March 14, 2025

Punjab Speaks Team / Panjab
ਜ਼ਿਲ੍ਹੇ ਅੰਦਰ ਭੁੱਚੋ ਮੰਡੀ ਨੇੜੇ ਲੁਟੇਰਿਆਂ ਦੀ ਪੁਲਿਸ ਨਾਲ ਮੁਕਾਬਲਾ ਹੋਇਆ ਜਿਸ ਵਿੱਚ ਗੋਲ਼ੀ ਲੱਗਣ ਨਾਲ ਇੱਕ ਲੁਟੇਰਾ ਜ਼ਖ਼ਮੀ ਹੋ ਗਿਆ। ਪੁਲਿਸ ਨੇ ਛੇ ਬਦਮਾਸ਼ਾਂ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਜਿਨਾਂ ਤੋਂ ਖ਼ਤਰਨਾਕ ਹਥਿਆਰ ਬਰਾਮਦ ਕੀਤੇ ਗਏ ਹਨ। ਜ਼ਖ਼ਮੀ ਹੋਏ ਬਦਮਾਸ਼ ਦੀ ਪਛਾਣ ਸਤਵੰਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਲੁਟੇਰੇ ਕਾਰ ਵਿੱਚ ਸਵਾਰ ਹੋ ਕੇ ਗੁਰਦੁਆਰਾ ਲਵੇਰੀਸਰ ਸਾਹਿਬ ਨੇੜੇ ਜਾ ਰਹੇ ਸਨ ਜਿਨਾਂ ਨੂੰ ਪੁਲਿਸ ਨੇ ਘੇਰ ਲਿਆ।
ਇਸ ਦੌਰਾਨ ਲੁਟੇਰਿਆਂ ਨੇ ਵੀ ਗੋਲ਼ੀਆਂ ਚਲਾਈਆਂ ਪਰ ਪੁਲਿਸ ਦੀ ਗੋਲੀ ਨਾਲ ਇਹ ਲੁਟੇਰਾ ਸਤਵੰਤ ਸਿੰਘ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਅਨੁਸਾਰ ਦੋ ਦਿਨ ਪਹਿਲਾਂ ਇਹਨਾਂ ਲੁਟੇਰਿਆਂ ਨੇ ਏਕੇ 47 ਦੀ ਨੋਕ ਤੇ ਆਦੇਸ਼ ਯੂਨੀਵਰਸਿਟੀ ਨੇੜੇ ਇੱਕ ਹੋਟਲ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਉਸ ਸਮੇਂ ਤੋਂ ਹੀ ਇਹਨਾਂ ਲੁਟੇਰਿਆਂ ਦੀ ਭਾਲ ਕਰ ਰਹੀ ਸੀ ਕਿ ਅੱਜ ਗੁਰਦੁਆਰਾ ਲਵੇਰੀਸਰ ਸਾਹਿਬ ਵਿਖੇ ਮੁੱਠਭੇੜ ਦੌਰਾਨ ਛੇ ਲੁਟੇਰਿਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ, ਜਦੋਂ ਕਿ ਗੋਲੀ ਲੱਗਣ ਨਾਲ ਇੱਕ ਲੁਟੇਰਾ ਜ਼ਖ਼ਮੀ ਹੋਇਆ ਹੈ। ਪੁਲਿਸ ਨੇ ਇਹਨਾਂ ਲੁਟੇਰਿਆਂ ਕੋਲੋਂ ਕੁਝ ਦਿਨ ਪਹਿਲਾਂ ਲੁੱਟ ਵਿੱਚ ਵਰਤੀ ਏਕੇ 47 ਵੀ ਬਰਾਮਦ ਕੀਤੀ ਹੈ।
Robbers Clash With Police In Bathinda One Robber Injured In Gunfire Six Arrested
