December 26, 2024
Punjab Speaks Team / Panjab
ਕਿਸਾਨਾਂ ਦੀਆਂ ਮੰਗਾਂ ਲੈ ਕੇ ਖਨੌਰੀ ਬਾਰਡਰ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਜਾਨਣ ਲਈ ਪੰਜਾਬ ਸਰਕਾਰ ਦਾ ਵਫਦ ਪਹੁੰਚਿਆ, ਜਿਸ ਵਿਚ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਸਣੇ ਕਈ ਸੀਨੀਅਰ ਆਗੂ ਮੌਜੂਦ ਰਹੇ। ਇਸ ਦੌਰਾਨ AAP ਨੇਤਾ ਅਮਨ ਅਰੋੜਾ ਨੇ ਜਗਜੀਤ ਸਿੰਘ ਡੱਲੇਵਾਲ ਦੀਆਂ ਮੰਗਾਂ ਨੂੰ ਜਾਇਜ਼ ਦੱਸਿਆ ਕਿ ਉਨ੍ਹਾਂ ਨੂੰ ਭੁੱਖ ਹੜਤਾਲ ਛੱਡਣ ਦੀ ਅਪੀਲ ਕੀਤੀ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 'ਆਪ' ਪੰਜਾਬ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਲ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਉਹ ਇਸ ਸੰਘਰਸ਼ ਲਈ ਗਵਰਨਰ ਸਾਹਬ ਨੂੰ ਮਿਲੇ ਹਨ ਤੇ ਪਾਰਲੀਮੈਂਟ ਵਿਚ ਵੀ ਕਿਸਾਨੀ ਦਾ ਮੁੱਦਾ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਇਕੱਲੇ ਡੱਲੇਵਾਲ ਦੀ ਨਹੀਂ ਬਲਕਿ ਸਾਰੇ ਕਿਸਾਨਾਂ ਦੀ ਤੇ ਪੂਰੇ ਪੰਜਾਬ ਦੀ ਹੈ।
As Soon As Possible The Central Government Should Accept The Demands Of Farmers Aman Arora