October 15, 2024
Punjab Speaks Team / Punjab
ਪੰਜਾਬ ਵਿੱਚ ਅੱਜ ਪੰਚਾਇਤ ਚੋਣਾਂ ਹੋ ਰਹੀਆਂ ਹਨ। ਇਸ ਦੇ ਨਾਲ ਪੰਜਾਬ ਰਾਜ ਚੋਣ ਕਮਿਸ਼ਨ ਰਾਜੀਵ ਕੁਮਾਰ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੀਆਂ 4 ਸੀਟਾਂ ‘ਤੇ ਜ਼ਿਮਨੀ ਚੋਣਾਂ 13 ਨਵੰਬਰ ਨੂੰ ਹੋਣੀਆਂ ਹਨ। ਇਸ ਦੇ ਨਾਲ ਹੀ ਮਹਾਰਾਸ਼ਟਰ ਅਤੇ ਝਾਰਖੰਡ ਦੇ ਨਾਲ-ਨਾਲ ਪੰਜਾਬ ਦੀਆਂ ਉਪ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਇਹ ਚੋਣਾਂ ਪੰਜਾਬ ਦੇ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ।
ਡੇਰਾ ਬਾਬਾ ਨਾਨਕ ਹੈ ਜਿੱਥੋਂ ਸੁਖਜਿੰਦਰ ਸਿੰਘ ਰੰਧਾਵਾ ਵਿਧਾਇਕ ਸਨ ਅਤੇ ਲੋਕ ਸਭਾ ਚੋਣਾਂ ਵਿੱਚ ਗੁਰਦਾਸਪੁਰ ਤੋਂ ਸੰਸਦ ਮੈਂਬਰ ਚੁਣੇ ਗਏ ਸਨ,ਦੂਜੀ ਸੀਟ। ਚੱਬੇਵਾਲ ਹੈ ਜਿੱਥੇ ਰਾਜ ਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਅਤੇ ਉਥੋਂ ਸੰਸਦ ਮੈਂਬਰ ਚੁਣੇ ਗਏ,
ਤੀਜੀ ਸੀਟ ਬਰਨਾਲਾ ਦੀ ਹੈ ਜਿੱਥੋਂ ਮੀਤ ਹੇਅਰ ਸੰਗਰੂਰ ਤੋਂ ਸੰਸਦ ਮੈਂਬਰ ਬਣੇ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਅਤੇ ਚੌਥੀ ਸੀਟ ਗਿੱਦੜਬਾਹਾ ਹੈ, ਜਿੱਥੋਂ ਰਾਜਾ ਵੜਿੰਗ ਵਿਧਾਇਕ ਸਨ ਜੋ ਲੋਕ ਸਭਾ ਚੋਣਾਂ ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਹੈ।
Election Commission Date Announced By Election For Four Assembly Seat In Punjab