ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਜ਼ਿਲ੍ਹਾ ਤੇ ਸੈਸ਼ਨਜ਼ ਜੱਜ, ਲੁਧਿਆਣਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਦੌਰਾ
August 29, 2024
District-Session-Judge

Punjab Speaks Team / Ludhiana

ਲੁਧਿਆਣਾ, 29 ਅਗਸਤ (000) - ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਵੱਲ੍ਹੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ।


ਇਸ ਮੌਕੇ ਉਨ੍ਹਾਂ ਨਾਲ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਵਿੰਦਰ ਸਿੰਘ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਲੁਧਿਆਣਾ ਰਾਧਿਕਾ ਪੁਰੀ ਵੀ ਮੌਜੂਦ ਸਨ।


ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦੀ ਸਮੀਖਿਆ ਕਰਦਿਆਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।


ਉਨ੍ਹਾਂ ਜ਼ੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਵੀ ਚੈਕਿੰਗ ਕੀਤੀ ਅਤੇ ਸਾਫ਼-ਸਫਾਈ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਹਾਈਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿੱਚ ਅਪੀਲ ਕਰਨ ਦਾ ਤਰੀਕਾ ਅਤੇ ਲਿਮਿਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ।


ਉਨ੍ਹਾਂ ਜ਼ੇਲ੍ਹ ਸੁਪਰਡੰਟ ਨੂੰ ਹਦਾਇਤ ਕੀਤੀ ਜਿਹੜੇ ਵੀ ਵਿਅਕਤੀ ਸਰਕਾਰੀ ਖਰਚੇ 'ਤੇ ਆਪਣੇ ਕੇਸ ਦੀ ਪੈਰਵਾਈ ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਦੇ ਫਾਰਮ ਭਰਕੇ ਦੋ ਦਿਨਾਂ ਦੇ ਅੰਦਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਫ਼ਤਰ ਵਿਖੇ ਭੇਜਣੇ ਯਕੀਨੀ ਬਣਾਏ ਜਾਣ ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ।


ਉਨ੍ਹਾਂ ਸਪੱਸ਼ਟ ਕੀਤਾ ਕਿ ਉੱਕਤ ਜ਼ੇਲ੍ਹਾਂ ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੀਗਲ ਏਡ ਕਲੀਨਿਕ ਚਲਾਏ ਜਾ ਰਹੇ ਹਨ ਜਿੱਥੇ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤੇ ਗਏ ਹਨ। ਬੰਦੀ ਆਪਣੇ ਕੇਸ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਨ੍ਹਾਂ ਕਲੀਨਿਕਾਂ ਤੋਂ ਲੈ ਸਕਦੇ ਹਨ।

District Session Judge


Recommended News
Punjab Speaks ad image
Trending
Just Now