January 31, 2025
Punjab Speaks Team / Panjab
ਜਲੰਧਰ ਦੇ ਆਦਮਪੁਰ ਦੇ ਚੋਮੋ ਪਿੰਡ ਵਿੱਚ ਇੱਕ 55 ਸਾਲਾ ਔਰਤ ਨੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਉੱਥੇ ਮੌਜੂਦ ਸ਼ਰਧਾਲੂਆਂ ਨੇ ਉਸਨੂੰ ਰੋਕਿਆ ਤੇ ਤੁਰੰਤ ਪੁਲਿਸ ਨੂੰ ਬੁਲਾਇਆ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਸੀਸੀਟੀਵੀ ਦੇ ਆਧਾਰ 'ਤੇ ਆਦਮਪੁਰ ਥਾਣੇ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਔਰਤ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੁਲਿਸ ਨੇ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਫੁਟੇਜ ਵੀ ਆਪਣੇ ਕਬਜ਼ੇ ਵਿੱਚ ਲੈ ਲਈ ਹੈ ਜਿਸ ਦੇ ਆਧਾਰ 'ਤੇ ਹੁਣ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਇਸ ਮਾਮਲੇ ਦੀ ਸਾਹਮਣੇ ਆਉਣ ਤੋਂ ਬਾਅਦ ਨਿਹੰਗ ਸਮੂਹ ਤੁਰੰਤ ਮੌਕੇ 'ਤੇ ਪਹੁੰਚ ਗਏ। ਇਸ ਘਟਨਾ ਨੂੰ ਅੰਜਾਮ ਦੇਣ ਵਾਲੀ ਔਰਤ ਮਾਨਸਿਕ ਤੌਰ 'ਤੇ ਕਮਜ਼ੋਰ ਦੱਸੀ ਜਾ ਰਹੀ ਹੈ। ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ ਤੇ ਡਾਕਟਰੀ ਜਾਂਚ ਲਈ ਭੇਜ ਦਿੱਤਾ। ਜਿਹਨੀ ਵਾਰ ਵੀ ਜੰਥ ਸਾਹਿਬ ਦੀ ਬੇਅਦਬੀ ਹੁਈ ਹੈ ਹਰ ਵਾਰ ਉਸਨੂੰ ਦਿਮਾਗੀ ਸੰਤੁਲਨ ਕਮਜ਼ੋਰ ਦਸ ਦਿੱਤਾ ਜਾਂਦਾ ਹੈ
In Jalandhar S Gurdwara Sahib The Woman Committed Profanity This Woman Is Also Said To Be Mentally Ill