਸ਼ ਪਹੁੰਚ ਸੀ ਜਿਸ ਦਾ ਮਕਸਦ ਪ੍ਰਦੂਸ਼ਣ ਦਾ ਖਾਤਮਾ ਕਰਨਾ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਗੁਰਬਾਣੀ ਦੀਆਂ ਸਿੱਖਿਆਵਾਂ ਉਤੇ ਚੱਲਣਾ ਚਾਹੀਦਾ ਹੈ ਤਾਂ ਕਿ ਸੂਬੇ ਦੇ ਵਾਤਾਵਰਣ ਨੂੰ ਬਚਾ ਕੇ ਇਸ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਾ ਕੇ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੇਂ ਦੀ ਲੋੜ ਮੁਤਾਬਕ ਵਾਤਾਵਰਣ ਨੂੰ ਬਚਾਉਣਾ ਸਾਡੇ ਸਾਰਿਆਂ ਦਾ ਫਰਜ਼ ਹੈ ਜਿਸ ਕਰਕੇ ਬੂਟੇ ਲਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਿਆ ਜਾਵੇ।

Cm Bhagwant Mann


Recommended News
Punjab Speaks ad image
Trending
Just Now