ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਡਿਪਟੀ ਕਮਿਸ਼ਨਰ ਵੱਲੋਂ 78ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ
August 13, 2024
DC-Inspects-Full-Dress-Rehearsal

ਕੈਬਨਿਟ ਮੰਤਰੀ ਬਲਕਾਰ ਸਿੰਘ 15 ਅਗਸਤ ਨੂੰ ਕੌਮੀ ਝੰਡਾ ਲਹਿਰਾਉਣਗੇ*

Punjab Speaks Team / Ludhiana

ਲੁਧਿਆਣਾ, 13 ਅਗਸਤ (000) - 78ਵੇਂ ਸੁਤੰਤਰਤਾ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਮੰਗਲਵਾਰ ਨੂੰ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੈਦਾਨ ਵਿੱਚ ਹੋਈ।


ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਰੇਡ ਦੀ ਪ੍ਰਧਾਨਗੀ ਕਰਦਿਆਂ ਝੰਡਾ ਲਹਿਰਾਇਆ। ਉਨ੍ਹਾਂ ਪਰੇਡ ਕਮਾਂਡਰ ਆਈ.ਪੀ.ਐਸ. ਅਧਿਕਾਰੀ ਜਯੰਤ ਪੁਰੀ ਦੀ ਅਗਵਾਈ ਵਿੱਚ ਪੰਜਾਬ ਪੁਲਿਸ (ਲੜਕੇ ਅਤੇ ਲੜਕੀਆਂ), ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਸਕਾਊਟਸ (ਲੜਕੇ ਅਤੇ ਲੜਕੀਆਂ) ਅਤੇ ਹੋਰਾਂ ਸਮੇਤ ਮਾਰਚ ਪਾਸਟ ਵਿੱਚ ਭਾਗ ਲੈਣ ਵਾਲੀਆਂ ਟੁਕੜੀਆਂ ਤੋਂ ਸਲਾਮੀ ਵੀ ਲਈ।


ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਡੀ.ਸੀ.ਪੀ. ਜਸਕਰਨ ਸਿੰਘ ਤੇਜਾ ਅਤੇ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਵੀ ਮੌਜੂਦ ਸਨ।


ਮਾਰਚ ਪਾਸਟ ਤੋਂ ਬਾਅਦ 27 ਸਰਕਾਰੀ ਸਕੂਲਾਂ ਦੇ 750 ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੀਟੀ ਸ਼ੋਅ, ਸਪਰਿੰਗ ਡੇਲ ਸਕੂਲ, ਬੀ.ਵੀ.ਐਮ. ਸਕੂਲ, ਡੀ.ਏ.ਵੀ. ਸਕੂਲ ਅਤੇ ਹੋਰਾਂ ਸਮੇਤ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦਾ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।


ਪਹਿਲੀ ਵਾਰ ਹੈਬੋਵਾਲ ਦੇ ਵੋਕੇਸ਼ਨਲ ਰੀਹੈਬਲੀਟੇਸ਼ਨ ਟਰੇਨਿੰਗ ਸੈਂਟਰ (ਵੀ.ਆਰ.ਟੀ.ਸੀ.) ਦੇ ਨੇਤਰਹੀਣ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਗਾਇਆ ਜਦਕਿ ਸਰਾਭਾ ਨਗਰ ਸਥਿਤ ਰੈੱਡ ਕਰਾਸ ਡੈਫ ਐਂਡ ਡੰਬ ਸਕੂਲ ਦੇ ਬੋਲਣ ਅਤੇ ਸੁਣਨ ਤੋਂ ਅਸਮਰੱਥ ਵਿਦਿਆਰਥੀਆਂ ਨੇ ਸੰਕੇਤਕ ਭਾਸ਼ਾ ਦੀ ਵਰਤੋਂ ਕਰਦਿਆਂ ਉਨ੍ਹਾਂ ਨਾਲ ਸ਼ਿਰਕਤ ਕੀਤੀ।


ਫੁੱਲ-ਡਰੈਸ ਰਿਹਰਸਲ ਤੋਂ ਕੁਝ ਮਿੰਟ ਬਾਅਦ ਡਿਪਟੀ ਕਮਿਸ਼ਨਰ ਨੇ ਸਟੇਡੀਅਮ ਵਿੱਚ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਇੱਥੇ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪ੍ਰਧਾਨਗੀ ਕਰਨਗੇ।

DC Inspects Full Dress Rehearsal Of Independence Day Function


Recommended News
Punjab Speaks ad image
Trending
Just Now