ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਮੁੱਖ ਮੰਤਰੀ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ
August 15, 2024
A-Young-Girl-Tying-A-Rakhi-On-Th

ਪੇਂਡੂ ਲਾਇਬ੍ਰੇਰੀਆਂ ਦੇ ਸੂਬੇ ‘ਚ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ ਦੀ ਉਮੀਦ ਪ੍ਰਗਟਾਈ*

Punjab Speaks Team / Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਅੱਜ ਇਥੇ 14 ਅਤਿ ਆਧੁਨਿਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ।


ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਵਿਕਸਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਅਹਿਮ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ, ਜੋ ਇੱਥੋਂ ਪੜ੍ਹ ਕੇ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ ਅਤੇ ਤਕਨੀਕੀ ਮਾਹਰ ਆਦਿ ਬਣਨਗੇ।


ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਵਾਈ-ਫਾਈ, ਸੋਲਰ ਪਾਵਰ ਡਿਜੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਮਕਾਲੀ ਸਾਹਿਤ ਅਤੇ ਪਾਠਕ੍ਰਮ ਬਾਰੇ ਵਿਸ਼ਵ ਪੱਧਰੀ ਪੁਸਤਕਾਂ ਉਪਲਬਧ ਹੋਣਗੀਆਂ, ਜੋ ਸਿੱਖਣ ਲਈ ਅਨੁਕੂਲ ਤਜਰਬਾ ਪ੍ਰਦਾਨ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਗਿਆਨ ਅਤੇ ਸਾਹਿਤ ਦਾ ਸੱਚਾ ਭੰਡਾਰ ਹਨ ਅਤੇ ਇਹ ਸਾਡੇ ਸਾਰਿਆਂ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ 'ਤੇ ਅਧਾਰਤ ਮਿਆਰੀ ਪੁਸਤਕਾਂ ਮੌਜੂਦ ਹਨ, ਜੋ ਪੁਸਤਕ ਪ੍ਰੇਮੀਆਂ ਨੂੰ ਆਕਰਸ਼ਿਤ ਕਰਨਗੀਆਂ।


ਮੁੱਖ ਮੰਤਰੀ ਨੇ ਕਿਹਾ ਕਿ ਲਾਇਬ੍ਰੇਰੀਆਂ ਦੇ ਸੰਗ੍ਰਹਿ ਵਿੱਚ ਕੁਝ ਦੁਰਲੱਭ ਅਤੇ ਕੀਮਤੀ ਪੁਸਤਕਾਂ ਸ਼ਾਮਲ ਹਨ, ਜੋ ਪੁਸਤਕ ਪ੍ਰੇਮੀਆਂ ਲਈ ਵੱਡੀ ਜਾਇਦਾਦ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੀ ਕਿਸਮਤ ਬਦਲਣ ਲਈ ਵਰਦਾਨ ਸਿੱਧ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਹਰ ਖੇਤਰ ਵਿੱਚ ਮੱਲਾਂ ਮਾਰਨ ਅਤੇ ਇਹ ਵੱਖ-ਵੱਖ ਖੇਤਰਾਂ ਵਿੱਚ ਸੂਬੇ ਦੇ ਹੁਨਰ ਤੇ ਕਾਬਲੀਅਤ ਨੂੰ ਸਾਬਤ ਕਰਨ ਲਈ ਹੀਰੇ ਪੈਦਾ ਕਰਨਗੀਆਂ।


ਉਦਘਾਟਨੀ ਸਮਾਰੋਹ ਦੌਰਾਨ ਇੱਕ ਲੜਕੀ ਨੇ ਮੁੱਖ ਮੰਤਰੀ ਨੂੰ ਰੱਖੜੀ ਬੰਨ੍ਹੀ, ਜੋ ਸਰਕਾਰ ਅਤੇ ਲੋਕਾਂ ਦਰਮਿਆਨ ਮਜ਼ਬੂਤ ਰਿਸ਼ਤੇ ਦਾ ਪ੍ਰਤੀਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਲ ਉਨ੍ਹਾਂ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਲਈ ਜੋਸ਼ ਨਾਲ ਕੰਮ ਕਰਨ ਦੀ ਯਾਦ ਦਿਵਾਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਦੇ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

A Young Girl Tying A Rakhi On The Chief Minister s Wrist At The Inaugural Event Of New Libraries


Recommended News
Punjab Speaks ad image
Trending
Just Now