September 8, 2024
Punjab Speaks Team / Punjab
ਨਵੀਂ ਦਿੱਲੀ- ਹਿਮਾਚਲ ਪ੍ਰਦੇਸ਼ ਦੀ ਮੰਡੀ ਦੀ ਸੰਸਦ ਮੈਂਬਰ ਅਤੇ ਫਿਲਮ ਅਭਿਨੇਤਰੀ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (CBFC) ਦੁਆਰਾ U/A ਸਰਟੀਫਿਕੇਟ ਦਿੱਤਾ ਗਿਆ ਹੈ। ਹਾਲਾਂਕਿ CBFC ਨੇ ਇਸ ਫਿਲਮ ਦੇ ਕਈ ਦ੍ਰਿਸ਼ਾਂ 'ਤੇ ਇਤਰਾਜ਼ ਜਤਾਇਆ ਹੈ, ਜਿਸ ਕਾਰਨ ਹੁਣ ਇਹ ਫਿਲਮ ਕਈ ਕਟੌਤੀਆਂ ਅਤੇ ਬਦਲਾਅ ਤੋਂ ਬਾਅਦ ਕੁਝ ਹਫਤਿਆਂ 'ਚ ਰਿਲੀਜ਼ ਹੋਵੇਗੀ।ਸੀਬੀਐਫਸੀ ਨੇ ਇਸ ਫਿਲਮ ਦੇ 3 ਸੀਨ ਡਿਲੀਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਫ਼ਿਲਮ ਨੂੰ ਰਿਲੀਜ਼ ਕਰਨ ਤੋਂ ਪਹਿਲਾਂ ਇਸ ਵਿੱਚ 10 ਬਦਲਾਅ ਕਰਨੇ ਪੈਣਗੇ।
ਦੱਸ ਦੇਈਏ ਕਿ ਇਸ ਫਿਲਮ ਨੂੰ ਲੈ ਕੇ ਸਿੱਖ ਸੰਗਠਨਾਂ ਨੇ ਇਤਰਾਜ਼ ਜਤਾਇਆ ਸੀ, ਜਿਸ ਕਾਰਨ ਫਿਲਮ ਨੂੰ CBFC ਵੱਲੋਂ ਦਿੱਤਾ ਜਾਣ ਵਾਲਾ ਸਰਟੀਫਿਕੇਟ ਰੋਕ ਦਿੱਤਾ ਗਿਆ ਸੀ। ਕੰਗਨਾ ਨੇ ਖੁਦ ਅੱਗੇ ਆ ਕੇ ਦੱਸਿਆ ਕਿ ਸਰਟੀਫਿਕੇਟ ਨਾ ਮਿਲਣ ਕਾਰਨ ਫਿਲਮ ਸਮੇਂ 'ਤੇ ਰਿਲੀਜ਼ ਨਹੀਂ ਹੋ ਸਕੀ। ਹਾਲਾਂਕਿ ਸੈਂਸਰ ਬੋਰਡ ਤੋਂ ਸਰਟੀਫਿਕੇਟ ਮਿਲਣ ਤੋਂ ਬਾਅਦ ਸਿੱਖ ਸੰਗਠਨਾਂ ਜਾਂ ਕੰਗਨਾ ਵਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
Emergency Movie