December 5, 2023
Punjab Speaks / Punjab
ਪਟਿਆਲਾ (ਅਮਰੀਕਇੰਦਰ ਸਿੰਘ) ਵਿਸ਼ਵ ਮਿੱਟੀ ਦਿਵਸ ਖ਼ੇਤੀ ਵਿਰਾਸਤ ਮਿਸ਼ਨ ਜੈਤੋ ਅਤੇ ਕੇ ਕੇ ਬਿਰਲਾ ਮੈਮੋਰੀਅਲ ਸੋਸਾਇਟੀ ਦੇ ਸਹਿਯੋਗ ਸਦਕਾ ਪਟਿਆਲਾ ਜਿਲ੍ਹੇ ਦੇ ਪਿੰਡਾਂ ਵਿਚ ਜ਼ਿਲ੍ਹਾ ਕੋਆਡੀਨੇਟਰ ਹਰਦੀਪ ਸਿੰਘ ਜੀ ਦੀ ਅਗਵਾਈ ਵਿੱਚ ਮਨਾਇਆ ਗਿਆ, ਇਸ ਕਾਰਜ ਵਿੱਚ ਫੀਲਡ ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਅੱਜ ਦੇ ਇਸ ਵਿਸ਼ੇਸ਼ ਪ੍ਰੋਗਰਾਮ ਵਿਚ ਜ਼ਿਲ੍ਹਾ ਕੁਆਡੀਨੇਟਰ ਹਰਦੀਪ ਸਿੰਘ ਨੇ ਮਿੱਟੀ ਦੇ ਬਾਰੇ ਵਿੱਚ ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ ਦੇ ਗੁਰਬਾਣੀ ਦੇ ਕਥਨ ਤੋਂ ਸੁਰੂ ਕਰਕੇ ਮਿੱਟੀ ਦੀ ਮਨੁੱਖੀ ਜ਼ਿੰਦਗੀ ਵਿੱਚ ਮਹੱਤਤਾ ਸਬੰਧੀ ਇਕ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਓਹਨਾ ਕਿਹਾ ਕਿ ਸਾਨੂੰ ਮਿੱਟੀ ਦੇ ਸੁਭਾਅ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ, ਤਾਂ ਹੀ ਅਸੀਂ ਆਪਣੇ ਖੇਤ ਵਿੱਚੋਂ ਵਧੀਆ ਉਪਜ ਲਈ ਜਾ ਸਕਦੀ ਹੈ। ਇਸ ਕਥਨ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸਮੇਂ ਸਮੇਂ ਤੇ ਮਿੱਟੀ ਦੀ ਜਾਂਚ ਪਰਖ ਕਰਵਾਉਣੀ ਚਾਹੀਦੀ ਹੈ ਤਾਂ ਜ਼ੋ ਸਾਨੂੰ ਮਿੱਟੀ ਦੇ ਸਹੀ ਤੱਤਾਂ ਦੇ ਬਾਰੇ ਜਾਣਕਾਰੀ ਪ੍ਰਾਪਤ ਹੋ ਸਕੇ। ਇਸ ਮੌਕੇ ਕਿਸਾਨ ਵੀਰਾਂ ਦੇ ਨਾਲ ਪਿੰਡਾਂ ਦੀ ਪੰਚਾਇਤ ਵੀ ਹਾਜ਼ਰ ਸੀ। ਇਸ ਮੌਕੇ ਖੇਤੀ ਵਿਰਾਸਤ ਮਿਸ਼ਨ ਦੀ ਪੂਰੀ ਟੀਮ ਵੱਲੋਂ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਵਾਲੇ ਕਿਸਾਨਾਂ ਨੂੰ ਸਨਮਾਨ ਪੱਤਰ ਦੇਕੇ ਉਹਨਾਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਸਾਰੇ ਹਾਜ਼ਰੀਨ ਦਾ ਸੈਮੀਨਾਰ ਵਿੱਚ ਭਾਗ ਲੈਣ ਲਈ ਧੰਨਵਾਦ ਕੀਤਾ ਅਤੇ ਕੁਦਰਤੀ ਖ਼ੇਤੀ ਨਾਲ ਜੁੜਨ ਦੀ ਬੇਨਤੀ ਕੀਤੀ।
Lok Punjab News Views and Reviews