September 25, 2024
Punjab Speaks Team / Punjab
ਚੰਡੀਗੜ੍ਹ- ਪੰਜਾਬ ਰਾਜ ਚੋਣ ਕਮਿਸ਼ਨਰ ਰਾਜਕਮਲ ਚੌਧਰੀ ਵੱਲੋਂ ਰੀਸੈਂਟਲੀ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਜਿਸ ਰਾਹੀਂ ਉਹ ਸੂਬੇ ਭਰ ਦੀਆਂ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ। ਇਸ ਦੌਰਾਨ ਚੋਣ ਕਮਿਸ਼ਨਰ ਪੰਚਾਇਤੀ ਚੋਣਾਂ ਨੂੰ ਲੈ ਕੇ ਜਾਣਕਾਰੀ ਸਾਂਝੀ ਕਰ ਰਹੇ ਹਨ।ਚੋਣ ਕਮਿਸ਼ਨਰ ਨੇ ਸੂਬੇ ਭਰ 'ਚ ਪੰਚਾਇਤੀ ਚੋਣਾਂ ਲਈ ਅਗਲੇ ਮਹੀਨੇ ਯਾਨੀ ਅਕਤੂਬਰ ਦੀ 15 ਤਰੀਕ ਵੋਟਾਂ ਪੈਣਗੀਆ।ਇਹ ਐਲਾਨ ਕਰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਪੰਚਾਂ-ਸਰਪੰਚਾਂ ਲਈ ਨਾਮਜ਼ਦਗੀਆਂ 27 ਸਤੰਬਰ ਤੋਂ 4 ਅਕਤੂਬਰ ਤੱਕ ਦਾਖ਼ਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਹਰ ਆਗੂ ਚਾਹੇ ਉਹ ਪੰਚ ਹੋਵੇ ਜਾਂ ਸਰਪੰਚ Nomination ਲਈ ਸਿਰਫ਼ 100 ਰੁਪਏ ਫ਼ੀਸ ਹੈ, ਜਦਕਿ SC ਵਾਲਿਆਂ ਲਈ ਚੋਣ ਕਮਿਸ਼ਨਰ ਨੇ 50 ਰੁਪਏ ਫੀਸ ਦਾ ਐਲਾਨ ਕੀਤਾ ਹੈ। ਸੂਬੇ ਭਰ 'ਚ ਕੁੱਲ 13,237 ਪੰਚਾਇਤਾਂ ਹਨ। ਜਿਨ੍ਹਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਚੋਣਾਂ ਨਾ ਕਰਵਾਏ ਜਾਣ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਸੀ। ਕੁਝ ਦਿਨਾਂ ਵਿੱਚ ਹੀ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਜਵਾਬ ਦਿੰਦਿਆਂ ਇਨ੍ਹਾਂ ਨੂੰ ਜਲਦੀ ਕਰਵਾਉਣ ਲਈ ਕਿਹਾ ਸੀ।
Panchayat Election Announced By The Punjab State Election