August 28, 2024
Punjab Speaks Team / Ludhiana
ਲੁਧਿਆਣਾ, 28 ਅਗਸਤ(000) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 8 ਪੁਰਾਣਾ (86) ਅਧੀਨ ਗੱਡੇ ਵਾਲੀ ਗਲੀ, ਕਬੀਰ ਨਗਰ (ਸੇਖੇਵਾਲ) ਵਿਖੇ ਨਵੇਂ ਲਗੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਬੱਗਾ ਨੇ ਦੱਸਿਆ ਕਿ ਹਰ ਘਰ ਜਲ, ਹਰ ਘਰ ਨਲ ਸਕੀਮ ਤਹਿਤ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਾਰਡ ਨੰਬਰ 8 ਪੁਰਾਣਾ (86) ਵਿਖੇ ਨਵਾਂ ਟਿਊਬਵੈਲ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਹੈ ਤਾਂ ਜੋ ਵਸਨੀਕਾਂ ਨੂੰ ਪੀਣ ਵਾਲੇ ਪਾਣੀ ਦਾ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।
ਵਿਧਾਇਕ ਬੱਗਾ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ।
MLA Madan Lal Bagga