ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖੰਨਾ ਦੇ ਪ੍ਰਾਚੀਨ ਮੰਦਰ ਵਿੱਚ ਹੋਈ ਘਟਨਾ ਸਥਾਨ ਦਾ ਜਾਇਜ਼ਾ     ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਨੂੰ ਕੀਤਾ ਗਿਆ ਅਦਾਲਤ ਚ ਪੇਸ਼ ਅਦਾਲਤ ਨੇ ਭੇਜਿਆ ਨਿਆਇਕ ਹਿਰਾਸਤ ਚ ,     ਲੁਧਿਆਣਾ: ਹਰ ਐਤਵਾਰ ਪੈਟਰੋਲ ਪੰਪ ਰਹਿਣਗੇ ਬੰਦ- ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਲਿਆ ਵੱਡਾ ਫ਼ੈਸਲਾ    ਫੌਜ ਦੀ ਭਰਤੀ ਰੈਲੀ ਦਾ ਆਯੋਜਨ 1 ਤੋਂ 4 ਅਗਸਤ ਤੱਕ    ਸ਼ਹੀਦ ਕਿਸਾਨ ਸ਼ੁਭਕਰਨ ਦੀ ਭੈਣ ਨੇ ਕੀਤੀ Duty Join, ਭਰਾ ਨੂੰ ਚੇਤੇ ਕਰ ਭਰ ਲਿਆ ਮਨ, CM ਮਾਨ ਨੂੰ ਕੀਤੀ ਅਪੀਲ,    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ, ਟਰਮੀਨਲ-1 ਦੀ ਛੱਤ ਡਿੱਗੀ; ਕਈ ਕਾਰਾਂ ਦੱਬੀਆਂ, 1 ਦੀ ਮੌਤ, 5 ਜ਼ਖਮੀ     ਪੁਲਿਸ ਜਿਲ੍ਹਾ ਲੁਧਿਆਣਾ(ਦਿਹਾਤੀ) ਵੱਲੋਂ ਨਸ਼ਿਆਂ ਖਿਲਾਫ ਬਾਸਕਟ ਬਾਲ ਟੂਰਨਾਮੈਂਟ ਦਾ ਅਯੋਜਨ ਕੀਤਾ ਗਿਆ।     ਪੰਜਾਬ ਪੁਲਿਸ ਵਿਚ 10 ਹਜ਼ਾਰ ਨਵੀਆਂ ਭਰਤੀਆਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।    ਕੁਲਦੀਪ ਸਿੰਘ ਚਾਹਲ ਨੂੰ ਮੁੜ ਲੁਧਿਆਣਾ ਦਾ ਪੁਲਸ ਕਮਿਸ਼ਨਰ ਲਗਾਇਆ ਗਿਆ    16 ਜੂਨ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦਾ ਹੋਵੇਗਾ ਵਿਆਹ   
ਸ਼ੰਭੂ ਬਾਰਡਰ ਅਜੇ ਵੀ ਨਹੀਂ ਖੁੱਲ੍ਹੇਗਾ ,ਪੜੋ ਪੂਰੀ ਖ਼ਬਰ
September 2, 2024
Shambu-Border

Punjab Speaks Team / Punjab

ਨਵੀਂ ਦਿੱਲੀ: ਹਰਿਆਣਾ-ਪੰਜਾਬ ਦਾ ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ। ਇਸ ਮਾਮਲੇ 'ਤੇ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਜਿਸ ਵਿੱਚ ਐਸ.ਸੀ ਨੇ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਕਮੇਟੀ ਬਣਾ ਰਹੇ ਹਾਂ, ਪਰ ਕਿਸੇ ਮੁੱਦੇ 'ਤੇ ਫੈਸਲਾ ਨਹੀਂ ਕਰ ਰਹੇ ਹਾਂ। ਇਹ ਅਧਿਕਾਰ ਕਮੇਟੀ ਨੂੰ ਦਿੱਤਾ ਜਾ ਰਿਹਾ ਹੈ। ਇਸ ਕਮੇਟੀ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀ ਵੀ ਸ਼ਾਮਲ ਹਨ।

ਹਾਈ ਪਾਵਰ ਕਮੇਟੀ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਤੱਕ ਪਹੁੰਚ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਆਪਣੇ ਟਰੈਕਟਰ ਹਟਾਉਣ ਦੀ ਬੇਨਤੀ ਕਰਨੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਇਹ ਵੀ ਸਲਾਹ ਦਿੱਤੀ ਕਿ ਇਸ ਮਾਮਲੇ ਦਾ ਸਿਆਸੀਕਰਨ ਨਾ ਕੀਤਾ ਜਾਵੇ। ਮੁੱਦੇ ਬਹੁਤ ਸੰਵੇਦਨਸ਼ੀਲ ਹਨ, ਇਸ ਲਈ ਸੰਤੁਲਿਤ ਪਹੁੰਚ ਅਪਣਾਈ ਜਾਣੀ ਚਾਹੀਦੀ ਹੈ।

ਪਿਛਲੀਆਂ ਦੋ ਸੁਣਵਾਈਆਂ 'ਚ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਨੂੰ ਅੰਸ਼ਕ ਤੌਰ 'ਤੇ ਯਾਨੀ ਇਕ ਲੇਨ ਖੋਲ੍ਹਣ ਲਈ ਕਿਹਾ ਸੀ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਨਾਲ ਕਿਸਾਨਾਂ ਦੀਆਂ ਮੀਟਿੰਗਾਂ ਵੀ ਹੋਈਆਂ ਪਰ ਉਹ ਬੇਸਿੱਟਾ ਰਹੀਆਂ। ਹਰਿਆਣਾ ਪੁਲਿਸ ਨੇ ਕਿਹਾ ਕਿ ਕਿਸਾਨ ਦਿੱਲੀ ਚਲੇ ਜਾਣ, ਪਰ ਟਰੈਕਟਰ ਨਹੀਂ ਲੈਣੇ ਚਾਹੀਦੇ। ਕਿਸਾਨ ਟਰੈਕਟਰ ਲੈ ਕੇ ਜਾਣ 'ਤੇ ਅੜੇ ਰਹੇ।

Shambu Border


Recommended News
Punjab Speaks ad image
Trending
Just Now