ਪੰਜਾਬ ਚ ਨਗਰ ਨਿਗਮ ਦੀਆ ਵੋਟਾਂ ਨੂੰ ਲੈਕੇ 21 ਦਸੰਬਰ ਨੂੰ ਛੁੱਟੀ ਦਾ ਕੀਤਾ ਐਲਾਨ     ਸ਼੍ਰੀ ਕਟਾਸਰਾਜ ਧਾਮ ਦੇ ਦਰਸ਼ਨਾਂ ਲਈ 72 ਹਿੰਦੂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਨੂੰ ਹੋਇਆ ਰਵਾਨਾ    SGPC ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ 'ਤੇ ਲਾਈ ਰੋਕ, ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੌਂਪਿਆ ਚਾਰਜ    ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਮੂਹ ਸਾਧ ਸੰਗਤ ਨੂੰ ਅਪੀਲ, 22 ਤੋਂ 27 ਦਸੰਬਰ ਤਕ ਰੋਜ਼ਾਨਾ ਸਵੇਰੇ 10 ਵਜੇ ਜਪੋ ਮੂਲ ਮੰਤਰ    ਸਰਬੀਆ ਤੋਂ ਪੁਰਤਗਾਲ ਦੀ ਡੌਂਕੀ ਲਗਵਾਉਣ ਦੇ ਨਾਂ 'ਤੇ ਟਰੈਵਲ ਏਜੰਟ ਨੇ ਦੋ ਸਕੇ ਭਰਾਵਾਂ ਕੋਲੋਂ ਲਏ 13 ਲੱਖ 66 ਹਜ਼ਾਰ     ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਹੋਈ ਮੌ*ਤ     ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਣੀ ਨਾਜ਼ੁਕ, ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਸ਼ੁਰੂ,    LMIA ਦੇ ਪੁਆਇੰਟ ਬੰਦ ਕਰਨ ਦਾ ਕੈਨੇਡਾ ਸਰਕਾਰ ਨੇ ਕੀਤਾ ਐਲਾਨ, ਬਾਰਡਰ 'ਤੇ ਫਲੈਗ ਪੁਲਿੰਗ ਵੀ ਖ਼ਤਮ    ਡੇਢ ਸਾਲ ਪਹਿਲਾਂ ਗਏ ਸਮਾਣਾ ਦੇ ਨੌਜਵਾਨ ਦੀ ਜਾਰਜੀਆ ’ਚ ਮੌਤ    ਪੰਜਾਬ ਬੰਦ ਦਾ ਕਿਸਾਨਾਂ ਵੱਲੋਂ ਕੀਤਾ ਐਲਾਨ, ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤੀ ਸਾਥ ਦੇਣ ਦੀ ਅਪੀਲ   
ਡਿਪਟੀ ਕਮਿਸ਼ਨਰ ਦੀ ਅਗਵਾਈ 'ਚ ਆਈ.ਬੀ.ਡੀ.ਪੀ. ਪਾਲਿਸੀ 2017 ਅਤੇ 2022 ਤਹਿਤ ਵਿੱਤੀ ਸਹਾਇਤਾ ਪ਼ਦਾਨ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ
September 11, 2024
Ludhiana-

Punjab Speaks Team / Ludhiana

ਲੁਧਿਆਣਾ, 11 ਸਤੰਬਰ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਉਦਯੋਗਿਕ ਅਤੇ ਵਪਾਰ ਨੀਤੀ 2017 ਅਤੇ 2022 ਤਹਿਤ ਵਿੱਤੀ ਪ੍ਰੋਤਸਾਹਨ ਦੀ ਪ੍ਰਵਾਨਗੀ ਲਈ ਮੰਗਲਵਾਰ ਬੀਤੀ ਸ਼ਾਮ ਨੂੰ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਉਦਯੋਗਿਕ ਯੂਨਿਟ ਸਥਾਪਤ ਕਰਨ ਲਈ ਬਿਜਲੀ ਕਰ, ਸਟੇਟ ਜੀ.ਐਸ.ਟੀ. ਇਨਸੈਂਟਿਵ ਅਤੇ ਸੀ.ਐਲ.ਯੂ/ਈ.ਡੀ.ਸੀ. ਛੋਟ ਵਰਗੇ ਲਾਭ ਦੇਣ ਦੇ ਕੇਸਾਂ 'ਤੇ ਵਿਚਾਰ ਕੀਤਾ ਗਿਆ।


ਇਸ ਮੀਟਿੰਗ ਵਿੱਚ ਉਦਯੋਗ ਦੇ ਨੁਮਾਇੰਦੇ ਵਜੋਂ ਪ੍ਰਧਾਨ ਸੀਸੂ ਉਪਕਾਰ ਸਿੰਘ ਆਹੂਜਾ, ਜ਼ਿਲ੍ਹਾ ਉਦਯੋਗ ਕੇਂਦਰ ਲੁਧਿਆਣਾ ਦੇ ਜਨਰਲ ਮੈਨੇਜਰ ਰਾਕੇਸ਼ ਕਾਂਸਲ ਅਤੇ ਜਿਲ੍ਹਾ ਪੱਧਰੀ ਕਮੇਟੀ ਦੇਅਧਿਕਾਰਤ ਮੈਂਬਰਾਂ ਦੇ ਤੌਰ 'ਤੇ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।


ਡਿਪਟੀ ਕਮਿਸ਼ਨਰ ਲੁਧਿਆਣਾ ਸਾਕਸ਼ੀ ਸਾਹਨੀ ਆਈ.ਏ.ਐਸ ਨੇ ਦੱਸਿਆ ਕਿ ਇਸ ਨੀਤੀ ਦੀ ਇੱਕ ਵੱਡੀ ਪ੍ਰਾਪਤੀ ਐਮ.ਐਸ.ਐਮ.ਈਜ ਲਈ ਪ੍ਰੋਤਸਾਹਨ ਦੀ ਸਰਲ ਪ੍ਰਵਾਨਗੀ ਪ੍ਰਕਿਰਿਆ ਹੈ। ਸਾਰੇ ਨਵੇਂ ਅਤੇ ਵਿਸਤਾਰ/ਆਧੁਨਿਕੀਕਰਨ ਪ੍ਰੋਜੈਕਟ ਬਿਜ਼ਨਸ ਫਸਟ ਪੋਰਟਲ 'ਤੇ ਅਪਲਾਈ ਕਰਦਿਆਂ ਸਮਾਂਬੱਧ ਤਰੀਕੇ ਨਾਲ ਸਾਰੀਆਂ ਰੈਗੂਲੇਟਰੀ ਕਲੀਅਰੈਂਸ ਅਤੇ ਵਿੱਤੀ ਪ੍ਰੋਤਸਾਹਨ ਆਨਲਾਈਨ ਪ੍ਰਾਪਤ ਕੀਤੇ ਜਾ ਸਕਦੇ ਹਨ। ਉਦਯੋਗਿਕ ਅਤੇ ਵਪਾਰ ਨੀਤੀ (ਆਈ.ਬੀ.ਡੀ.ਪੀ.) 2017 ਪਾਲਿਸੀ ਤਹਿਤ ਪਲਾਂਟ ਅਤੇ ਮਸ਼ੀਨਰੀ ਵਿੱਚ 10 ਕਰੋੜ ਰੁਪਏ ਦੇ ਨਿਵੇਸ਼ ਤੱਕ ਅਤੇ ਆਈ.ਬੀ.ਡੀ.ਪੀ-2022 ਪਾਲਿਸੀ ਤਹਿਤ 25 ਕਰੋੜ ਤੱਕ ਦੇ ਪ੍ਰੋਜੈਕਟਾਂ ਨੂੰ ਜ਼ਿਲ੍ਹਾ ਪੱਧਰੀ ਕਮੇਟੀ ਜਿਸ ਦੀ ਅਗਵਾਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਕਰਦੇ ਹਨ, ਵਿੱਚ ਮਨਜ਼ੂਰੀ ਦਿੱਤੀ ਜਾਂਦੀ ਹੈ।


ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਵਿੱਚ ਕਮੇਟੀ ਵੱਲੋਂ ਆਈ.ਬੀ.ਡੀ.ਪੀ.ਪਾਲਿਸੀ 2017 ਅਤੇ 2022 ਤਹਿਤ ਕੁਲ 7 ਕੇਸਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚ 1 ਕੇਸ ਸਟੈਪ ਡਿਊਟੀ ਮਾਫੀ, 1 ਕੇਸ ਬਿਜਲੀ ਕਰ ਤੋਂ ਛੋਟ ਅਤੇ5 ਨੈੱਟ ਐਸ.ਜੀ.ਐਸ.ਟੀ ਨਾਲ ਸਬੰਧਤ ਸਨ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਨਾਲ ਨਿਸ਼ਚਿਤ ਤੌਰ 'ਤੇ ਉਦਯੋਗਾਂ ਦਾ ਮਨੋਬਲ ਵਧੇਗਾ ਅਤੇ ਵੱਧ ਤੋਂ ਵੱਧ ਉਦਯੋਗ ਇਸ ਸਕੀਮ ਦਾ ਲਾਭ ਲੈਣ ਲਈ ਅੱਗੇ ਆਉਣਗੇ। ਇਹ ਪਾਲਿਸੀ ਬੇਹੱਦ ਲਾਹੇਵੰਦ ਹੈ ਕਿਉਂਕਿ ਵੱਡੇ ਵਿੱਤੀ ਲਾਭਾਂ ਤੋਂ ਇਲਾਵਾ ਸਮੇਂ ਸਿਰ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਮਨਜ਼ੂਰੀਆਂ ਲਈ ਵਿਭਾਗਾਂ ਦੇ ਉੱਚ ਅਧਿਕਾਰੀਆਂ ਦੁਆਰਾ ਅਰਜ਼ੀਆਂ ਦੀ ਨਿਗਰਾਨੀ ਕੀਤੀ ਜਾਂਦੀ ਹੈ।

Ludhiana


Recommended News
Punjab Speaks ad image
Trending
Just Now