September 3, 2024
Punjab Speaks Team / Punjab
ਲੁਧਿਆਣਾ, 3 ਸਤੰਬਰ (000) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਆਪਣੇ ਦਫਤਰ ਵਿਖੇ ਸਕੂਲ ਆਫ ਐਮੀਨੈਸ, ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਮੀਟਿੰਗ ਕਰਕੇ ਸਮੀਖਿਆ ਕੀਤੀ। ਉਨ੍ਹਾਂ ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਸ੍ਰੀ ਵਿਕਾਸ ਹੀਰਾ, ਸਿੱਖਿਆ ਵਿਭਾਗ, ਲੋਕ ਨਿਰਮਾਣ ਵਿਭਾਗ, ਨਗਰ ਨਿਗਮ, ਨਗਰ ਸੁਧਾਰ ਟਰੱਸਟ ਲੁਧਿਆਣਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨਾਲ ਸਕੂਲ ਦੇ ਬਾਹਰਲੇ ਹਿੱਸੇ ਵਿੱਚ ਪਲੇਅ ਗਰਾਊਂਡ ਬਣਾਉਣ, ਡਾਊਨ ਸੀਲਿੰਗ, ਰੈਪ ਜਾਂ ਲਿਫਟ ਲਗਾਉਣ ਆਦਿ ਕੰਮਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰੇ ਕੀਤੇ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੂਲ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਵਿੱਚ ਤੇਜ਼ੀ ਲਿਆਉਣ ਤਾਂ ਜੋਂ ਇਹ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਾਵਾਈ ਵਾਲੀ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦੀ ਉਸਾਰੀ ਕਰਵਾ ਕੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਖ਼ਾਸ ਕਰ ਕੇ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਨੂੰ ਯਕੀਨੀ ਬਣਾਏਗੀ। ਸਾਕਸ਼ੀ ਸਾਹਨੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾਂ ਮਾਰ ਕੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਵਿਦਿਆਰਥੀਆਂ ਦੀ ਕਿਸਮਤ ਪਲਟਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ।
DC Ludhiana