April 1, 2025

Punjab Speaks Team / Panjab
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਾਂ ਬੋਲੀ ਦਾ ਇੱਕ ਵਿਅਕਤੀ ਦੇ ਜੀਵਨ ਵਿੱਚ ਓਹੀ ਮਹੱਤਵ ਹੈ, ਜਿਨ੍ਹਾਂ ਜਨਮ ਦੇਣ ਵਾਲੀ ਮਾਂ ਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮਾਂ ਬੋਲੀ ਜਾਗਦੀਆਂ ਕੌਮਾਂ ਦੀ ਜਿੰਦ ਜਾਨ ਹੁੰਦੀ ਹੈ, ਇਸ ਲਈ ਪੰਜਾਬੀ ਭਾਸ਼ਾ ਦੀ ਸੰਭਾਲ ਤੇ ਇਸ ਨੂੰ ਪ੍ਰਫੁੱਲਤ ਕਰਨਾ ਸਾਡਾ ਫਰਜ਼ ਬਣਦਾ ਹੈ।
ਉਨ੍ਹਾਂ ਕਿਹਾ ਕਿ ਹੋਲੇ ਮਹੱਲੇ ਮੌਕੇ ਸੰਬੋਧਨ ਦੌਰਾਨ ਪੰਜਾਬੀ ਭਾਸ਼ਾ ਨੂੰ ਜਿਹੜੀਆਂ ਚੁਣੌਤੀਆਂ ਦੀ ਗੱਲ ਉਨ੍ਹਾਂ ਨੇ ਕੀਤੀ ਸੀ ਉਹ ਹੁਣ ਸਹੀ ਸਾਬਤ ਹੋ ਰਹੀ ਹੈ। ਪੰਜਾਬ ਅੰਦਰ ਸਕੂਲਾਂ ਦੇ ਨਵੇਂ ਦਾਖ਼ਲੇ ਸ਼ੁਰੂ ਹੋ ਗਏ ਹਨ ਅਤੇ ਸੀਬੀਐੱਸਈ ਨਾਲ ਸਬੰਧਤ ਕਈ ਸਕੂਲਾਂ ਵਿੱਚੋਂ ਰਿਪੋਰਟਾਂ ਮਿਲ ਰਹੀਆਂ ਹਨ ਕਿ ਸਕੂਲ ਪ੍ਰਬੰਧਕਾਂ ਵੱਲੋਂ ਅੰਗਰੇਜ਼ੀ ਤੇ ਹਿੰਦੀ ਭਾਸ਼ਾਵਾਂ ਨੂੰ ਲਾਜ਼ਮੀ ਤੇ ਪੰਜਾਬੀ ਨੂੰ ਵਿਕਲਪ ਦੇ ਰੂਪ ਵਿੱਚ ਰੱਖਿਆ ਗਿਆ ਹੈ, ਜੋ ਕਿ ਬਰਦਾਸ਼ਤ ਯੋਗ ਨਹੀਂ। ਇਹ ਸਥਿਤੀ ਪੰਜਾਬੀ ਭਾਸ਼ਾ ਪ੍ਰਤੀ ਵਧ ਰਹੇ ਅਣਗਹਿਲੇ ਰਵੱਈਏ ਨੂੰ ਦਰਸਾਉਂਦੀ ਹੈ, ਜਦ ਕਿ ਸਰਕਾਰ ਵੱਲੋਂ ਪੰਜਾਬੀ ਨੂੰ ਲਾਗੂ ਕਰਵਾਉਣ ਦੇ ਦਾਅਵੇ ਕੁਝ ਹੋਰ ਹੀ ਕਹਿੰਦੇ ਹਨ।
Preservation Of Mother Tongue Punjabi Is The Need Of The Hour Jathedar Gargajj Said Punjabi Should Be Taught In Every School From Nursery Onwards
