ਪੰਜਾਬ ਚ ਨਗਰ ਨਿਗਮ ਦੀਆ ਵੋਟਾਂ ਨੂੰ ਲੈਕੇ 21 ਦਸੰਬਰ ਨੂੰ ਛੁੱਟੀ ਦਾ ਕੀਤਾ ਐਲਾਨ     ਸ਼੍ਰੀ ਕਟਾਸਰਾਜ ਧਾਮ ਦੇ ਦਰਸ਼ਨਾਂ ਲਈ 72 ਹਿੰਦੂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਨੂੰ ਹੋਇਆ ਰਵਾਨਾ    SGPC ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ 'ਤੇ ਲਾਈ ਰੋਕ, ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੌਂਪਿਆ ਚਾਰਜ    ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਮੂਹ ਸਾਧ ਸੰਗਤ ਨੂੰ ਅਪੀਲ, 22 ਤੋਂ 27 ਦਸੰਬਰ ਤਕ ਰੋਜ਼ਾਨਾ ਸਵੇਰੇ 10 ਵਜੇ ਜਪੋ ਮੂਲ ਮੰਤਰ    ਸਰਬੀਆ ਤੋਂ ਪੁਰਤਗਾਲ ਦੀ ਡੌਂਕੀ ਲਗਵਾਉਣ ਦੇ ਨਾਂ 'ਤੇ ਟਰੈਵਲ ਏਜੰਟ ਨੇ ਦੋ ਸਕੇ ਭਰਾਵਾਂ ਕੋਲੋਂ ਲਏ 13 ਲੱਖ 66 ਹਜ਼ਾਰ     ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਹੋਈ ਮੌ*ਤ     ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਣੀ ਨਾਜ਼ੁਕ, ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਸ਼ੁਰੂ,    LMIA ਦੇ ਪੁਆਇੰਟ ਬੰਦ ਕਰਨ ਦਾ ਕੈਨੇਡਾ ਸਰਕਾਰ ਨੇ ਕੀਤਾ ਐਲਾਨ, ਬਾਰਡਰ 'ਤੇ ਫਲੈਗ ਪੁਲਿੰਗ ਵੀ ਖ਼ਤਮ    ਡੇਢ ਸਾਲ ਪਹਿਲਾਂ ਗਏ ਸਮਾਣਾ ਦੇ ਨੌਜਵਾਨ ਦੀ ਜਾਰਜੀਆ ’ਚ ਮੌਤ    ਪੰਜਾਬ ਬੰਦ ਦਾ ਕਿਸਾਨਾਂ ਵੱਲੋਂ ਕੀਤਾ ਐਲਾਨ, ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤੀ ਸਾਥ ਦੇਣ ਦੀ ਅਪੀਲ   
ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਕੀਤੀ ਅਪੀਲ
September 12, 2024
Deputy-Commissioner-Ludhiana-

Punjab Speaks Team / Ludhiana

ਲੁਧਿਆਣਾ, 12 ਸਤੰਬਰ (000) - ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਤੇ ਨਕੇਲ ਪਾਉਣ ਲਈ ਹੁਣ ਤੋਂ ਹੀ ਤਿਆਰੀ ਖਿੱਚ ਲਈ ਗਈ ਹੈ ਜਿਸਦੇ ਤਹਿਤ ਵੀਰਵਾਰ ਨੂੰ ਪਿੰਡ ਹਠੂਰ (ਜਗਰਾਉਂ) ਦਾ ਦੌਰਾ ਕਰਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਗਿਆ।


ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਨਮੋਲ ਸਿੰਘ ਧਾਲੀਵਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਪ੍ਰਕਾਸ਼ ਸਿੰਘ ਮੌਜੂਦ ਸਨ।


ਡਿਪਟੀ ਕਮਿਸ਼ਨਰ ਵਲੋਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣਾ ਕੁਦਰਤ ਨਾਲ ਖਿਲਵਾੜ ਕਰਨਾ ਹੈ ਅਤੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਸਾਨੂੰ ਸਰਿਆਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨਾ ਚਾਹੀਦਾ ਹੈ।


ਸਾਕਸ਼ੀ ਸਾਹਨੀ ਜੀ ਨੇ ਕਿਹਾ ਕਿ ਪਿਛਲੇ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਬੇਸ਼ੱਕ ਭਾਰੀ ਗਿਰਾਵਟ ਆਈ ਹੈ ਪਰ ਹਾਲੇ ਇਸ ਵਿੱਚ ਹੋਰ ਸੁਧਾਰ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਦੇ ਮਾਮਲੇ ਵਿੱਚ ਕਾਨੂੰਨ ਬੇਹੱਦ ਸਖ਼ਤ ਹੈ ਸਾਨੂੰ ਇਸਦਾ ਬਦਲ ਲੱਭਣਾ ਲਾਜ਼ਮੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਲਈ ਤੱਤਪਰ ਹੈ ਅਤੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਸਾੜੇ ਖੇਤ ਵਿਚ ਮਿਲਾਕੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣਾ ਚਾਹੀਦਾ ਹੈ।


ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਓਥੇ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਤ ਹੁੰਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪ੍ਰਤੀ ਟਨ ਪਰਾਲੀ ਪਿਛੇ ਮਿੱਟੀ ਵਿਚ ਨਾਈਟਰੋਜਨ ਸਾਢੇ 5 ਕਿਲੋ, ਫਾਸਫੋਰਸ 2.3 ਕਿਲੋ, ਜੈਵਿਕ ਅਰਬਨ 400 ਕਿਲੋ ਅਤੇ ਸਲਫਰ 1.2 ਅਤੇ 50 ਤੋਂ 70 ਫੀਸਦੀ ਖੁਰਾਕੀ ਤੱਤ ਖਰਾਬ ਹੋ ਜਾਂਦੇ ਹਨ। ਇਸ ਦੇ ਨਾਲ-ਨਾਲ 70 ਫੀਸਦੀ ਕਾਰਬਨਆਕਸਾਈਡ, 7 ਫੀਸਦੀ ਕਾਰਬਨ ਮੋਨੋ ਆਕਸਾਈਡ, ਸਲਫਰ ਆਕਸਾਈਡ, 2.09 ਫੀਸਦੀ ਨਾਈਟਰੀਕ ਆਕਸਾਈਡ ਅਤੇ 0.66 ਮੈਥੀਲੀਨ ਆਦਿ ਜ਼ਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ, ਜੋ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਦੀਆਂ ਹਨ, ਜਿਸ ਨਾਲ ਮਨੁੱਖਾਂ ਅਤੇ ਜੀਵ ਜੰਤੂਆਂ ਨੂੰ ਸਾਹ ਲੈਣਾ ਔਖਾ ਹੋ ਜਾਂਦਾ ਹੈ।


ਸਾਕਸ਼ੀ ਸਾਹਨੀ ਨੇ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਪ੍ਰਬੰਧਨ ਕਰਨ ਲਈ ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਜੀਰੋ ਡਰਿਲ, ਐਮ.ਬੀ. ਪਲੋਅ, ਚੋਪਰ ਕਮ ਸ਼ਰੈਡਰ, ਮਲਚਰ, ਰੋਟਰੀ ਸਲੈਸਰ, ਸੁਪਰ ਐਸ.ਐਮ.ਐਸ ਆਦਿ ਨਵੀਨਤਮ ਖੇਤੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾਏ ਅਗਲੀਆਂ ਫਸਲਾਂ ਦੀ ਬਿਜਾਈ ਕਰਨ।

ਮੌਕੇ ਤੇ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂਮੈਡਮ ਪੂਨਮ ਸਿੰਘ ਏ. ਡੀ. ਸੀ. ਜਗਰਾਉਂ ਨੇ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਜਰੂਰਤ ਲਈ ਖੇਤੀਬਾਤੀ ਵਿਭਾਗ ਨਾਲ ਸੰਪਰਕ ਕਰਨ। ਇਸ ਮੌਕੇ ਗੁਰਦੀਪ ਸਿੰਘ ਖੇਤੀਬਾੜੀ ਅਫ਼ਸਰ ਜਗਰਾਉਂ ਨੇ ਡਿਪਟੀ ਕਮਿਸ਼ਨਰ ਸਾਹਿਬ ਨੂੰ ਕਿਸਾਨਾਂ ਵਲੋਂ ਪਰਾਲੀ ਦਾ ਸੁਚੱਜਾ ਪ੍ਰਬੰਧ ਕਰਨ ਦਾ ਵਿਸ਼ਵਾਸ ਦੁਵਾਇਆ। ਇਸ ਸਮੇਂ ਖੇਤਬਾੜੀ ਅਫ਼ਸਰ ਡਾ. ਰਮਿੰਦਰ ਸਿੰਘ ਸਿੱਧੂ, ਡਾ. ਜਸਵੰਤ ਸਿੰਘ ਏ. ਡੀ. ਓ., ਡਾ. ਅਮਨਦੀਪ ਸਿੰਘ ਏ. ਈ . ਓ., ਇੰਜ਼. ਅਮਨਪ੍ਰੀਤ ਸਿੰਘ ਘਈ, ਇੰਜ਼ਹਰਮਨਪ੍ਰੀਤ ਸਿੰਘ,ਪੁਸ਼ਪਾ ਰਾਣੀ ਏ. ਡੀ. ਓ,ਸੁਖਜੀਤ ਸਿੰਘ ਬੀ. ਡੀ. ਪੀ. ਓ., ਸਾਹਿਲ ਗਰਗ ਕੋਆਪ੍ਰੇਟਿਵ ਇੰਸਪੈਕਟਰ, ਜਸਵਿੰਦਰ ਸਿੰਘ ਜੇ.ਟੀ., ਸੁਖਵਿੰਦਰ ਸਿੰਘ ਬੇਦੀ, ਦਵਿੰਦਰ ਸਿੰਘ ਗਰੇਵਾਲ, ਜਗਦੇਵ ਸਿੰਘ ਧਾਲੀਵਾਲ, ਲਾਡੀ ਪ੍ਰਧਾਨ, ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਿਲ ਸਨ।

ਡਿਪਟੀ ਕਮਿਸ਼ਨਰ ਵੱਲੋਂ ਪਿਛਲੇ 3-4 ਸਾਲਾਂ ਤੋਂ ਜਿਹੜੇ ਕਿਸਾਨ ਪਰਾਲੀ ਬਿਨ੍ਹਾਂ ਸਾੜੇ ਸੰਭਾਲਣ ਵਿੱਚ ਯੋਗਦਾਨ ਪਾ ਰਹੇ ਹਨ, ਉਨ੍ਹਾਂ ਨੂੰ ਇਸ ਮੌਕੇ ਸਨਮਾਨਿਤ ਕੀਤਾ ਗਿਆ।

Deputy Commissioner Ludhiana


Recommended News
Punjab Speaks ad image
Trending
Just Now