CM ਨੇ ਬਠਿੰਡਾ ਨੇੜੇ ਸੜਕ ਹਾਦਸੇ 'ਚ ਮ੍ਰਿਤਕਾਂ ਦੇ ਵਾਰਸਾਂ ਨੂੰ 3 ਲੱਖ ਰੁਪਏ ਦੇਣ ਦਾ ਕੀਤਾ ਐਲਾਨ
December 29, 2024
Punjab Speaks Team / Panjab
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸ ਭਿਆਨਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਔਖੀ ਘੜੀ ਵਿੱਚ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖ਼ਸ਼ਣ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਐਕਸ ਗ੍ਰੇਸ਼ੀਆ ਵਜੋਂ 3-3 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।
The CM Announced To Give 3 Lakh Rupees To The Heirs Of The Deceased In The Road Accident Near Bathinda
Recommended News
Trending
Punjab Speaks/Punjab
Just Now