ਇਸ ਦਿਨ ਠੱਪ ਹੋਣਗੇ ਸਾਰੇ ਕੰਮ! ਜਾਣੋ ਇੰਟਰਨੈੱਟ ਕਿਉਂ ਹੋਏਗਾ ਬੰਦ? ਲੋਕਾਂ ਵਿਚਾਲੇ ਮੱਚੀ ਹਲਚਲ...?    ਏਅਰਪੋਰਟ ਰੋਡ ਸਥਿਤ ਜੁਝਾਰ ਸਿੰਘ ਐਵੀਨਿਊ ਦੇ ਕੋਠੀ 'ਚ ਹੋਇਆ ਧਮਾਕਾ, ਜਾਨੀ ਨੁਕਸਾਨ ਤੋਂ ਬਚਾਅ    ਇੰਗਲੈਂਡ ਸੀਰੀਜ਼ ਲਈ ਗੋਡਿਆਂ ਭਾਰ ਪੌੜੀਆਂ ਚੜ੍ਹ ਕੇ ਭਗਵਾਨ ਦੀ ਸ਼ਰਨ ਪਹੁੰਚੇ ਨਿਤੀਸ਼ ਰੈੱਡੀ, ਕੀਤੀ ਅਰਦਾਸ    ਸੀਐੱਮ ਆਤਿਸ਼ੀ ਵਿਰੁੱਧ FIR ਦਰਜ, ਚੋਣਾਂ 'ਚ ਸਰਕਾਰੀ ਵਾਹਨ ਦੀ ਵਰਤੋਂ ਕਰਨ 'ਤੇ ਹੋਈ ਕਾਰਵਾਈ    ਪੁਲਿਸ ਨੇ ਸੂਬੇ ’ਚ ਚਲਾਈ ਤਲਾਸ਼ੀ ਮੁਹਿੰਮ, 77 ਲੋਕ ਹਿਰਾਸਤ ’ਚ ਲਏ, ਪੁਲਿਸ ਟੀਮਾਂ ਨੇ 3514 ਵਿਅਕਤੀਆਂ ਦੀ ਲਈ ਤਲਾਸ਼ੀ    ਡੱਲੇਵਾਲ਼ਾ ’ਚ ਨਹੀਂ ਮਨਾਇਆ ਗਿਆ ਲੋਹੜੀ ਦਾ ਤਿਉਹਾਰ, ਕੇਂਦਰ ਸਰਕਾਰ ਦੇ ਖ਼ਿਲਾਫ਼ ਕੀਤੀ ਨਾਅਰੇਬਾਜੀ    ਸਮਾਰਟਫੋਨ ਨਾ ਮਿਲਣ 'ਤੇ 10ਵੀਂ ਜਮਾਤ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਪਿਓ ਨੇ ਵੀ ਉਸੇ ਰੱਸੀ ਨਾਲ ਲਗਾਈ ਫਾਂਸੀ    ਖਨੌਰੀ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਦੀ ਮੌਤ, 10 ਮਹੀਨਿਆਂ ਤੋਂ ਅੰਦੋਲਨ 'ਚ ਸੀ ਸ਼ਾਮਲ, ਦਿੱਤੀ ਜਾਵੇਗੀ ਸ਼ਰਧਾਂਜਲੀ    ਸੜਕ ਹਾਦਸੇ 'ਚ SSF ਦੇ ਜਵਾਨ ਦੀ ਮੌਤ ਤੇ CM ਮਾਨ ਨੇ 2 ਕਰੋੜ ਦੇ ਮੁਆਵਜ਼ੇ ਦਾ ਕੀਤਾ ਐਲਾਨ    ਫਾਜ਼ਿਲਕਾ 'ਚ ਲੁੱਟ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਲੁਟੇਰੇ, ਬਜ਼ੁਰਗ ਔਰਤ ਦੀ ਮੌਤ   
ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 14 ਕੇਸਾਂ 'ਚ 15 ਮੁਲਾਜ਼ਮ ਤੇ 5 ਹੋਰ ਕੀਤੇ ਗ੍ਰਿਫ਼ਤਾਰ
August 19, 2024
Vigilance-Bureau-

Punjab Speaks Team / Chandigarh

ਚੰਡੀਗੜ੍ਹ, 19 ਅਗਸਤ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਮੁਕੱਦਮਿਆਂ ਵਿੱਚ 15 ਮੁਲਾਜ਼ਮਾਂ ਅਤੇ 5 ਹੋਰ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਮੁਲਾਜ਼ਮਾਂ ਅਤੇ ਹੋਰਨਾਂ ਦਰਮਿਆਨ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਆਪਣੀ ਪੂਰੀ ਵਾਹ ਲਾਈ।
ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਪਿਛਲੇ ਮਹੀਨੇ ਦੌਰਾਨ 8 ਵਿਜੀਲੈਂਸ ਕੇਸਾਂ ਸਬੰਧੀ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 7 ਕੇਸਾਂ ਵਿੱਚ ਵਿਜੀਲੈਂਸ ਜਾਂਚ ਵੀ ਦਰਜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸੇ ਸਮੇਂ ਦੌਰਾਨ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਜਿੰਨਾਂ ਵਿੱਚ 13 ਮੁਲਾਜ਼ਮ ਤੇ 6 ਹੋਰ ਵਿਅਕਤੀ ਸ਼ਾਮਲ ਹਨ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਲੰਧਰ ਦੀ ਇੱਕ ਅਦਾਲਤ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਰਿਸ਼ਵਤਖੋਰੀ ਦੇ ਇੱਕ ਕੇਸ ਦਾ ਫ਼ੈਸਲਾ ਸੁਣਾਇਆ ਹੈ ਜਿਸ ਵਿੱਚ ਇੰਪਰੂਵਮੈਂਟ ਟਰੱਸਟ ਜਲੰਧਰ ਵਿਖੇ ਤਾਇਨਾਤ ਜੂਨੀਅਰ ਸਹਾਇਕ ਸੰਦੀਪ ਮਿੱਤਰ ਨੂੰ ਦੋਸ਼ੀ ਕਰਾਰ ਦਿੰਦਿਆਂ 5 ਸਾਲ ਦੀ ਕੈਦ ਅਤੇ 20,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

Vigilance Bureau


Recommended News
Punjab Speaks ad image
Trending
Just Now