ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਸੰਗਰੂਰ ਦੀ ਧਰਤੀ ਤੋਂ ਸ਼ਾਨਦਾਰ ਸ਼ੁਰੂਆਤ, CM ਮਾਨ ਨੇ ਵਾਰ ਹੀਰੋਜ਼ ਸਟੇਡੀਅਮ 'ਚ ਖੇਡਾਂ ਦਾ ਉਦਘਾਟਨ
August 30, 2024
CM-Bhagwant-Singh-Mann

Punjab Speaks Team / Punjab

ਸੰਗਰੂਰ, 29 ਅਗਸਤ- ਇਥੇ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋ ਦੇਸ਼ ਭਰ ਵਿੱਚੋਂ ਆਪਣੀ ਤਰ੍ਹਾਂ ਦੇ ਸਭ ਤੋਂ ਵੱਡੇ ਖੇਡ ਮੁਕਾਬਲਿਆਂ ਵਿੱਚੋਂ ਇੱਕ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ।

ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਭਾਗ ਲੈਣ ਵਾਲੇ ਖੇਡ ਦਲਾਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ। ਤਕਰੀਬਨ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਬੇਸਬਰੀ ਨਾਲ ਉਡੀਕੇ ਜਾ ਰਹੇ ਇਸ ਸ਼ਾਨਦਾਰ ਖੇਡ ਮੇਲੇ ਦੇ ਉਦਘਾਟਨ ਦਾ ਰਸਮੀ ਐਲਾਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਅੱਜ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਦੀ ਯਾਦ ਵਿੱਚ ਮਨਾਏ ਜਾਂਦੇ ਕੌਮੀ ਖੇਡ ਦਿਵਸ ਮੌਕੇ ਇਸ ਵੱਕਾਰੀ ਖੇਡ ਮੁਕਾਬਲੇ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ 5 ਲੱਖ ਦੇ ਕਰੀਬ ਖਿਡਾਰੀ ਤਗਮਿਆਂ ਦਾ ਦੌੜ ਵਿੱਚ ਹਿੱਸਾ ਲੈਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਪੈਰਾ ਵਰਗ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰਲਿਫਟਿੰਗ ਵਰਗੀਆਂ ਖੇਡਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੈਰਿਸ ਪੈਰਾਲੰਪਿਕਸ ਵਿਖੇ ਇਨ੍ਹਾਂ ਤਿੰਨਾਂ ਖੇਡ ਵੰਨਗੀਆਂ ਵਿੱਚ ਪੰਜਾਬ ਦੇ ਪੈਰਾ ਐਥਲੀਟ ਭਾਗ ਲੈ ਰਹੇ ਹਨ


ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਸਰਕਾਰ ਵੱਧ ਤੋਂ ਵੱਧ ਨਿਪੁੰਨ ਖਿਡਾਰੀ ਪੈਦਾ ਕਰਨ ਅਤੇ ਕੌਮਾਂਤਰੀ ਮੁਕਾਬਲਿਆਂ ਲਈ ਭਾਰਤੀ ਦਲ ਵਿੱਚ ਵੱਧ ਤੋਂ ਵੱਧ ਪੰਜਾਬੀ ਖਿਡਾਰੀਆਂ ਨੂੰ ਸ਼ਾਮਲ ਕਰਨ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਖੇਡ ਹੁਨਰ ਦੀ ਕੋਈ ਘਾਟ ਨਹੀਂ ਅਤੇ ਪੰਜਾਬ ਸਰਕਾਰ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ 'ਤੇ ਦੇਸ਼ ਲਈ ਤਗ਼ਮੇ ਜਿੱਤਣ ਦੇ ਯੋਗ ਬਣਾਉਣ ਵਾਸਤੇ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਦੀ ਤਿਆਰੀ ਲਈ ਵੀ ਫੰਡ ਮੁਹੱਈਆ ਕਰਵਾਉਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।




CM Bhagwant Singh Mann


Recommended News
Punjab Speaks ad image
Trending
Just Now